1
ਮੱਤੀ 5:15-16
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ। ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।
ប្រៀបធៀប
រុករក ਮੱਤੀ 5:15-16
2
ਮੱਤੀ 5:14
ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।
រុករក ਮੱਤੀ 5:14
3
ਮੱਤੀ 5:8
ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ।
រុករក ਮੱਤੀ 5:8
4
ਮੱਤੀ 5:6
ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ।
រុករក ਮੱਤੀ 5:6
5
ਮੱਤੀ 5:44
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
រុករក ਮੱਤੀ 5:44
6
ਮੱਤੀ 5:3
ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
រុករក ਮੱਤੀ 5:3
7
ਮੱਤੀ 5:9
ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।
រុករក ਮੱਤੀ 5:9
8
ਮੱਤੀ 5:4
ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।
រុករក ਮੱਤੀ 5:4
9
ਮੱਤੀ 5:10
ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
រុករក ਮੱਤੀ 5:10
10
ਮੱਤੀ 5:7
ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ।
រុករក ਮੱਤੀ 5:7
11
ਮੱਤੀ 5:11-12
ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।
រុករក ਮੱਤੀ 5:11-12
12
ਮੱਤੀ 5:5
ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ।
រុករក ਮੱਤੀ 5:5
13
ਮੱਤੀ 5:13
ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।
រុករក ਮੱਤੀ 5:13
14
ਮੱਤੀ 5:48
ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।
រុករក ਮੱਤੀ 5:48
15
ਮੱਤੀ 5:37
ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ।
រុករក ਮੱਤੀ 5:37
16
ਮੱਤੀ 5:38-39
ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ। ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ।
រុករក ਮੱਤੀ 5:38-39
17
ਮੱਤੀ 5:29-30
ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।
រុករក ਮੱਤੀ 5:29-30
គេហ៍
ព្រះគម្ពីរ
គម្រោងអាន
វីដេអូ