ਯੂਨਾਹ 3

3
ਨੀਨਵਾਹ ਦਾ ਪਛਤਾਵਾ
1ਯਹੋਵਾਹ ਦੀ ਬਾਣੀ ਦੂਜੀ ਵਾਰੀ ਯੂਨਾਹ ਨੂੰ ਆਈ ਕਿ 2ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਨੂੰ ਜਾਹ ਅਤੇ ਉਸ ਨੂੰ ਇਸ ਗੱਲ ਦਾ ਪਰਚਾਰ ਕਰ ਜਿਹੜੀ ਮੈਂ ਤੈਨੂੰ ਦੱਸਦਾ ਹਾਂ! 3ਤਦ ਯੂਨਾਹ ਯਹੋਵਾਹ ਦੇ ਆਖੇ ਅਨੁਸਾਰ ਉੱਠ ਕੇ ਨੀਨਵਾਹ ਨੂੰ ਗਿਆ। ਨੀਨਵਾਹ ਇੱਕ ਬਹੁਤ ਹੀ ਵੱਡਾ ਸ਼ਹਿਰ#3:3 ਅਥਵਾ, ਪਰਮੇਸ਼ੁਰ ਲਈ ਵੱਡਾ ਸ਼ਹਿਰ । ਸੀ, ਜਿਹ ਦੇ ਵਿੱਚ ਦਾ ਪੈਂਡਾ ਤਿੰਨ ਦਿਨਾਂ ਦਾ ਸੀ 4ਸੋ ਯੂਨਾਹ ਸ਼ਹਿਰ ਵਿੱਚ ਵੜਨ ਲੱਗਾ ਅਤੇ ਇੱਕ ਦਿਨ ਦਾ ਪੈਂਡਾ ਕੀਤਾ, ਤਦ ਉਹ ਨੇ ਪੁਕਾਰਿਆ ਅਤੇ ਆਖਿਆ, ਹੋਰ ਚਾਲੀਆਂ ਦਿਨਾਂ ਨੂੰ ਨੀਨਵਾਹ ਢਾਹਿਆ ਜਾਵੇਗਾ! 5ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ ਅਤੇ ਵਰਤ ਰੱਖਣ ਦਾ ਹੋਕਾ ਦਿੱਤਾ ਅਤੇ ਵੱਡਿਆਂ ਤੋਂ ਲੈ ਕੇ ਨਿੱਕਿਆਂ ਤੋੜੀ ਓਹਨਾਂ ਨੇ ਤੱਪੜ ਪਾ ਲਏ।।
6ਏਹ ਖਬਰ ਨੀਨਵਾਹ ਦੇ ਪਾਤਸ਼ਾਹ ਨੂੰ ਅੱਪੜ ਪਈ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਜੁੱਬਾ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ ਵਿੱਚ ਬੈਠ ਗਿਆ 7ਤਾਂ ਉਸਨੇ ਹੋਕਾ ਦਿੱਤਾ ਅਤੇ ਨੀਨਵਾਹ ਵਿੱਚ ਪਰਚਾਰ ਕੀਤਾ,- ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ – ਨਾ ਆਦਮੀ ਨਾ ਪਸੂ, ਨਾ ਵਗ ਨਾ ਇੱਜੜ ਕੁਝ ਚੱਖਣ, ਓਹ ਨਾ ਖਾਣ ਨਾ ਪਾਣੀ ਪੀਣ 8ਪਰ ਆਦਮੀ ਅਰ ਪਸੂ ਤੱਪੜਾਂ ਨਾਲ ਢਕੇ ਹੋਏ ਹੋਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਸਭ ਕੋਈ ਆਪੋ ਆਪਣੇ ਭੈੜੇ ਰਾਹ ਤੋਂ ਅਤੇ ਆਪੋ ਆਪਣੇ ਜ਼ੁਲਮ ਤੋਂ ਜੋ ਓਹ ਕਰ ਰਹੇ ਹਨ ਮੂੰਹ ਮੋੜਨ ! 9ਕੀ ਜਾਣੀਏ ਜੋ ਪਰਮੇਸ਼ੁਰ ਮੁੜੇ ਅਤੇ ਪਛਤਾਵੇ ਅਤੇ ਆਪਣੇ ਤੱਤੇ ਕ੍ਰੋਧ ਤੋ ਹਟੇ ਭਈ ਅਸੀਂ ਨਾਸ ਨਾ ਹੋਈਏ?।।
10ਜਦ ਪਰਮੇਸ਼ੁਰ ਨੇ ਓਹਨਾਂ ਦੇ ਕੰਮਾਂ ਨੂੰ ਡਿੱਠਾ ਕਿ ਓਹ ਆਪਣੇ ਭੈੜੇ ਰਾਹ ਤੋਂ ਮੁੜ ਪਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ ਜੋ ਉਸ ਆਖਿਆ ਸੀ ਕਿ ਉਹ ਓਹਨਾਂ ਨਾਲ ਕਰੇਗਾ ਅਤੇ ਉਸ ਨੇ ਉਹ ਨਹੀਂ ਕੀਤੀ।।

ទើបបានជ្រើសរើសហើយ៖

ਯੂਨਾਹ 3: PUNOVBSI

គំនូស​ចំណាំ

ចែក​រំលែក

ចម្លង

None

ចង់ឱ្យគំនូសពណ៌ដែលបានរក្សាទុករបស់អ្នក មាននៅលើគ្រប់ឧបករណ៍ទាំងអស់មែនទេ? ចុះឈ្មោះប្រើ ឬចុះឈ្មោះចូល