੨ ਕੁਰਿੰਥੀਆਂ ਨੂੰ 6
6
ਸੇਵਕਾਈ ਦੇ ਕਸ਼ਟ । ਬੇਪਰਤੀਤਿਆਂ ਤੋਂ ਅੱਡ ਹੋਣਾ
1ਅਸੀਂ ਉਹ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਅਕਾਰਥ ਨਾ ਲਓ 2ਕਿਉਂ ਜੋ ਉਹ ਆਖਦਾ ਹੈ#ਯਸ. 49:8 ਭਈ
ਮੈਂ ਮਨ ਭਾਉਂਦੇ ਸਮੇਂ ਵਿੱਚ ਤੇਰੀ ਸੁਣੀ
ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ।।
ਵੇਖੋ, ਹੁਣ ਹੀ ਮਨ ਭਾਉਂਦਾ ਸਮਾ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ ! 3ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਭਈ ਕਿਤੇ ਇਸ ਸੇਵਕਾਈ ਉੱਤੇ ਹਰਫ਼ ਨਾ ਆਵੇ 4ਪਰ ਜਿਵੇਂ ਪਰਮੇਸ਼ੁਰ ਦੇ ਸੇਵਕਾਂ ਦੇ ਜੋਗ ਹੈ ਤਿਵੇਂ ਹਰ ਇੱਕ ਗੱਲ ਤੋਂ ਆਪਣੇ ਲਈ ਪਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਥੁੜਾਂ ਤੋਂ, ਤੰਗੀਆਂ ਤੋਂ, 5ਕੋਰੜੇ ਖਾਣ ਤੋਂ, ਕੈਦ ਤੋਂ, ਘਮਸਾਣਾਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਫਾਕਿਆਂ ਤੋਂ, 6ਨਿਰਮਲਤਾਈਂ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪ੍ਰੇਮ ਤੋਂ, 7ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦਿਆਂ ਸ਼ਸਤ੍ਰਾਂ ਨਾਲ ਜਿਹੜੇ ਸੱਜੇ ਖੱਬੇ ਹਨ 8ਪਤ ਅਤੇ ਬੇਪਤੀ ਨਾਲ, ਅਪਜਸ ਅਤੇ ਜਸ ਨਾਲ, ਛਲੀਆਂ ਜੇਹੇ ਪਰ ਸੱਚੇ ਹਾਂ 9ਅਣਜਾਤਿਆਂ ਜੇਹੇ ਪਰ ਉਜਾਗਰ ਹਾਂ, ਮਰਨਾਊਆਂ ਜੇਹੇ ਪਰ ਵੇਖੋ ਜੀਉਂਦੇ ਹਾਂ, ਤਾੜੇ ਜਾਂਦਿਆਂ ਜੇਹੇ ਪਰ ਜਾਨੋਂ ਨਹੀਂ ਮਾਰੇ ਜਾਂਦੇ, 10ਉਦਾਸਾਂ ਜੇਹੇ ਪਰ ਸਦਾ ਅਨੰਦ ਕਰਦੇ ਹਾਂ, ਨਿਰਧਨਾਂ ਜੇਹੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਪੱਲਿਓ ਸੱਖਣਿਆਂ ਜੇਹੇ ਪਰ ਸੱਭੋ ਕੁਝ ਦੇ ਮਾਲਕ ਹਾਂ।।
11ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੀ ਵੱਲ ਖੁਲ੍ਹਾ ਹੈ, ਸਾਡਾ ਦਿਲ ਮੋਕਲਾ ਹੈ 12ਸਾਡੇ ਵਿੱਚ ਤੁਹਾਡੇ ਲਈ ਕੋਈ ਰੋਕ ਨਹੀਂ ਪਰ ਤੁਹਾਡੇ ਹੀ ਹਿਰਦਿਆਂ ਵਿੱਚ ਰੋਕ ਹੈ 13ਹੁਣ ਉਹ ਦੇ ਵੱਟੇ ਤੁਸੀਂ ਵੀ ਖੁਲ੍ਹੇ ਦਿਲ ਦੇ ਹੋਵੋ। ਮੈਂ ਤੁਹਾਨੂੰ ਬੱਚਿਆਂ ਵਾਂਙੁ ਆਖਦਾ ਹੈਂ।।
14ਤੁਸੀਂ ਬੇਪਰਤੀਤਿਆਂ ਨਾਲ ਅਣਸਾਵੇਂ ਨਾ ਜੁੱਤੋਂ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਯਾ ਚਾਨਣ ਦਾ ਅਨ੍ਹੇਰੇ ਨਾਲ ਕੀ ਮੇਲ ਹੈ? 15ਅਤੇ ਮਸੀਹ ਦਾ ਬਲਿਆਲ ਦੇ ਨਾਲ ਕੀ ਮਿਲਾਪ ਹੈ ਅਥਵਾ ਪਰਤੀਤਵਾਨ ਦਾ ਬੇਪਰਤੀਤੇ ਨਾਲ ਕੀ ਹਿੱਸਾ ਹੈ? 16ਅਤੇ ਪਰਮੇਸ਼ੁਰ ਦੀ ਹੈਕਲ ਨੂੰ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਅਕਾਲ ਪੁਰਖ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ –
ਮੈਂ ਓਹਨਾ ਵਿੱਚ ਵਾਸ ਕਰਾਂਗਾ ਅਤੇ ਫਿਰਿਆ
ਕਰਾਂਗਾ,
ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ,
ਅਤੇ ਓਹ ਮੇਰੀ ਪਰਜਾ ਹੋਣਗੇ।
17ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ
ਅਤੇ ਅੱਡ ਹੋਵੋ, ਪ੍ਰਭੁ ਆਖਦਾ ਹੈ,
ਅਤੇ ਕਿਸੇ ਭ੍ਰਿਸ਼ਟ ਵਸਤ ਨੂੰ ਹੱਥ ਨਾ ਲਾਓ,
ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
18ਅਰ ਤੁਹਾਡਾ ਪਿਤਾ ਹੋਵਾਂਗਾ
ਅਤੇ ਤੁਸੀਂ ਮੇਰੇ ਪੁੱਤ੍ਰ ਧੀਆਂ ਹੋਵੋਗੇ।
ਇਹ ਬਚਨ ਸਰਬ ਸ਼ਕਤੀਮਾਨ ਪ੍ਰਭੁ ਦਾ ਹੈ।।
ទើបបានជ្រើសរើសហើយ៖
੨ ਕੁਰਿੰਥੀਆਂ ਨੂੰ 6: PUNOVBSI
គំនូសចំណាំ
ចែករំលែក
ចម្លង
ចង់ឱ្យគំនូសពណ៌ដែលបានរក្សាទុករបស់អ្នក មាននៅលើគ្រប់ឧបករណ៍ទាំងអស់មែនទេ? ចុះឈ្មោះប្រើ ឬចុះឈ្មោះចូល
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.