੧ ਕੁਰਿੰਥੀਆਂ ਨੂੰ 7
7
ਮਸੀਹੀ ਵਿਆਹ ਦੇ ਮਸਲੇ
1ਹੁਣ ਜਿੰਨ੍ਹਾਂ ਗੱਲਾਂ ਦੇ ਵਿਖੇ ਤੁਸਾਂ ਲਿਖਿਆ ਸੀ ਮੈਂ ਇਹ ਕਹਿੰਦਾ ਹਾਂ ਭਈ ਪੁਰਖ ਦੇ ਲਈ ਤਾਂ ਇਹ ਚੰਗਾ ਹੈ ਜੋ ਕਿ ਇਸਤ੍ਰੀ ਨੂੰ ਨਾ ਛੋਹੇ 2ਪਰੰਤੂ ਹਰਾਮਕਾਰੀਆਂ ਦੇ ਕਾਰਨ ਹਰੇਕ ਪੁਰਖ ਆਪਣੀ ਹੀ ਇਸਤ੍ਰੀ ਨੂੰ ਅਤੇ ਹਰੇਕ ਇਸਤ੍ਰੀ ਆਪਣੇ ਹੀ ਪੁਰਖ ਨੂੰ ਰੱਖੇ 3ਪਤੀ ਪਤਨੀ ਦਾ ਹੱਕ ਪੂਰਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ 4ਪਤਨੀ ਨੂੰ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ ਅਤੇ ਇਸੇ ਤਰ੍ਹਾਂ ਪਤੀ ਨੂੰ ਭੀ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ 5ਤੁਸੀਂ ਇੱਕ ਦੂਏ ਤੋਂ ਅੱਡ ਨਾ ਹੋਵੋ ਪਰ ਥੋੜੇ ਚਿਰ ਲਈ ਅਰ ਇਹ ਵੀ ਤਦ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇੱਕਠੇ ਹੋਵੋ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ 6ਪਰ ਮੈਂ ਇਹ ਪਰਵਾਨਗੀ ਦੇ ਢੰਗ ਨਾਲ ਆਖਦਾ ਹਾਂ, ਹੁਕਮ ਦੇ ਢੰਗ ਨਾਲ ਨਹੀਂ 7ਤਾਂ ਵੀ ਮੈਂ ਚਾਹੁੰਦਾ ਹਾਂ ਭਈ ਸਾਰੇ ਮਨੁੱਖ ਇੱਹੋ ਜਿਹੇ ਹੋਣ ਜਿਹੋ ਜਿਹਾ ਮੈਂ ਆਪ ਹਾਂ ਪਰ ਹਰੇਕ ਨੇ ਆਪੋ ਆਪਣਾ ਦਾਨ ਪਰਮੇਸ਼ੁਰ ਤੋਂ ਪਾਇਆ ਹੈ, ਕਿਨੇ ਇਸ ਪਰਕਾਰ ਦਾ ਕਿਨੇ ਉਸ ਪਰਕਾਰ ਦਾ।।
8ਪਰ ਮੈਂ ਅਣਵਿਆਹਿਆਂ ਨੂੰ ਅਤੇ ਵਿਧਵਾਂ ਨੂੰ ਇਹ ਆਖਦਾ ਹਾਂ ਜੋ ਉਹਨਾਂ ਲਈ ਚੰਗਾ ਹੈ ਭਈ ਇਹੋ ਜਿਹੋ ਰਹਿਣ ਜਿਹੇ ਜਿਹਾ ਮੈਂ ਹਾਂ 9ਪਰ ਜੇ ਉਨ੍ਹਾਂ ਵਿੱਚ ਜਤ ਸਤ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ ਕਿਉਂ ਜੋ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ 10ਪਰੰਤੂ ਗ੍ਰਿਸਤੀਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੁ, ਜੋ ਪਤਨੀ ਆਪਣੇ ਪਤੀ ਤੋਂ ਅੱਡ ਨਾ ਹੋਵੇ 11ਪਰ ਜੇ ਉਹ ਅੱਡ ਹੋਵੇ ਵੀ ਤਾਂ ਅਣਵਿਆਹੀ ਰਹੇ ਅਥਵਾ ਆਪਣੀ ਪਤੀ ਨਾਲ ਸੁਲ੍ਹਾ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ 12ਪਰ ਰਹਿੰਦਿਆਂ ਨੂੰ ਪ੍ਰਭੁ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ ਭਈ ਜੇ ਕਿਸੇ ਭਰਾ ਦੀ ਬੇ-ਪਰਤੀਤ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਪੁਰਖ ਉਸ ਨੂੰ ਨਾ ਤਿਆਗੇ 13ਅਤੇ ਜਿਹੜੀ ਪਤਨੀ ਦਾ ਬੇਪਰਤੀਤ ਪਤੀ ਹੋਵੇ ਅਤੇ ਇਹ ਉਸਦੇ ਨਾਲ ਰਹਿਣ ਨੂੰ ਪਰਸੰਨ ਹੋਵੇ ਤਾਂ ਉਹ ਆਪਣੇ ਪਤੀ ਨੂੰ ਨਾ ਤਿਆਗੇ 14ਕਿਉਂ ਜੋ ਬੇਪਰਤੀਤ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਬੇਪਰਤੀਤ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ 15ਪਰ ਜੇ ਉਹ ਬੇਪਰਤੀਤ ਅੱਡ ਹੋਵੇ ਤਾਂ ਅੱਡ ਹੋਣ ਦੇਹ ਅਜਿਹੇ ਹਾਲ ਵਿੱਚ ਕੋਈ ਭਰਾ ਯਾ ਭੈਣ ਬੰਧਨ ਵਿੱਚ ਨਹੀਂ ਹੈ ਪਰ ਪਰਮੇਸ਼ੁਰ ਨੇ ਸਾਨੂੰ ਸੁਲ੍ਹਾ ਦੇ ਲਈ ਸੱਦਿਆ ਹੈ 16ਹੇ ਪਤਨੀਏ, ਤੂੰ ਕਿੱਕੁਰ ਜਾਣਦੀ ਹੈਂ ਜੋ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਅਥਵਾ ਹੇ ਪਤੀ, ਤੂੰ ਕਿੱਕੁਰ ਜਾਣਦਾ ਹੈ ਜੋ ਤੂੰ ਆਪਣੀ ਪਤਨੀ ਨੂੰ ਬਚਾ ਲਵੇਂਗਾ? 17ਪਰ ਜਿਸ ਪਰਕਾਰ ਪ੍ਰਭੁ ਨੇ ਹਰੇਕ ਨੂੰ ਵੰਡਿਆ ਹੋਇਆ ਹੈ ਅਤੇ ਜਿਸ ਪਰਕਾਰ ਪਰਮੇਸ਼ੁਰ ਨੇ ਹਰੇਕ ਨੂੰ ਸੱਦਿਆ ਹੈ ਉਹ ਉਸੇ ਪਰਕਾਰ ਚਾਲ ਚੱਲੇ ਅਤੇ ਮੈਂ ਸਾਰੀਆਂ ਕਲੀਸਿਯਾ ਵਿੱਚ ਅਜਿਹਾ ਹੀ ਠਹਿਰਾਉਂਦਾ ਹਾਂ 18ਕੀ ਕੋਈ ਸੁੰਨਤੀ ਸੱਦਿਆ ਗਿਆ? ਤਾਂ ਉਹ ਅਸੁੰਨਤੀ ਨਾ ਬਣੇ। ਕੀ ਕੋਈ ਅਸੁੰਨਤੀ ਸੱਦਿਆ ਗਿਆ? ਤਾਂ ਉਹ ਦੀ ਸੁੰਨਤ ਨਾ ਕੀਤੀ ਜਾਵੇ 19ਸੁੰਨਤ ਕੁਝ ਨਹੀਂ ਅਤੇ ਅਸੁੰਨਤੀ ਕੁਝ ਨਹੀਂ ਪਰੰਤੂ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਕਰਨੀ ਸੱਭੋ ਕੁਝ ਹੈ 20ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ ਉਸੇ ਵਿੱਚ ਟਿਕਿਆ ਰਹੇ 21ਕੀ ਤੂੰ ਗੁਲਾਮ ਹੋ ਕੇ ਸੱਦਿਆ ਗਿਆ? ਤਾਂ ਕੀ ਹੋਇਆ ਫੇਰ? ਪਰ ਜੇ ਕਿਤੇ ਅਜਾਦ ਹੋ ਸੱਕੇਂ ਤਾਂ ਉਹ ਦਾ ਜਤਨ ਕਰ 22ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੁ ਵਿੱਚ ਸੱਦਿਆ ਗਿਆ ਉਹ ਪ੍ਰਭੁ ਦਾ ਅਜਾਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜਿਹੜਾ ਅਜਾਦ ਹੋ ਕੇ ਸੱਦਿਆ ਗਿਆ ਉਹ ਮਸੀਹ ਦਾ ਗੁਲਾਮ ਹੈ 23ਤੁਸੀਂ ਮੁੱਲ ਨਾਲ ਲਏ ਹੋਏ ਹੋ। ਮਨੁੱਖਾਂ ਦੇ ਗੁਲਾਮ ਨਾ ਬਣੋ 24ਹੇ ਭਰਾਵੋ, ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ ਉਸੇ ਵਿੱਚ ਪਰਮੇਸ਼ੁਰ ਦੇ ਅੱਗੇ ਟਿਕਿਆ ਰਹੇ।।
25ਪਰ ਕੁਆਰੀਆਂ ਦੇ ਵਿਖੇ ਪ੍ਰਭੁ ਦੀ ਮੈਨੂੰ ਕੋਈ ਆਗਿਆ ਨਹੀਂ ਪਰ ਜਿਵੇਂ ਮੈਨੂੰ ਨਿਹਚੇ ਜੋਗ ਹੋਣ ਦੇ ਕਾਰਨ ਪ੍ਰਭੁ ਦੀ ਵੱਲੋਂ ਦਯਾ ਮਿਲੀ ਤਿਵੇਂ ਹੀ ਮੈਂ ਸਲਾਹ ਦਿੰਦਾ ਹਾਂ 26ਸੋ ਏਹ ਮੈਨੂੰ ਚੰਗਾ ਲੱਗਦਾ ਹੈ ਕਿ ਵਰਤਮਾਨ ਕਸ਼ਟ ਦੇ ਕਾਰਨ ਮਨੁੱਖ ਲਈ ਇਹੋ ਭਲਾ ਹੈ ਭਈ ਉਹ ਉਦਾਂ ਹੀ ਰਹੇ 27ਕੀ ਤੂੰ ਪਤਨੀ ਨਾਲ ਬੱਝਾ ਹੋਇਆ ਹੈ? ਤਾਂ ਛੁਟਕਾਰਾ ਨਾ ਢੂੰਡ। ਕੀ ਤੂੰ ਪਤਨੀ ਤੋਂ ਛੁਟਿਆ ਹੋਇਆ ਹੈਂ? ਤਾਂ ਪਤਨੀ ਨਾ ਢੂੰਡ 28ਪਰ ਜੇ ਤੂੰ ਵਿਆਹ ਕਰ ਲਵੇਂ ਤਾਂ ਪਾਪ ਨਹੀਂ ਕਰਦਾ ਅਤੇ ਜੇ ਕੁਆਰੀ ਵਿਆਹੀ ਜਾਵੇ ਤਾਂ ਉਹ ਪਾਪ ਨਹੀਂ ਕਰਦੀ ਪਰ ਇਹੋ ਜੇਹੇ ਲੋਕ ਸਰੀਰ ਵਿੱਚ ਦੁੱਖ ਭੋਗਣਗੇ ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ 29ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ ਭਈ ਏਦੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਾਣੀਦਾ ਉਨ੍ਹਾਂ ਦੇ ਪਤਨੀਆਂ ਨਹੀਂ ਹਨ ਅਤੇ ਰੋਣ ਵਾਲੇ ਕਿ ਜਾਣੀਦਾ ਉਹ ਨਹੀਂ ਰੋਂਦੇ 30ਅਤੇ ਅਨੰਦ ਕਰਨ ਵਾਲੇ ਕਿ ਜਾਣੀਦਾ ਉਹ ਅਨੰਦ ਨਹੀਂ ਕਰਦੇ ਅਤੇ ਮੁੱਲ ਲੈਣ ਵਾਲੇ ਕਿ ਜਾਣੀਦਾ ਉਨ੍ਹਾਂ ਦੇ ਕੋਲ ਮਾਲ ਨਹੀਂ ਹੈ 31ਅਤੇ ਸੰਸਾਰ ਨੂੰ ਵਰਤਣ ਵਾਲੇ ਕਿ ਜਾਣੀਦਾ ਹੱਦੋਂ ਵਧਕੇ ਨਹੀਂ ਵਰਤਦੇ; ਕਿਉਂ ਜੋ ਇਸ ਸੰਸਾਰ ਦਾ ਰੰਗ ਢੰਗ ਬੀਤਦਾ ਜਾਂਦਾ ਹੈ 32ਪਰ ਮੈਂ ਇਹ ਚਾਹੁੰਦਾ ਹਾਂ ਜੋ ਤੁਸੀਂ ਨਿਚੰਤ ਰਹੋ। ਅਣਵਿਆਹਿਆ ਪੁਰਖ ਪ੍ਰਭੁ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਜੋ ਉਹ ਪ੍ਰਭੁ ਨੂੰ ਕਿਵੇਂ ਪਰਸੰਨ ਕਰੇ 33ਪਰ ਵਿਆਹਿਆ ਹੋਇਆ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਪਰਸੰਨ ਕਰੇ 34ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਇਸਤ੍ਰੀ ਯਾ ਕੁਆਰੀ ਪ੍ਰਭੁ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹੀ ਅਤੇ ਆਤਮਾ ਵਿੱਚ ਪਵਿੱਤ੍ਰ ਹੋਵੇ ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ 35ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਮੁਨਾਸਬ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨਾਂ ਘਾਬਰੇ ਪ੍ਰਭੁ ਦੀ ਸੇਵਾ ਵਿੱਚ ਲੱਗੇ ਰਹੋ 36ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਜੋਗ ਹੈ ਜੋ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਦਾ ਹੋਵੇ ਤਾਂ ਜੋ ਚਾਹੁੰਦੇ ਹੈ ਸੋ ਕਰ ਲਵੇ, ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰ ਲੈਣ 37ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਕਰੇ ਜਿਹ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਿਆ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਂਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ 38ਗੱਲ ਕਾਹਦੀ, ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਨਹੀਂ ਵਿਆਹੁੰਦਾ ਹੈ ਉਦੂੰ ਵੀ ਚੰਗਾ ਕਰੇਗਾ ਹੈ।।
39ਜਿੰਨ੍ਹਾਂ ਚਿਰ ਉਹ ਦਾ ਪਤੀ ਜੀਉਂਦਾ ਰਹੇ ਉੱਨਾ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਨਿਰਬੰਧ ਹੈ, ਜਿਹ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੁ ਦੇ ਵਿੱਚ 40ਪਰ ਜੇਕਰ ਉਹ ਐਵੇਂ ਹੀ ਰਹੇ ਤਾਂ ਮੇਰੀ ਜਾਚ ਵਿੱਚ ਏਦੋਂ ਭੀ ਭਾਗਵਾਨ ਹੈ ਅਤੇ ਮੈਂ ਸਮਝਦਾ ਹਾਂ ਜੋ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਭੀ ਹੈ।।
ទើបបានជ្រើសរើសហើយ៖
੧ ਕੁਰਿੰਥੀਆਂ ਨੂੰ 7: PUNOVBSI
គំនូសចំណាំ
ចែករំលែក
ចម្លង
ចង់ឱ្យគំនូសពណ៌ដែលបានរក្សាទុករបស់អ្នក មាននៅលើគ្រប់ឧបករណ៍ទាំងអស់មែនទេ? ចុះឈ្មោះប្រើ ឬចុះឈ្មោះចូល
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.

: