ਗਲਾਤੀਆਂ ਨੂੰ 1
1
ਮਸੀਹ ਵੱਲੋਂ ਪਰਕਾਸ਼ ਹੋਈ ਪੌਲੁਸ ਦੀ ਖੁਸ਼ ਖਬਰੀ
1ਲਿਖਤੁਮ ਪੌਲੁਸ ਜਿਹੜਾ ਰਸੂਲ ਹਾਂ, ਮਨੁੱਖਾਂ ਦੀ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ ਸਗੋਂ ਯਿਸੂ ਮਸੀਹ ਦੇ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਜਿਹ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ 2ਅਤੇ ਓਹ ਸਭ ਭਰਾ ਜਿਹੜੇ ਮੇਰੇ ਨਾਲ ਹਨ। ਅੱਗੇ ਜੋਗ ਗਲਾਤਿਯਾ ਦੀਆਂ ਕਲੀਸਿਯਾਂ ਨੂੰ 3ਤੁਹਾਨੂੰ ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਦੀ ਅਤੇ ਸਾਡੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ 4ਜਿਹ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ ਭਈ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਇੱਛਿਆ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਜੁੱਗ ਤੋਂ ਬਚਾ ਲਵੇ 5ਉਹ ਦੀ ਵਡਿਆਈ ਜੁੱਗੋ ਜੁੱਗ ਹੋਵੇ।। ਆਮੀਨ।।
6ਮੈਂ ਅਚਰਜ ਹੁੰਦਾ ਹਾਂ ਜੋ ਤੁਸੀਂ ਉਸ ਤੋਂ ਜਿਹ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ ਐਨੀ ਛੇਤੀ ਹੋਰ ਕਿਸੇ ਖੁਸ਼ ਖਬਰੀ ਦੀ ਵੱਲ ਝੁੱਕਦੇ ਜਾਂਦੇ ਹੋ 7ਪਰ ਉਹ ਤਾਂ ਦੂਜੀ ਖੁਸ਼ ਖਬਰੀ ਨਹੀਂ ਪਰੰਤੂ ਕਈਕੁ ਹਨ ਜਿਹੜੇ ਤੁਹਾਨੂੰ ਘਬਰਾਉਂਦੇ ਹਨ ਅਤੇ ਮਸੀਹ ਦੀ ਖੁਸ਼ ਖਬਰੀ ਨੂੰ ਵਿਗਾੜਨਾ ਚਾਹੁੰਦੇ ਹਨ 8ਪਰ ਜੇਕਰ ਅਸੀਂ ਵੀ ਯਾ ਸੁਰਗ ਤੋਂ ਕੋਈ ਦੂਤ ਉਸ ਖੁਸ਼ ਖਬਰੀ ਤੋਂ ਬਿਨਾ ਜਿਹੜੀ ਅਸਾਂ ਤੁਹਾਨੂੰ ਸੁਣਾਈ ਸੀ ਕੋਈ ਹੋਰ ਖੁਸ਼ ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ ! 9ਜਿੱਕੁਰ ਅਸਾਂ ਅੱਗੇ ਕਿਹਾ ਹੈ ਤਿੱਕੁਰ ਮੈਂ ਹੁਣ ਫੇਰ ਵੀ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ ਖਬਰੀ ਤੋਂ ਬਿਨਾ ਜਿਹੜੀ ਤੁਸਾਂ ਕਬੂਲ ਕੀਤੀ ਤੁਹਾਨੂੰ ਕੋਈ ਹੋਰ ਖੁਸ਼ ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ! 10ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਯਾ ਪਰਮੇਸ਼ੁਰ ਨੂੰ ? ਅਥਵਾ ਕੀ ਮੈਂ ਮਨੁੱਖਾਂ ਨੂੰ ਰਿਝਾਇਆ ਚਾਹੁੰਦਾ ਹਾਂ ? ਜੇ ਮੈਂ ਅਜੇ ਤੋੜੀ ਮਨੁੱਖਾਂ ਨੂੰ ਰਿਝਾਉਂਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।।
11ਹੇ ਭਰਾਵੋ, ਮੈਂ ਉਸ ਖੁਸ਼ ਖਬਰੀ ਦੇ ਵਿਖੇ ਜਿਹੜੀ ਮੈਂ ਸੁਣਾਈ ਸੀ ਤੁਹਾਨੂੰ ਚਿਤਾਰਦਾ ਹਾਂ ਭਈ ਉਹ ਇਨਸਾਨ ਦੇ ਅਨੁਸਾਰ ਨਹੀਂ ਹੈ 12ਉਹ ਮੈਨੂੰ ਨਾ ਤਾਂ ਇਨਸਾਨ ਕੋਲੋਂ ਮਿਲੀ, ਨਾ ਹੀ ਮੈਂ ਸਿਖਾਇਆ ਗਿਆ ਸਗੋਂ ਉਹ ਯਿਸੂ ਮਸੀਹ ਦੇ ਪਰਕਾਸ਼ ਦੀ ਰਾਹੀਂ ਮੈਨੂੰ ਪਰਾਪਤ ਹੋਈ 13ਕਿਉਂ ਜੋ ਯਹੂਦੀਆਂ ਦੇ ਮਤ ਵਿੱਚ ਜਿਹੜਾ ਅੱਗੇ ਮੇਰਾ ਚਲਣ ਸੀ ਸੋ ਤੁਸਾਂ ਉਹ ਦੀ ਖਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਹੱਦੋਂ ਬਾਹਰ ਸਤਾਉਂਦਾ ਅਤੇ ਉਹ ਨੂੰ ਬਰਬਾਦ ਕਰਦਾ ਸਾਂ 14ਅਤੇ ਆਪਣਿਆਂ ਵੱਡਿਆਂ ਦੀਆਂ ਰੀਤਾਂ ਲਈ ਡਾਢਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਮਤ ਵਿੱਚ ਆਪਣੀ ਕੌਮ ਦੇ ਬਾਹਲੇ ਹਾਣੀਆਂ ਨਾਲੋਂ ਸਿਰ ਕੱਢ ਸਾਂ 15ਪਰ ਜਦੋਂ ਉਹ ਦੀ ਜਿਨ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ ਅਤੇ ਆਪਣੀ ਕਿਰਪਾ ਨਾਲ ਸੱਦਿਆ ਇਹ ਭਾਉਣੀ ਹੋਈ 16ਜੋ ਆਪਣੇ ਪੁੱਤ੍ਰ ਨੂੰ ਮੇਰੇ ਵਿੱਚ ਪਰਕਾਸ਼ ਕਰੇ ਭਈ ਮੈਂ ਉਹ ਦੀ ਖੁਸ਼ ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦੋਂ ਹੀ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਪੁੱਛੀ 17ਨਾ ਯਰੂਸ਼ਲਮ ਨੂੰ ਓਹਨਾਂ ਕੋਲ ਗਿਆ ਜਿਹੜੇ ਮੈਥੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸਕ ਨੂੰ ਮੁੜ ਆਇਆ।।
18ਤਦ ਤਿੰਨਾਂ ਵਰਿਹਾਂ ਦੇ ਪਿੱਛੋਂ ਕੇਫਾਸ ਦੇ ਦਰਸ਼ਣ ਕਰਨ ਲਈ ਮੈਂ ਯਰੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ 19ਪਰ ਪ੍ਰਭੁ ਦੇ ਭਰਾ ਯਾਕੂਬ ਤੋਂ ਬਿਨਾ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਡਿੱਠਾ 20ਹੁਣ ਜਿਹੜੀਆਂ ਗੱਲਾਂ ਤੁਹਾਨੂੰ ਲਿਖਦਾ ਹਾਂ, ਵੇਖੋ, ਪਰਮੇਸ਼ੁਰ ਦੇ ਅੱਗੇ ਕਹਿੰਦਾ ਹਾਂ, ਮੈਂ ਝੂਠ ਨਹੀਂ ਬੋਲਦਾ ! 21ਉਹ ਦੇ ਮਗਰੋਂ ਮੈਂ ਸੁਰਿਯਾ ਅਤੇ ਕਿਲਿਕਿਯਾ ਦੇ ਇਲਾਕਿਆਂ ਵਿੱਚ ਗਿਆ 22ਅਤੇ ਯਹੂਦਿਆਂ ਦੀਆਂ ਕਲੀਸਿਯਾਂ ਨੂੰ ਜੋ ਮਸੀਹ ਵਿੱਚ ਸਨ ਅਜੇ ਮੇਰੇ ਚਿਹਰੇ ਦੀ ਸਿਆਣ ਵੀ ਨਾ ਸੀ 23ਪਰ ਨਿਰਾ ਓਹ ਇਹ ਸੁਣਦੀਆਂ ਸਨ ਭਈ ਜਿਹੜਾ ਸਾਨੁੰ ਅੱਗੇ ਸਤਾਉਂਦਾ ਸੀ ਉਹ ਹੁਣ ਉਸ ਨਿਹਚਾ ਦੀ ਖੁਸ਼ ਖਬਰੀ ਸੁਣਾਉਂਦਾ ਹੈ ਜਿਹ ਨੂੰ ਅੱਗੇ ਬਰਬਾਦ ਕਰਦਾ ਸੀ 24ਅਤੇ ਓਹਨਾਂ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ।।
ទើបបានជ្រើសរើសហើយ៖
ਗਲਾਤੀਆਂ ਨੂੰ 1: PUNOVBSI
គំនូសចំណាំ
ចែករំលែក
ចម្លង
ចង់ឱ្យគំនូសពណ៌ដែលបានរក្សាទុករបស់អ្នក មាននៅលើគ្រប់ឧបករណ៍ទាំងអស់មែនទេ? ចុះឈ្មោះប្រើ ឬចុះឈ្មោះចូល
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.

: