ਕੂਚ 9
9
ਮਰੀ, ਘੱਟੇ ਤੇ ਗੜੇ ਦੀਆਂ ਬਵਾਂ
1ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾਹ ਅਰ ਉਸ ਨਾਲ ਗੱਲ ਕਰ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ 2ਜੇ ਤੂੰ ਉਨ੍ਹਾਂ ਦੇ ਘੱਲਣ ਤੋਂ ਮੁੱਕਰ ਜਾਵੇਂ ਅਰ ਅਜੇ ਵੀ ਡੱਕ ਛੱਡੇਂ 3ਤਾਂ ਵੇਖ ਯਹੋਵਾਹ ਦਾ ਹੱਥ ਤੇਰੇ ਪਸੂਆਂ ਉੱਤੇ ਜਿਹੜੇ ਜੂਹ ਵਿੱਚ ਹਨ ਘੋੜਿਆਂ ਉੱਤੇ, ਖੋਤਿਆਂ ਉੱਤੇ, ਊਠਾਂ ਉੱਤੇ, ਚੌਣਿਆਂ ਉੱਤੇ ਅਰ ਇੱਜੜਾਂ ਉੱਤੇ ਪਵੇਗਾ ਅਰ ਮਰੀ ਅੱਤ ਭਾਰੀ ਹੋਵੇਗੀ 4ਯਹੋਵਾਹ ਇਸਰਾਏਲੀਆਂ ਦੇ ਪਸੂਆਂ ਵਿੱਚ ਅਰ ਮਿਸਰੀਆਂ ਦੇ ਪਸੂਆਂ ਵਿੱਚ ਵੇਰਵਾ ਕਰੇਗਾ ਅਰ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਇਸਰਾਏਲੀਆਂ ਦੇ ਹਨ ਕੋਈ ਨਾ ਮਰੇਗਾ 5ਯਹੋਵਾਹ ਨੇ ਇੱਕ ਵੇਲਾ ਠਹਿਰਾਇਆ ਹੈ ਕਿ ਭਲਕੇ ਯਹੋਵਾਹ ਏਹ ਕੰਮ ਏਸ ਦੇਸ ਵਿੱਚ ਕਰੇਗਾ 6ਤਾਂ ਯਹੋਵਾਹ ਨੇ ਉਹ ਕੰਮ ਅਗਲੇ ਦਿਨ ਕੀਤਾ ਅਰ ਮਿਸਰੀਆਂ ਦੇ ਸਾਰੇ ਪਸੂ ਮਰ ਗਏ ਪਰ ਇਸਰਾਏਲੀਆਂ ਦੇ ਪਸੂਆਂ ਵਿੱਚੋ ਇੱਕ ਵੀ ਨਹੀ ਮਰਿਆ 7ਫੇਰ ਫ਼ਿਰਊਨ ਨੇ ਕਿਸੇ ਨੂੰ ਘੱਲਿਆ ਤਾਂ ਵੇਖੋ ਇਸਰਾਏਲ ਦੇ ਪਸੂਆਂ ਵਿੱਚੋਂ ਇੱਕ ਵੀ ਨਹੀਂ ਮਰਿਆ ਸੀ ਪਰ ਫ਼ਿਰਊਨ ਦਾ ਮਨ ਪੱਥਰ ਹੋ ਗਿਆ ਸੋ ਉਸ ਨੇ ਲੋਕਾਂ ਨੂੰ ਜਾਣ ਨਾ ਦਿੱਤਾ।।
8ਤਾਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ ਭੱਠੀ ਦੀ ਸੁਆਹ ਦੀਆਂ ਮੁੱਠਾਂ ਭਰੋ ਅਤੇ ਮੂਸਾ ਫ਼ਿਰਊਨ ਦੇ ਵੇਖਦਿਆਂ ਅਕਾਸ਼ ਵੱਲ ਉਡਾਵੇ 9ਤਾਂ ਮਿਸਰ ਦੇ ਸਾਰੇ ਦੇਸ ਉੱਤੇ ਉਹ ਘੱਟਾ ਹੋਕੇ ਆਦਮੀਆਂ ਅਤੇ ਡੰਗਰਾਂ ਉੱਤੇ ਸਾਰੇ ਮਿਸਰ ਦੇਸ ਵਿੱਚ ਅੰਗਿਆਰੇ ਅਤੇ ਛਾਲੇ ਬਣ ਜਾਵੇਗੀ 10ਸੋ ਓਹ ਭੱਠੀ ਦੀ ਸੁਆਹ ਲੈਕੇ ਫ਼ਿਰਊਨ ਦੇ ਅੱਗੇ ਖੜੇ ਹੋਏ। ਮੂਸਾ ਨੇ ਉਸ ਨੂੰ ਅਕਾਸ਼ ਵੱਲ ਉਡਾ ਦਿੱਤਾ ਤਾਂ ਆਦਮੀਆਂ ਅਤੇ ਡੰਗਰਾਂ ਉੱਤੇ ਅੰਗਿਆਰੇ ਅਰ ਛਾਲੇ ਪੈ ਗਏ 11ਤਾਂ ਜਾਦੂਗਰ ਅੰਗਿਆਰਿਆਂ ਦੇ ਕਾਰਨ ਮੂਸਾ ਦੇ ਅੱਗੇ ਖਲੋ ਨਾ ਸੱਕੇ ਕਿਉਂ ਜੋ ਜਾਦੂਗਰਾਂ ਅਤੇ ਸਾਰੇ ਮਿਸਰੀਆਂ ਦੇ ਅੰਗਿਆਰੇ ਨਿੱਕਲੇ ਹੋਏ ਸਨ। 12ਅਰ ਜਿਵੇਂ ਯਹੋਵਾਹ ਮੂਸਾ ਨੂੰ ਬੋਲਿਆ ਸੀ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ ਅਰ ਉਸ ਨੇ ਉਨ੍ਹਾਂ ਦੀ ਨਾ ਸੁਣੀ 13ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ ਸਵੇਰੇ ਉੱਠ ਕੇ ਫ਼ਿਰਊਨ ਦੇ ਅੱਗੇ ਜਾ ਖਲੋ ਅਰ ਉਸ ਨੂੰ ਆਖ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ 14ਕਿਉਂ ਕਿ ਮੈਂ ਐਤਕੀਂ ਆਪਣੀਆਂ ਸਾਰੀਆਂ ਬਵਾਂ ਤੇਰੇ ਮਨ ਉੱਤੇ, ਤੇਰੇ ਟਹਿਲੂਆਂ ਉੱਤੇ ਅਰ ਤੇਰੀ ਰਈਅਤ ਉੱਤੇ ਘੱਲਣ ਵਾਲਾ ਹਾਂ ਤਾਂ ਜੋ ਤੂੰ ਜਾਣੇ ਭਈ ਸਾਰੀ ਧਰਤੀ ਉੱਤੇ ਮੇਰੇ ਜਿਹਾ ਕੋਈ ਨਹੀਂ 15ਹੁਣ ਤੀਕ ਮੈਂ ਆਪਣਾ ਹੱਥ ਵਧਾ ਕੇ ਤੈਨੂੰ ਅਰ ਤੇਰੀ ਰਈਅਤ ਨੂੰ ਮਰੀ ਨਾਲ ਮਾਰ ਦਿੱਤਾ ਹੁੰਦਾ ਅਤੇ ਤੂੰ ਧਰਤੀ ਉੱਤੋਂ ਮਿੱਟ ਗਿਆ ਹੁੰਦਾ 16ਪਰ ਸੱਚ ਮੁੱਚ ਮੈਂ ਤੈਨੂੰ ਇਸ ਕਰਕੇ ਘਲਿਆਰਿਆ ਅਤੇ ਏਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ 17ਹੁਣ ਤੀਕ ਤੂੰ ਮੇਰੀ ਪਰਜਾ ਵਿੱਚ ਆਪਣੇ ਆਪ ਨੂੰ ਉੱਚਾ ਕਰਦਾ ਰਿਹਾ ਹੈਂ ਕਿ ਤੈਂ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ 18ਵੇਖ ਮੈਂ ਭਲਕੇ ਏਸੇ ਵੇਲੇ ਅੱਤ ਭਾਰੀ ਗੜੇ ਵਰਸਾਵਾਂਗਾ ਜਿੱਦਾਂ ਦੇ ਮਿਸਰ ਦੇ ਮੁੱਢ ਤੋਂ ਲੈਕੇ ਹੁਣ ਤੀਕ ਨਹੀਂ ਪਏ 19ਸੋ ਹੁਣ ਤੂੰ ਘੱਲ ਕੇ ਆਪਣੇ ਪਸੂ ਅਰ ਜੋ ਕੁਝ ਤੇਰਾ ਜੂਹ ਵਿੱਚ ਹੈ ਭਜਾ ਲਿਆ। ਸਾਰੇ ਆਦਮੀਆਂ ਅਰ ਡੰਗਰਾਂ ਉੱਤੇ ਜਿਹੜੇ ਜੂਹ ਵਿੱਚ ਹੋਣ ਅਰ ਘਰ ਵਿੱਚ ਨਾ ਲਿਆਂਦੇ ਜਾਣ ਗੜੇ ਪੈਣਗੇ ਅਰ ਓਹ ਮਰ ਜਾਣਗੇ 20ਤਾਂ ਫ਼ਿਰਊਨ ਦੇ ਟਹਿਲੂਆਂ ਵਿੱਚੋ ਜਿਹੜਾ ਯਹੋਵਾਹ ਦੇ ਬਚਨ ਤੋਂ ਭੈ ਖਾਂਦਾ ਸੀ ਉਹ ਆਪਣੇ ਟਹਿਲੂਆਂ ਨੂੰ ਅਰ ਆਪਣੇ ਪਸੂਆਂ ਨੂੰ ਘਰੀਂ ਭਜਾ ਲਿਆਇਆ 21ਪਰ ਜਿਸ ਨੇ ਆਪਣਾ ਮਨ ਯਹੋਵਾਹ ਦੇ ਬਚਨ ਉੱਤੇ ਨਾ ਲਾਇਆ ਉਸ ਨੇ ਆਪਣੇ ਟਹਿਲੂਆਂ ਅਰ ਪਸੂਆਂ ਨੂੰ ਜੂਹ ਵਿੱਚ ਰਹਿਣ ਦਿੱਤਾ।।
22ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਵਧਾ ਤਾਂ ਜੋ ਸਾਰੇ ਮਿਸਰ ਦੇਸ ਵਿੱਚ ਆਦਮੀ ਉੱਤੇ, ਡੰਗਰ ਉੱਤੇ ਅਰ ਖੇਤ ਦੀ ਸਾਰੀ ਸਾਗ ਪੱਤ ਉੱਤੇ ਮਿਸਰ ਦੇਸ ਵਿੱਚ ਗੜੇ ਪੈਣ 23ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਘੱਲੇ ਅਰ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਰ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ 24ਸੋ ਗੜੇ ਸਨ ਤੇ ਗੜਿਆਂ ਵਿੱਚ ਅੱਗ ਰਲੀ ਹੋਈ ਸੀ ਏਹ ਐੱਨੀ ਡਾਢੀ ਸੀ ਭਈ ਮਿਸਰ ਦੇ ਸਾਰੇ ਦੇਸ ਵਿੱਚ ਉਹ ਦੇ ਕੌਮ ਬਣਨ ਤੋਂ ਲੈਕੇ ਹੋਈ ਹੀ ਨਹੀਂ ਸੀ 25ਅਤੇ ਗੜਿਆਂ ਨੇ ਸਾਰੇ ਮਿਸਰ ਦੇਸ ਵਿੱਚ ਸਭ ਕੁਝ ਜੋ ਜੂਹ ਵਿੱਚ ਸੀ ਕੀ ਆਦਮੀ ਕੀ ਡੰਗਰ ਮਾਰਿਆ ਨਾਲੇ ਗੜਿਆਂ ਨੇ ਖੇਤ ਦਾ ਸੱਭੋ ਸਾਗ ਪੱਤ ਮਾਰ ਦਿੱਤਾ ਅਤੇ ਖੇਤ ਦੇ ਸਾਰੇ ਬਿਰਛ ਭੰਨ ਸੁੱਟੇ 26ਕੇਵਲ ਗੋਸ਼ਨ ਦੀ ਧਰਤੀ ਵਿੱਚ ਜਿੱਥੇ ਇਸਰਾਏਲੀ ਸਨ ਕੋਈ ਗੜਾ ਨਹੀਂ ਸੀ 27ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦ ਘੱਲਿਆ ਅਰ ਉਨ੍ਹਾਂ ਨੂੰ ਆਖਿਆ, ਮੈਂ ਐਤਕੀਂ ਦੀ ਵਾਰ ਪਾਪ ਕੀਤਾ ਯਹੋਵਾਹ ਸਤ ਹੈ। ਮੈਂ ਅਰ ਮੇਰੀ ਰਈਅਤ ਦੁਸ਼ਟ ਹਾਂ 28ਤੁਸੀਂ ਯਹੋਵਾਹ ਦੇ ਅੱਗੇ ਸਫ਼ਾਰਸ਼ ਕਰੋ ਕਿਉਂ ਜੋ ਹੁਣ ਪਰਮੇਸ਼ੁਰ ਦੀ ਗਰਜ ਦੀ ਅਰ ਗੜਿਆਂ ਦੀ ਹੱਦ ਹੋ ਗਈ ਹੈ। ਮੈਂ ਤੁਹਾਨੂੰ ਜਾਣ ਦੇਵਾਂਗਾ ਹੁਣ ਤੁਸੀਂ ਹੋਰ ਨਹੀਂ ਠਹਿਰੋਗੇ 29ਤਾਂ ਮੂਸਾ ਨੇ ਉਸ ਨੂੰ ਆਖਿਆ, ਜਿਵੇਂ ਹੀ ਮੈਂ ਨਗਰ ਤੋਂ ਬਾਹਰ ਜਾਵਾਂਗਾ ਮੈਂ ਯਹੋਵਾਹ ਅੱਗੇ ਆਪਣੇ ਹੱਥ ਅੱਡਾਗਾਂ ਤਾਂ ਗਰਜਣਾ ਹਟ ਜਾਵੇਗਾ ਅਰ ਗੜੇ ਫੇਰ ਨਾ ਪੈਣਗੇ ਤਾਂ ਜੋ ਤੁਸੀਂ ਜਾਣੋ ਕਿ ਧਰਤੀ ਯਹੋਵਾਹ ਦੀ ਹੈ 30ਮੈਂ ਤੁਹਾਨੂੰ ਅਰ ਤੁਹਾਡੇ ਟਹਿਲੂਆਂ ਨੂੰ ਜਾਣਦਾ ਹਾਂ ਭਈ ਤੁਸੀਂ ਅਜੇ ਵੀ ਯਹੋਵਾਹ ਪਰਮੇਸ਼ੁਰ ਤੋਂ ਨਾ ਡਰੋਗੇ 31ਅਲਸੀ ਅਰ ਜੌਂ ਮਾਰੇ ਗਏ ਕਿਉਂ ਕਿ ਜਵਾਂ ਦੇ ਸਿੱਟੇ ਨਿੱਕਲੇ ਹੋਏ ਸਨ ਅਤੇ ਅਲਸੀ ਫੁੱਲੀ ਹੋਈ ਸੀ 32ਪਰ ਕਣਕ ਅਰ ਮਸਰ ਮਾਰੇ ਨਾ ਗਏ ਕਿਉਂ ਕਿ ਓਹ ਅਜੇ ਵਧੇ ਨਹੀਂ ਸਨ 33ਤਾਂ ਮੂਸਾ ਫ਼ਿਰਊਨ ਕੋਲੋਂ ਹੋਕੇ ਨਗਰ ਵਿੱਚੋਂ ਬਾਹਰ ਗਿਆ ਅਰ ਯਹੋਵਾਹ ਦੇ ਅੱਗੇ ਹੱਥ ਅੱਡੇ ਤਾਂ ਗਰਜਣਾ ਅਰ ਗੜੇ ਹਟ ਗਏ ਅਤੇ ਬਰਖਾ ਧਰਤੀ ਤੋਂ ਥੰਮ ਗਈ 34ਜਦ ਫ਼ਿਰਊਨ ਨੇ ਡਿੱਠਾ ਕਿ ਬਰਖਾ ਅਰ ਗੜੇ ਅਰ ਗਰਜਣਾ ਹਟ ਗਏ ਹਨ ਤਾਂ ਫੇਰ ਪਾਪ ਕੀਤਾ ਅਰ ਆਪਣਾ ਮਨ ਪੱਥਰ ਕਰ ਲਿਆ ਉਸ ਵੀ ਅਤੇ ਉਸ ਦੇ ਟਹਿਲੂਆਂ ਵੀ 35ਸੋ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ ਫ਼ਿਰਊਨ ਦਾ ਮਨ ਕਠੋਰ ਹੋ ਗਿਆ। ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।।
ទើបបានជ្រើសរើសហើយ៖
ਕੂਚ 9: PUNOVBSI
គំនូសចំណាំ
ចែករំលែក
ចម្លង
ចង់ឱ្យគំនូសពណ៌ដែលបានរក្សាទុករបស់អ្នក មាននៅលើគ្រប់ឧបករណ៍ទាំងអស់មែនទេ? ចុះឈ្មោះប្រើ ឬចុះឈ្មោះចូល
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.

: