੨ ਕੁਰਿੰਥੀਆਂ ਨੂੰ 7
7
ਤੀਤੁਸ ਦੇ ਆਉਣ ਤੋਂ ਦਿਲਾਸਾ
1ਸੋ ਹੇ ਪਿਆਰਿਓ, ਜਦੋਂ ਏਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਮਲੀਨਤਾਈ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਭੌ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।।
2ਆਪਣੇ ਦਿਲਾਂ ਵਿੱਚ ਸਾਨੂੰ ਥਾਂ ਦੇਓ। ਕਿਸੇ ਉੱਤੇ ਅਸਾਂ ਅਨ੍ਹੇਰੇ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਤੋਂ ਲਾਹਾ ਨਹੀਂ ਕੱਢਿਆ 3ਇਹ ਤਾਂ ਮੈਂ ਦੋਸ਼ ਲਾਉਣ ਨੂੰ ਨਹੀਂ ਆਖਦਾ ਹਾਂ ਕਿਉਂ ਜੋ ਮੈਂ ਅੱਗੇ ਹੀ ਕਿਹਾ ਹੈ ਭਈ ਤੁਸੀਂ ਸਾਡਿਆਂ ਹਿਰਦਿਆਂ ਵਿੱਚ ਹੋ ਭਈ ਸਾਡਾ ਮਰਨ ਜੀਉਣ ਇਕੱਠਾ ਹੋਵੇ 4ਤੁਹਾਡੇ ਉੱਤੇ ਮੇਰਾ ਬਹੁਤ ਭਰੋਸਾ ਹੈ, ਤੁਹਾਡੇ ਵਿੱਖੇ ਮੇਰਾ ਬਹੁਤ ਅਭਮਾਨ ਹੈ। ਮੈਂ ਦਿਲਾਸੇ ਨਾਲ ਭਰਿਆ ਹੋਇਆ ਹਾਂ। ਮੈਂ ਆਪਣੇ ਅਤੇ ਤੁਹਾਡੇ ਹਰ ਕਸ਼ਟ ਵਿੱਚ ਅਨੰਦ ਨਾਲ ਫੁੱਲਿਆਂ ਨਹੀਂ ਮੇਉਂਦਾ।।
5ਜਦ ਅਸੀਂ ਮਕਦੂਨਿਯਾ ਵਿੱਚ ਆਏ ਤਦ ਭੀ ਸਾਡੇ ਸਰੀਰ ਨੂੰ ਕੁਝ ਚੈਨ ਨਹੀਂ ਸੀ ਸਗੋਂ ਅਸੀਂ ਹਰ ਪਾਸਿਓਂ ਕਸ਼ਟ ਵਿੱਚ ਪਏ ਸਾਂ, ਬਾਹਰੋਂ ਝਗੜੇ ਅੰਦਰੋਂ ਧੜਕੇ 6ਤਾਂ ਵੀ ਉਹ ਨੇ ਜਿਹੜਾ ਅਧੀਨਾਂ ਨੂੰ ਦਿਲਾਸਾ ਦੇਣ ਵਾਲਾ ਹੈ ਅਰਥਾਤ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਕਰਕੇ ਸਾਨੂੰ ਦਿਲਾਸਾ ਦਿੱਤਾ 7ਅਤੇ ਨਿਰੇ ਉਸ ਦੇ ਆਉਣ ਕਰਕੇ ਹੀ ਨਹੀਂ ਸਗੋਂ ਉਸ ਦਿਲਾਸੇ ਤੋਂ ਵੀ ਜਿਹੜਾ ਉਹ ਨੂੰ ਤੁਹਾਡੇ ਵਿੱਚ ਪਰਾਪਤ ਹੋਇਆ ਅਤੇ ਸਾਨੂੰ ਤੁਹਾਡੀ ਲੋਚ, ਤੁਹਾਡੇ ਸੋਗ, ਤੁਹਾਡੀ ਅਣਖ ਦਾ ਜੋ ਮੇਰੇ ਲਈ ਹੈ ਸਮਾਚਾਰ ਦੱਸਿਆ ਜਿਸ ਕਰਕੇ ਮੈਂ ਹੋਰ ਵੀ ਅਨੰਦ ਹੋਇਆ 8ਕਿਉਂ ਜੋ ਭਾਵੇਂ ਮੈਂ ਆਪਣੀ ਪੱਤ੍ਰੀ ਨਾਲ ਤੁਹਾਨੂੰ ਉਦਾਸ ਕੀਤਾ ਤਾਂ ਵੀ ਮੈਂ ਪਛਤਾਉਂਦਾ ਨਹੀਂ ਭਾਵੇਂ ਮੈਂ ਪਹਿਲਾਂ ਪਛਤਾਉਂਦਾ ਸਾਂ ਕਿਉਂ ਜੋ ਮੈਂ ਵੇਖਦਾ ਹਾਂ ਜੋ ਉਸ ਪੱਤ੍ਰੀ ਨੇ ਤੁਹਾਨੂੰ ਉਦਾਸ ਕੀਤਾ ਸੀ ਭਾਵੇਂ ਥੋੜੇ ਚਿਰ ਤੀਕੁਰ 9ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਜੋਗ ਉਦਾਸ ਹੋਏ ਭਈ ਸਾਥੋਂ ਕਿਸੇ ਗੱਲ ਵਿੱਚ ਤੁਹਾਡੀ ਹਾਨੀ ਨਾ ਹੋ ਜਾਏ 10ਕਿਉਂ ਜੋ ਪਰਮੇਸ਼ੁਰ ਜੋਗ ਉਦਾਸੀ ਮੁਕਤੀ ਲਈ ਅਜਿਹਾ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਨਹੀਂ ਪਛਤਾਉਂਦਾ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ 11ਵੇਖੋ, ਤੁਹਾਡੀ ਉਹੋ ਪਰਮੇਸ਼ੁਰ ਜੋਗ ਉਦਾਸੀ ਨੇ ਤੁਹਾਡੇ ਵਿੱਚ ਕਿੰਨਾ ਹੀ ਜੋਸ਼, ਕਿੰਨਾ ਹੀ ਉੱਤਰ ਦੇਣਾ, ਕਿੰਨੀ ਹੀ ਖਿਝ, ਕਿੰਨਾ ਹੀ ਭੈ, ਕਿੰਨਾ ਹੀ ਲੋਚ, ਕਿੰਨੀ ਹੀ ਅਣਖ, ਕਿੰਨਾ ਹੀ ਡੰਨ ਪੈਦਾ ਕੀਤਾ! ਤੁਸਾਂ ਹਰ ਤਰਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਭਈ ਅਸੀਂ ਇਸ ਗੱਲ ਵਿੱਚ ਸਾਫ਼ ਹਾਂ 12ਗੱਲ ਕਾਹਦੀ ਭਾਵੇਂ ਮੈਂ ਤੁਹਾਨੂੰ ਲਿਖਿਆ ਪਰ ਮੈਂ ਤਾਂ ਨਾ ਉਹ ਦੇ ਕਾਰਨ ਲਿਖਿਆ ਜਿਹ ਨੇ ਅਪਰਾਧ ਕੀਤਾ, ਨਾ ਉਹ ਦੇ ਕਾਰਨ ਜਿਹ ਦੇ ਨਾਲ ਅਪਰਾਧ ਹੋਇਆ ਸਗੋਂ ਇਸ ਕਾਰਨ ਭਈ ਤੁਹਾਡਾ ਜੋਸ਼ ਜੋ ਸਾਡੇ ਲਈ ਹੈ ਸੋ ਪਰਮੇਸ਼ੁਰ ਦੇ ਹਜ਼ੂਰ ਤੁਹਾਡੇ ਉੱਤੇ ਪਰਗਟ ਹੋਵੇ 13ਇਸ ਲਈ ਅਸੀਂ ਦਿਲਾਸਾ ਪਾਇਆ ਹੈ ਪਰ ਆਪਣੇ ਦਿਲਾਸੇ ਤੋਂ ਬਿਨਾ ਅਸਾਂ ਤੀਤੁਸ ਦੇ ਅਨੰਦ ਦੇ ਕਾਰਨ ਹੋਰ ਵੀ ਬਹੁਤ ਵਧ ਕੇ ਅਨੰਦ ਕੀਤਾ ਕਿਉਂ ਜੋ ਉਹ ਦਾ ਆਤਮਾ ਤੁਸਾਂ ਸਭਨਾਂ ਤਾਜ਼ਾ ਹੋਇਆ ਹੈ 14ਕਿਉਂਕਿ ਜੇ ਮੈਂ ਉਹ ਦੇ ਅੱਗੇ ਤੁਹਾਡੇ ਲਈ ਕਿਸੇ ਗੱਲੇ ਅਭਮਾਨ ਕੀਤਾ ਹੋਵੇ ਤਾਂ ਲੱਜਿਆਵਾਨ ਨਹੀਂ ਹੋਣਾ ਪਿਆ ਪਰ ਜਿਵੇਂ ਅਸਾਂ ਤੁਹਾਡੇ ਨਾਲ ਸਾਰੀਆਂ ਗੱਲਾਂ ਸੱਚ ਆਖੀਆਂ ਤਿਵੇਂ ਸਾਡਾ ਅਭਮਾਨ ਵੀ ਜਿਹਾੜਾ ਮੈਂ ਤੀਤੁਸ ਦੇ ਅੱਗੇ ਕੀਤਾ ਸੱਚਾ ਨਿੱਕਲਿਆ 15ਅਤੇ ਉਹ ਤੁਸਾਂ ਸਭਨਾਂ ਦੀ ਆਗਿਆਕਾਰੀ ਨੂੰ ਚੇਤੇ ਰੱਖ ਕੇ ਭਈ ਤੁਸੀਂ ਕਿਕੁੱਰ ਭੈ ਅਤੇ ਕਾਂਬੇ ਨਾਲ ਉਹ ਨੂੰ ਕਬੂਲ ਕੀਤਾ ਸੀ ਇਸ ਕਰਕੇ ਉਹ ਦਾ ਮਨ ਤੁਹਾਡੇ ਵੱਲ ਬਹੁਤ ਲੱਗਿਆ ਹੋਇਆ ਹੈ 16ਮੈਂ ਅਨੰਦ ਹਾਂ ਜੋ ਹਰੇਕ ਗੱਲ ਵਿੱਚ ਤੁਹਾਡੀ ਵੱਲੋਂ ਮੇਰੀ ਖਾਤਰ ਨਿਸ਼ਾ ਹੈ।।
ទើបបានជ្រើសរើសហើយ៖
੨ ਕੁਰਿੰਥੀਆਂ ਨੂੰ 7: PUNOVBSI
គំនូសចំណាំ
ចែករំលែក
ចម្លង
ចង់ឱ្យគំនូសពណ៌ដែលបានរក្សាទុករបស់អ្នក មាននៅលើគ្រប់ឧបករណ៍ទាំងអស់មែនទេ? ចុះឈ្មោះប្រើ ឬចុះឈ្មោះចូល
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.

: