ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਵਿਰਲਾਪ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਵਿਰਲਾਪ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਪਹਿਲੌਠੇ ਪੁੱਤਰ ਲਈ ਪਿੱਟਦਾ ਹੈ।