੧ ਕੁਰਿੰਥੀਆਂ ਨੂੰ 13
13
ਪ੍ਰੇਮ ਉੱਤਮ ਹੈ
1ਭਾਵੇਂ ਮੈਂ ਮਨੁੱਖਾਂ ਅਤੇ ਸੁਰਗੀ ਦੂਤਾਂ ਦੀਆਂ ਬੋਲੀਆਂ ਬੋਲਾਂ ਪਰ ਜੇ ਮੇਰੇ ਵਿੱਚ ਪ੍ਰੇਮ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲੇ ਛੈਣੇ ਬਣਿਆ ਹਾਂ 2ਅਤੇ ਭਾਵੇਂ ਮੈਨੂੰ ਅਗੰਮ ਵਾਕ ਬੋਲਣਾ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾਂ ਅਤੇ ਭਾਵੇਂ ਮੈਂ ਪੂਰੀ ਨਿਹਚਾ ਰੱਖਾਂ ਅਜਿਹੀ ਭਈ ਪਹਾੜਾਂ ਨੂੰ ਹਟਾ ਦਿਆਂ ਪਰ ਪ੍ਰੇਮ ਨਾ ਰੱਖਾਂ, ਮੈਂ ਕੁੱਝ ਵੀ ਨਹੀਂ 3ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ, ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪ੍ਰੇਮ ਨਾ ਰੱਖਾਂ, ਤਾਂ ਕੁੱਝ ਲਾਭ ਨਹੀਂ 4ਪ੍ਰੇਮ ਧੀਰਜਵਾਨ ਅਤੇ ਕਿਰਪਾਲੂ ਹੈ। ਪ੍ਰੇਮ ਖੁਣਸ ਨਹੀਂ ਕਰਦਾ। ਪ੍ਰੇਮ ਫੁਲਦਾ ਨਹੀਂ, ਪ੍ਰੇਮ ਫੂੰ ਫੂੰ ਨਹੀਂ ਕਰਦਾ 5ਕੁਚੱਜਿਆ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜ੍ਹਦਾ ਨਹੀਂ, ਬੁਰਾ ਨਹੀਂ ਮੰਨਦਾ 6ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ 7ਸਭ ਕੁੱਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁੱਝ ਸਹਿ ਲੈਂਦਾ 8ਪ੍ਰੇਮ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਓਹ ਮੁੱਕ ਜਾਣਗੇ, ਭਾਵੇਂ ਬੋਲੀਆਂ ਹੋਣ ਓਹ ਜਾਂਦੀਆਂ ਰਹਿਣਗੀਆਂ, ਭਾਵੇਂ ਇਲਮ ਹੋਵੇ ਉਹ ਮੁੱਕ ਜਾਵੇਗਾ 9ਅਸੀਂ ਤਾਂ ਕੁੱਝ ਕੁੱਝ ਜਾਣਦੇ ਹਾਂ ਅਤੇ ਕੁੱਝ ਕੁੱਝ ਅਗੰਮ ਵਾਕ ਬੋਲਦੇ ਹਾਂ 10ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ 11ਜਦ ਮੈਂ ਨਿਆਣਾ ਸਾਂ ਤਦ ਨਿਆਣੇ ਵਾਂਙੂ ਬੋਲਦਾ, ਨਿਆਣੇ ਵਾਂਙੂ ਸਮਝਦਾ ਅਤੇ ਨਿਆਣੇ ਵਾਂਙੂ ਜਾਚਦਾ ਸਾਂ। ਹੁਣ ਮੈਂ ਸਿਆਣਾ ਜੋ ਹੋਇਆ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ 12ਇਸ ਵੇਲੇ ਤਾਂ ਅਸੀਂ ਸੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਵੇਲੇ ਰੋਬਰੂ ਵੇਖਾਂਗੇ। ਇਸ ਵੇਲੇ ਮੈਂ ਕੁੱਝ ਕੁੱਝ ਜਾਣਦਾ ਹਾਂ ਪਰ ਉਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ 13ਹੁਣ ਤਾਂ ਨਿਹਚਾ, ਆਸ਼ਾ, ਪ੍ਰੇਮ, ਏਹ ਤਿੰਨੇ ਰਹਿੰਦੇ ਹਨ ਪਰ ਏਹਨਾਂ ਵਿੱਚੋਂ ਉੱਤਮ ਪ੍ਰੇਮ ਹੀ ਹੈ।।
ទើបបានជ្រើសរើសហើយ៖
੧ ਕੁਰਿੰਥੀਆਂ ਨੂੰ 13: PUNOVBSI
គំនូសចំណាំ
ចែករំលែក
ចម្លង
ចង់ឱ្យគំនូសពណ៌ដែលបានរក្សាទុករបស់អ្នក មាននៅលើគ្រប់ឧបករណ៍ទាំងអស់មែនទេ? ចុះឈ្មោះប្រើ ឬចុះឈ្មោះចូល
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.