ਮਲਾਕੀ 3
3
ਦਸਵੰਧ ਦੀ ਬਰਕਤ
1ਵੇਖੋ, ਮੈਂ ਆਪਣੇ ਦੂਤ ਨੂੰ ਘੱਲਦਾ ਹਾਂ ਅਤੇ ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੁ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਣਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ 2ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸੱਕਦਾ ਹੈ ਅਤੇ ਕੌਣ ਖੜਾ ਰਹੇਗਾ ਜਦ ਉਹ ਪਰਗਟ ਹੋਵੇਗਾ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ 3ਉਹ ਚਾਂਦੀ ਨੂੰ ਤਾਉਣ ਅਤੇ ਸਾਫ਼ ਕਰਨ ਲਈ ਬੈਠੇਗਾ ਅਤੇ ਲੇਵੀਆਂ ਨੂੰ ਚਾਂਦੀ ਵਾਂਙੁ ਸਾਫ਼ ਕਰੇਗਾ ਅਤੇ ਓਹਨਾਂ ਨੂੰ ਸੋਨੇ ਵਾਙੁ ਅਤੇ ਚਾਂਦੀ ਵਾਂਙੁ ਤਾਵੇਗਾ ਅਤੇ ਓਹ ਧਰਮ ਨਾਲ ਯਹੋਵਾਹ ਲਈ ਭੇਟ ਚੜ੍ਹਾਉਣਗੇ 4ਤਦ ਯਹੂਦਾਹ ਅਤੇ ਯਰੂਸ਼ਲਮ ਦੀ ਭੇਟ ਯਹੋਵਾਹ ਨੂੰ ਪਸੰਦ ਆਵੇਗੀ ਜਿਵੇਂ ਪਰਾਚੀਨ ਦਿਨਾਂ ਵਿੱਚ, ਜਿਵੇਂ ਪਿੱਛਲਿਆਂ ਵਰ੍ਹਿਆਂ ਵਿੱਚ 5ਮੈਂ ਨਿਆਉਂ ਲਈ ਤੁਹਾਡੇ ਨੇੜੇ ਆਵਾਂਗਾ ਅਤੇ ਮੈਂ ਚੁਸਤ ਗਵਾਹ ਹੋਵਾਂਗਾ ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸੌਂਹ ਖਾਣ ਵਾਲਿਆਂ ਦੇ ਵਿਰੁੱਧ ਵਿੱਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਅਤੇ ਮਜੂਰ ਨੂੰ ਮਜੂਰੀ ਲਈ ਦੁਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੈਥੋਂ ਨਹੀਂ ਡਰਦੇ, ਸੈਨਾਂ ਦਾ ਯਹੋਵਾਹ ਆਖਦਾ ਹੈ 6ਕਿਉਂ ਜੋ ਮੈਂ ਯਹੋਵਾਹ ਅਟਲ ਹਾਂ। ਏਸੇ ਕਾਰਨ, ਹੇ ਯਾਕੂਬ ਦੇ ਪੁੱਤ੍ਰੋ, ਤੁਸੀਂ ਨਹੀਂ ਮੁੱਕੇ 7ਆਪਣੇ ਪਿਓ ਦਾਦਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁਖ ਹੁੰਦੇ ਆਏ ਹੋ, ਤੁਸਾਂ ਓਹਨਾਂ ਦੀ ਪਾਲਨਾ ਨਹੀਂ ਕੀਤੀ। ਤੁਸੀਂ ਮੇਰੀ ਵੱਲ ਮੁੜੋ ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ, ਪਰ ਤੁਸੀਂ ਆਖਦੇ ਹੋ, ਅਸੀਂ ਕਿਹੜੀ ਗੱਲ ਵਿੱਚ ਮੁੜੀਏ? 8ਕੀ ਕੋਈ ਆਦਮੀ ਪਰਮੇਸ਼ੁਰ ਨੂੰ ਠੱਗੇਗਾ? ਪਰ ਤੁਸਾਂ ਮੈਨੂੰ ਠੱਗ ਲਿਆ ਅਤੇ ਤੁਸੀਂ ਆਖਦੇ ਹੋ, ਕਿਹੜੀ ਗੱਲ ਵਿੱਚ ਅਸਾਂ ਤੈਨੂੰ ਠੱਗ ਲਿਆ? ਦਸਵੰਧਾਂ ਅਤੇ ਭੇਟਾਂ ਵਿੱਚ ! 9ਤੁਸੀਂ ਸਰਾਪੀਆਂ ਦੇ ਸਰਾਪੀ ਹੋਏ ! ਤੁਸੀਂ ਮੈਨੂੰ ਠੱਗਦੇ ਹੋ, ਸਗੋਂ ਸਾਰੀ ਕੌਮ ਵੀ 10ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਤਾਓ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲ੍ਹਦਾ ਹਾਂ ਕਿ ਨਹੀਂ ਭਈ ਤੁਹਾਡੇ ਲਈ ਬਰਕਤ ਵਰ੍ਹਾਵਾਂ ਏਥੋਂ ਤੀਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ! 11ਮੈਂ ਤੁਹਾਡੇ ਲਈ ਖਾਣ ਵਾਲੇ ਨੂੰ ਝਿੜਕਾਂਗਾ ਕਿ ਓਹ ਤੁਹਾਡੀ ਜ਼ਮੀਨ ਦੇ ਫਲਾਂ ਨੂੰ ਨਾਸ ਨਾ ਕਰੇ ਅਤੇ ਤੁਹਾਡੇ ਅੰਗੂਰ ਪੈਲੀ ਵਿੱਚ ਅਫਲ ਨਾ ਰਹਿ ਜਾਣ, ਸੈਨਾਂ ਦਾ ਯਹੋਵਾਹ ਆਖਦਾ ਹੈ 12ਤਦ ਸਾਰੀਆਂ ਕੌਮਾਂ ਤੁਹਾਨੂੰ ਧੰਨ ਆਖਣਗੀਆਂ ਅਤੇ ਤੁਸੀਂ ਖੁਸ਼ੀ ਦਾ ਦੇਸ ਹੋਵੋਗੇ, ਸੈਨਾਂ ਦਾ ਯਹੋਵਾਹ ਆਖਦਾ ਹੈ 13ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਥੋਂ ਕੀ ਬੋਲਿਆ ਗਿਆ? 14ਤੁ ਸਾਂ ਆਖਿਆ, ਪਰਮੇਸ਼ੁਰ ਦੀ ਸੇਵਾ ਵਿਅਰਥ ਹੈ ਅਤੇ ਕੀ ਲਾਭ ਹੈ ਭਈ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਅਤੇ ਸੈਨਾਂ ਦੇ ਯਹੋਵਾਹ ਦੇ ਸਨਮੁਖ ਸਿਆਪਾ ਕਰਦੇ ਹੋਏ ਚੱਲੀਏ? 15ਹੁਣ ਤਾਂ ਅਸੀਂ ਆਕੜ ਬਾਜ਼ਾਂ ਨੂੰ ਧੰਨ ਆਖਦੇ ਹਾਂ ਅਤੇ ਦੁਸ਼ਟ ਸਫਲ ਹੀ ਹੁੰਦੇ ਹਨ। ਓਹ ਪਰਮੇਸ਼ੁਰ ਨੂੰ ਪਰਤਾ ਕੇ ਵੀ ਛੁਟਕਾਰਾ ਪਾਉਂਦੇ ਹਨ।।
16ਤਦ ਯਹੋਵਾਹ ਦਾ ਭੈ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ। ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗੀਰੀ ਦੀ ਪੁਸਤਕ ਲਿਖੀ ਗਈ 17ਸੈਨਾਂ ਦਾ ਯਹੋਵਾਹ ਆਖਦਾ ਹੈ, ਓਹ ਮੇਰੇ ਲਈ ਹੋਣਗੇ ਅਰਥਾਤ ਮੇਰੀ ਖਾਸ ਮਲਕੀਅਤ ਜਿਸ ਦਿਨ ਮੈਂ ਇਹ ਕਰਾਂ। ਮੈਂ ਓਹਨਾਂ ਨੂੰ ਬਖ਼ਸ਼ ਦਿਆਂਗਾ ਜਿਵੇਂ ਕੋਈ ਮਨੁੱਖ ਆਪਣੀ ਸੇਵਾ ਕਰਨ ਵਾਲੇ ਪੁੱਤ੍ਰ ਨੂੰ ਬਖ਼ਸ਼ ਦਿੰਦਾ ਹੈ 18ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ।।
ទើបបានជ្រើសរើសហើយ៖
ਮਲਾਕੀ 3: PUNOVBSI
គំនូសចំណាំ
ចែករំលែក
ចម្លង
ចង់ឱ្យគំនូសពណ៌ដែលបានរក្សាទុករបស់អ្នក មាននៅលើគ្រប់ឧបករណ៍ទាំងអស់មែនទេ? ចុះឈ្មោះប្រើ ឬចុះឈ្មោះចូល
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.

: