੧ ਕੁਰਿੰਥੀਆਂ ਨੂੰ 3
3
ਮਸੀਹ ਯਿਸੂ ਹੀ ਨੀਂਹ ਹੈ
1ਹੇ ਭਰਾਵੋ, ਮੈਂ ਤੁਹਾਡੇ ਨਾਲ ਐੱਦਾਂ ਨਾ ਬੋਲ ਸੱਕਿਆ ਜਿੱਦਾਂ ਆਤਮਕਾਂ ਨਾਲ ਸਗੋਂ ਜਿੱਦਾਂ ਸਰੀਰਿਕਾਂ ਨਾਲ ਬੋਲੀਦਾ ਹੈ। ਹਾਂ, ਜਿੱਦਾਂ ਉਨ੍ਹਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ 2ਮੈਂ ਤੁਹਾਨੂੰ ਦੁੱਧ ਪਿਆਇਆ, ਅੰਨ ਨਹੀਂ ਖੁਆਇਆ ਕਿਉਂ ਜੋ ਅਜੇ ਤੁਸੀਂ ਉਹ ਦੇ ਜੋਗੇ ਨਹੀਂ ਸਾਓ ਸਗੋਂ ਹੁਣ ਭੀ ਉਹ ਦੇ ਜੋਗੇ ਨਹੀਂ ਹੋ 3ਤੁਸੀਂ ਹੁਣ ਤੀਕ ਸਰੀਰਿਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਿਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ? 4ਜਦੋਂ ਇੱਕ ਕਹਿੰਦਾ ਹੈ ਭਈ ਮੈਂ ਪੌਲੁਸ ਦਾ ਹਾਂ ਅਤੇ ਦੂਜਾ ਮੈਂ ਅਪੁੱਲੋਸ ਦਾ ਹਾਂ’ ਤਾਂ ਕੀ ਤੁਸੀਂ ਇਨਸਾਨ ਹੀ ਨਹੀਂ? 5ਫੇਰ ਅਪੁੱਲੋਸ ਕੀ ਹੈ ਅਤੇ ਪੌਲੁਸ ਕੀ ਹੈ? ਨਿਰੇ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਨਿਹਚਾ ਕੀਤੀ ਜਿਵੇਂ ਪ੍ਰਭੁ ਨੇ ਹਰੇਕ ਨੂੰ ਦਾਨ ਦਿੱਤਾ 6ਮੈਂ ਤਾਂ ਬੂਟਾ ਲਾਇਆ ਅਤੇ ਅਪੁੱਲੋਸ ਨੇ ਸਿੰਜਿਆ ਪਰ ਪਰਮੇਸ਼ੁਰ ਨੇ ਵਧਾਇਆ 7ਸੋ ਨਾ ਤਾਂ ਲਾਉਣ ਵਾਲਾ ਕੁਝ ਹੈ, ਨਾ ਸਿੰਜਣ ਵਾਲਾ ਪ੍ਰੰਤੂ ਪਰਮੇਸ਼ੁਰ ਜੋ ਵਧਾਉਣ ਵਾਲਾ ਹੈ 8ਲਾਉਣ ਵਾਲਾ ਅਤੇ ਸਿੰਜਣ ਵਾਲਾ ਦੋਵੇ ਇੱਕ ਹਨ ਪਰ ਹਰੇਕ ਆਪੋ ਆਪਣੀ ਮਿਹਨਤ ਦੇ ਅਨੁਸਾਰ ਆਪੋ ਆਪਣਾ ਫਲ ਪਾਵੇਗਾ 9ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ। ਤੁਸੀਂ ਪਰਮੇਸ਼ੁਰ ਦੀ ਖੇਤੀ ਅਰ ਪਰਮੇਸ਼ੁਰ ਦਾ ਭਵਨ ਹੋ।।
10ਪਰਮੇਸ਼ੁਰ ਦੀ ਕਿਰਪਾ ਦੇ ਅਨੁਸਾਰ ਜੋ ਮੈਨੂੰ ਦਾਨ ਹੋਈ ਹੈ ਮੈਂ ਸਿਆਣੇ ਰਾਜ ਮਿਸਤ੍ਰੀ ਵਾਂਙੁ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ। ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ 11ਕਿਉਂ ਜੋ ਉਸ ਨੀਂਹ ਤੋਂ ਬਿਨਾ ਜੋ ਰੱਖੀ ਹੋਈ ਹੈ ਦੂਜੀ ਕੋਈ ਨਹੀਂ ਰੱਖ ਸੱਕਦਾ ਹੈ ਅਰ ਉਹ ਯਿਸੂ ਮਸੀਹ ਹੈ 12ਪਰ ਜੇ ਕੋਈ ਇਹ ਨੀਂਹ ਉੱਤੇ ਸੋਨੇ, ਚਾਂਦੀ, ਬਹੁ ਮੁੱਲੇ ਪੱਥਰਾਂ, ਲੱਕੜਾਂ, ਘਾਹ ਅਤੇ ਭੋ ਦੀ ਉਸਾਰੀ ਕਰੇ 13ਤਾਂ ਹਰੇਕ ਦਾ ਕੰਮ ਪਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸਨੂੰ ਉਘਾੜ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪੇ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪਰਕਾਰ ਦਾ ਹੈ 14ਜੇ ਕਿਸੇ ਦਾ ਕੰਮ ਜਿਹੜਾ ਉਹ ਨੇ ਬਣਾਇਆ ਸੀ ਟਿਕਿਆ ਰਹੇਗਾ ਤਾਂ ਉਹ ਨੂੰ ਬਦਲਾ ਮਿਲੇਗਾ 15ਜੇ ਕਿਸੇ ਦਾ ਕੰਮ ਸੜ ਜਾਵੇ ਤਾਂ ਉਹ ਦੀ ਹਾਨੀ ਹੋ ਜਾਵੇਗੀ ਪਰੰਤੂ ਉਹ ਆਪ ਤਾਂ ਬਚ ਜਾਵੇਗਾ ਪਰ ਸੜਦਿਆਂ ਸੜਦਿਆਂ।।
16ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ? 17ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹੋ ਤੁਸੀਂ ਹੋ।।
18ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿਖੇ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਬਈ ਗਿਆਨੀ ਹੋ ਜਾਵੇ 19ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਪੁਣਾ ਹੈ ਕਿਉਂ ਜੋ ਲਿਖਿਆ ਹੋਇਆ ਹੈ#ਅੱਯੂਬ 5:12,13 ਭਈ ਉਹ ਗਿਆਨੀਆਂ ਨੂੰ ਉਨ੍ਹਾਂ ਦੀ ਚਤੁਰਾਈ ਦੇ ਵਿੱਚ ਹੀ ਫਸਾ ਦਿੰਦਾ ਹੈ 20ਅਤੇ ਫੇਰ ਇਹ#ਜ਼. 94:11 ਕਿ ਪ੍ਰਭੁ ਗਿਆਨੀਆਂ ਦੀਆਂ ਸੋਚਾਂ ਨੂੰ ਜਾਣਦਾ ਹੈ ਜੋ ਉਹ ਅਵਿਰਥੀਆਂ ਹਨ 21ਇਸ ਲਈ ਕੋਈ ਜਣਾ ਮਨੁੱਖਾਂ ਉੱਤੇ ਅਭਮਾਨ ਨਾ ਕਰੇ। ਕਿਂਉ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ 22ਕੀ ਪੌਲੁਸ, ਕੀ ਅਪੁੱਲੋਸ, ਕੀ ਕੇਫਾਸ, ਕੀ ਦੁਨੀਆਂ, ਕੀ ਜੀਵਨ, ਕੀ ਮੌਤ, ਕੀ ਵਰਤਮਾਨ ਵਸਤਾਂ, ਕੀ ਹੋਣ ਵਾਲੀਆਂ ਵਸਤਾਂ, ਸੱਭੇ ਤੁਹਾਡੀਆਂ ਹਨ! 23ਅਤੇ ਤੁਸੀਂ ਮਸੀਹ ਦੇ ਹੋ ਅਤੇ ਮਸੀਹ ਪਰਮੇਸ਼ੁਰ ਦਾ ਹੈ।।
ទើបបានជ្រើសរើសហើយ៖
੧ ਕੁਰਿੰਥੀਆਂ ਨੂੰ 3: PUNOVBSI
គំនូសចំណាំ
ចែករំលែក
ចម្លង
ចង់ឱ្យគំនូសពណ៌ដែលបានរក្សាទុករបស់អ្នក មាននៅលើគ្រប់ឧបករណ៍ទាំងអស់មែនទេ? ចុះឈ្មោះប្រើ ឬចុះឈ្មោះចូល
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.