“ਪ੍ਰਭੂ ਯਾਹਵੇਹ ਦਾ ਆਤਮਾ ਮੇਰੇ ਉੱਤੇ ਹੈ,
ਕਿਉਂਕਿ ਉਸ ਨੇ ਮੈਨੂੰ ਮਸਹ ਕੀਤਾ ਹੈ,
ਤਾਂ ਜੋ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਵਾਂ,
ਉਸ ਨੇ ਮੈਨੂੰ ਕੈਦੀਆਂ ਦੀ ਮੁਕਤੀ ਦਾ ਐਲਾਨ ਕਰਨ ਲਈ
ਅਤੇ ਅੰਨ੍ਹਿਆਂ ਨੂੰ ਵੇਖਣ,
ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਉਣ ਲਈ ਭੇਜਿਆ ਹੈ,
ਅਤੇ ਪ੍ਰਭੂ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਨ ਲਈ ਭੇਜਿਆ ਹੈ।”