ਹੱਜਈ 1
1
ਯਹੋਵਾਹ ਦੇ ਭਵਨ ਦੇ ਬਣਾਉਣ ਦੀ ਲੋੜ
1ਦਾਰਾ ਪਾਤਸ਼ਾਹ ਦੇ ਦੂਜੇ ਵਰ੍ਹੇ ਦੇ ਛੇਵੇਂ ਮਹੀਨੇ ਦੀ ਪਹਿਲੀ ਤਰੀਕ ਨੂੰ ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤ੍ਰ ਜ਼ਰੁੱਬਾਬਲ ਕੋਲ ਅਤੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ ਕੋਲ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਪੁੱਜੀ 2ਕਿ ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, - ਏਹ ਲੋਕ ਕਹਿੰਦੇ ਹਨ ਕਿ ਅਜੇ ਯਹੋਵਾਹ ਦੇ ਭਵਨ ਦੇ ਬਣਾਉਣ ਦਾ ਵੇਲਾ ਨਹੀਂ ਆਇਆ 3ਤਾਂ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ ਕਿ 4ਭਲਾ, ਏਹ ਕੋਈ ਸਮਾਂ ਹੈ ਕਿ ਤੁਸੀਂ ਆਪ ਆਪਣੇ ਛੱਤੇ ਹੋਏ ਕੋਠਿਆਂ ਵਿੱਚ ਰਹੋ ਜਦ ਕਿ ਏਹ ਭਵਨ ਬਰਬਾਦ ਪਿਆ ਹੈ? 5ਹੁਣ ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਤੁਸੀਂ ਆਪਣੇ ਚਾਲੇ ਉੱਤੇ ਧਿਆਨ ਦਿਓ#1:5 ਅਥਵਾ ਆਪਣੇ ਦਿਲ ਲਾਓ ।।।
6ਤੁਸਾਂ ਬਹੁਤ ਬੀਜਿਆ ਪਰ ਥੋੜਾ ਖੱਟਿਆ,
ਤੁਸੀਂ ਖਾਂਦੇ ਹੋ ਪਰ ਰੱਜਦੇ ਨਹੀਂ,
ਤੁਸੀਂ ਪੀਂਦੇ ਹੋ ਪਰ ਤ੍ਰੇਹ ਨਹੀਂ ਬੁੱਝਦੀ,
ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ,
ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ
ਵਿੱਚ ਰੱਖਦਾ ਹੈ।।
7ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਤੁਸੀਂ ਆਪਣੇ ਚਾਲੇ ਤੇ ਧਿਆਨ ਦਿਓ 8ਪਹਾੜ ਉੱਤੇ ਚੜ੍ਹੋ, ਲੱਕੜੀ ਲਿਆਓ, ਏਸ ਭਵਨ ਨੂੰ ਬਣਾਓ ਭਈ ਮੈਂ ਉਸ ਤੋਂ ਪਰਸੰਨ ਹੋਵਾਂ ਅਤੇ ਮੇਰੀ ਵਡਿਆਈ ਹੋਵੇ, ਯਹੋਵਾਹ ਕਹਿੰਦਾ ਹੈ 9ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜਾ ਮਿਲਿਆ ਅਤੇ ਜਦ ਤੁਸੀਂ ਉਸ ਨੂੰ ਆਪਣੇ ਘਰ ਲਿਆਏ ਤਾਂ ਮੈਂ ਉਸ ਨੂੰ ਉਡਾ ਵੀ ਦਿੱਤਾ। ਕਿਉਂ? ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਏਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ 10ਤਦੇ ਅਕਾਸ਼ ਨੇ ਤੁਹਾਡੇ ਲਈ ਤ੍ਰੇਲ ਰੋਕੀ ਅਤੇ ਧਰਤੀ ਨੇ ਆਪਣਾ ਹਾਸਲ ਰੋਕਿਆ ਹੈ 11ਅਤੇ ਮੈਂ ਧਰਤੀ ਉੱਤੇ, ਪਹਾੜਾਂ ਉੱਤੇ, ਅੰਨ ਉੱਤੇ, ਨਵੀਂ ਮੈ ਉੱਤੇ, ਤੇਲ ਉੱਤੇ ਅਤੇ ਜ਼ਮੀਨ ਦੀ ਸਾਰੀ ਪੈਦਾਵਾਰ ਉਤੇ ਕਾਲ ਨੂੰ ਪਾ ਦਿੱਤਾ, ਨਾਲੇ ਆਦਮੀ ਉੱਤੇ, ਡੰਗਰ ਉੱਤੇ ਅਤੇ ਹੱਥ ਦੇ ਸਾਰੇ ਕਸ਼ਟ ਉੱਤੇ।।
12ਤਦ ਸ਼ਅਲਤੀਏਲ ਦੇ ਪੁੱਤ੍ਰ ਜ਼ਰੁੱਬਾਬਲ ਅਤੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ ਅਤੇ ਲੋਕਾਂ ਦੇ ਸਾਰੇ ਬਕੀਏ ਨੇ ਆਪਣੇ ਪਰਮੇਸ਼ੁਰ ਯਹੋਵਾਹ ਦੀ ਅਵਾਜ਼ ਨੂੰ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਘੱਲੇ ਹੋਏ ਨਬੀ ਹੱਜਈ ਦੀਆਂ ਗੱਲਾਂ ਨੂੰ ਗੌਹ ਨਾਲ ਸੁਣਿਆ ਅਤੇ ਲੋਕ ਯਹੋਵਾਹ ਦੇ ਅੱਗੋਂ ਡਰੇ 13ਤਦ ਯਹੋਵਾਹ ਦੇ ਦੂਤ ਹੱਜਈ ਨੇ ਯਹੋਵਾਹ ਦਾ ਸੰਦੇਸਾ ਲੋਕਾਂ ਨੂੰ ਦੇ ਕੇ ਆਖਿਆ, ਯਹੋਵਾਹ ਦਾ ਵਾਕ ਹੈ ਕਿ ਮੈਂ ਤੁਹਾਡੇ ਨਾਲ ਹਾਂ 14ਫੇਰ ਯਹੋਵਾਹ ਨੇ ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤ੍ਰ ਜ਼ਰੁੱਬਾਬਲ ਦੇ ਆਤਮਾ ਨੂੰ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ ਦੇ ਆਤਮਾ ਨੂੰ ਅਤੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ ਦੇ ਆਤਮਾ ਨੂੰ ਸਾਰੇ ਬਾਕੀ ਲੋਕਾਂ ਦੇ ਆਤਮਾ ਨੂੰ ਪਰੇਰਿਆ ਸੋ ਓਹ ਆਏ ਅਤੇ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਦੇ ਭਵਨ ਉੱਤੇ ਕੰਮ ਕਰਨ ਲੱਗੇ 15ਏਹ ਦਾਰਾ ਪਾਤਸ਼ਾਹ ਦੇ ਦੂਜੇ ਵਰ੍ਹੇ ਦੇ ਛੇਵੇਂ ਮਹੀਨੇ ਦੀ ਚੱਵੀ ਤਰੀਕ ਨੂੰ ਹੋਇਆ।।
ទើបបានជ្រើសរើសហើយ៖
ਹੱਜਈ 1: PUNOVBSI
គំនូសចំណាំ
ចែករំលែក
ចម្លង
ចង់ឱ្យគំនូសពណ៌ដែលបានរក្សាទុករបស់អ្នក មាននៅលើគ្រប់ឧបករណ៍ទាំងអស់មែនទេ? ចុះឈ្មោះប្រើ ឬចុះឈ្មោះចូល
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.