ਮਰਕੁਸ 2
2
ਅਧਰੰਗੀ ਤੇ ਕੋੜ੍ਹੀ ਦਾ ਚੰਗਾ ਕਰਨਾ। ਸਬਤ ਦਾ ਮਾਲਕ
1ਕਿੰਨਿਆ ਦਿਨਾਂ ਪਿੱਛੋਂ ਜਾਂ ਉਹ ਕ਼ਫਰਨਾਹੂਮ ਵਿੱਚ ਫੇਰ ਆਇਆ ਤਾਂ ਇਹ ਸੁਣਿਆ ਗਿਆ ਜੋ ਉਹ ਘਰੇ ਹੀ ਹੈ 2ਤਾਂ ਐਨੇ ਲੋਕ ਇੱਕਠੇ ਹੋਏ ਜੋ ਬੂਹੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ 3ਇੱਕ ਅਧਰੰਗੀ ਨੂੰ ਚੋਹੁੰ ਮਨੁੱਖਾਂ ਕੋਲੋਂ ਚੁਕਵਾ ਕੇ ਉਹ ਦੇ ਕੋਲ ਲਿਆਏ 4ਅਰ ਜਾਂ ਓਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸੱਕੇ ਤਾਂ ਉਨ੍ਹਾਂ ਉਸ ਛੱਤ ਵਿੱਚ ਜਿੱਥੇ ਉਹ ਸੀ ਮੋਘ ਕੀਤਾ ਅਤੇ ਜਾਂ ਉਸ ਨੂੰ ਉਧੇੜਿਆ ਤਾਂ ਉਸ ਮੰਜੀ ਨੂੰ ਜਿਹ ਦੇ ਉੱਤੇ ਉਹ ਅਧਰੰਗੀ ਪਿਆ ਸੀ ਉਤਾਰ ਦਿੱਤਾ 5ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤ੍ਰ ਤੇਰੇ ਪਾਪ ਮਾਫ ਹੋਏ 6ਪਰ ਕਈ ਗ੍ਰੰਥੀ ਉੱਥੇ ਬੈਠੇ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ 7ਭਈ ਇਹ ਕਿਉਂ ਇਸ ਤਰਾਂ ਬੋਲਦਾ ਹੈ? ਇਹ ਕੁਫ਼ਰ ਬਕਦਾ ਹੈ। ਇੱਕ ਪਰਮੇਸ਼ੁਰ ਦੇ ਬਿਨਾਂ ਹੋਰ ਕੌਣ ਪਾਪ ਮਾਫ਼ ਕਰ ਸੱਕਦਾ ਹੈ? 8ਅਤੇ ਓਵੇਂ ਯਿਸੂ ਨੇ ਆਪਣੇ ਆਤਮਾ ਨਾਲ ਜਾਣ ਕੇ ਜੋ ਉਹ ਆਪਣੇ ਮੰਨਾਂ ਵਿੱਚ ਇਉਂ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਾਹ ਨੂੰ ਆਪਣੇ ਮਨਾਂ ਵਿਚ ਅਜੇਹੇ ਵਿਚਾਰ ਕਰਦੇ ਹਨ ? 9ਕਿਹੜੀ ਗੱਲ ਸੁਖਾਲੀ ਹੈ, ਇਸ ਅਧਰੰਗੀ ਨੂੰ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ 10ਪਰ ਇਸ ਲਈ ਜੋ ਤੁਸੀਂ ਜਾਣੋ ਭਈ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਉਹ ਨੇ ਅਧਰੰਗੀ ਨੂੰ ਆਖਿਆ, 11ਮੈਂ ਤੈਨੂੰ ਆਖਦਾ ਹਾਂ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ 12ਤਾਂ ਉਹ ਉੱਠਿਆ ਅਰ ਝੱਟ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਓਹ ਸੱਭੇ ਦੰਗ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸਾਂ ਇਸ ਤਰਾਂ ਦੀ ਗੱਲ ਕਦੇ ਨਹੀਂ ਵੇਖੀ!।।
13ਉਹ ਫੇਰ ਬਾਹਰ ਝੀਲ ਦੇ ਕੰਢੇ ਉੱਤੇ ਗਿਆ ਅਰ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ 14ਅਰ ਜਾਂਦੇ ਹੋਏ ਉਹ ਨੇ ਹਲਫਾ ਦੇ ਪੁੱਤ੍ਰ ਲੇਵੀ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ। ਸੋ ਉਹ ਉੱਠ ਕੇ ਉਹ ਦੇ ਪਿੱਛੇ ਹੋ ਤੁਰਿਆ 15ਤਾਂ ਐਉਂ ਹੋਇਆ ਕਿ ਉਹ ਉਸ ਦੇ ਘਰ ਵਿੱਚ ਰੋਟੀ ਖਾਣ ਬੈਠਾ ਅਤੇ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਯਿਸੂ ਅਰ ਉਹ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਓਹ ਬਹੁਤ ਸਾਰੇ ਸਨ ਅਤੇ ਉਹ ਦੇ ਮਗਰ ਤੁਰੇ ਆਉਂਦੇ ਸਨ 16ਅਰ ਜਦ ਫਰੀਸਿਆਂ ਦੇ ਗ੍ਰ੍ਰੰਥਿਆਂ ਨੇ ਉਹ ਨੂੰ ਪਾਪੀਆਂ ਅਤੇ ਮਸੂਲੀਆਂ ਦੇ ਨਾਲ ਖਾਂਦਿਆਂ ਵੇਖਿਆ ਤਾਂ ਉਹ ਦੇ ਚੇਲਿਆਂ ਨੂੰ ਕਿਹਾ, ਉਹ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ? 17ਯਿਸੂ ਨੇ ਸੁਣ ਕੇ ਉਨ੍ਹਾਂ ਨੂੰ ਆਖਿਆ, ਨਵੇਂ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਆਇਆ ਹਾਂ।। 18ਯੂਹੰਨਾ ਦੇ ਚੇਲੇ ਅਰ ਫ਼ਰੀਸੀ ਵਰਤ ਰੱਖਦੇ ਸਨ ਅਰ ਉਨ੍ਹਾਂ ਨੇ ਆਣ ਕੇ ਉਹ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ? 19ਤਾਂ ਯਿਸੂ ਨੇ ਉਨਾਂ ਨੂੰ ਆਖਿਆ, ਜਦ ਤੀਕਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਓਹ ਵਰਤ ਰੱਖ ਸੱਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਨਾਲ ਹੈ ਓਹ ਵਰਤ ਨਹੀਂ ਰੱਖ ਨਹੀ ਸੱਕਦੇ 20ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ ਤਦ ਉਸ ਦਿਨ ਓਹ ਵਰਤ ਰੱਖਣਗੇ 21ਪੁਰਾਣੇ ਕੱਪੜੇ ਨੂੰ ਕੋਰੀ ਟਾਕੀ ਕੋਈ ਨਹੀਂ ਲਾਉਂਦਾ, ਨਹੀਂ ਤਾਂ ਉਹ ਟਾਕੀ ਜਿਹੜੀ ਲਾਈ ਹੈ ਉਸ ਤੋਂ ਕੁਝ ਖਿੱਚ ਲੈਂਦੀ ਅਰਥਾਤ ਨਵੀਂ ਪੁਰਾਣੀ ਤੋਂ ਅਤੇ ਉਹ ਲੰਗਾਰ ਵਧ ਜਾਂਦਾ ਹੈ 22ਅਤੇ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈ ਮਸ਼ਕਾਂ ਨੂੰ ਪਾੜ ਦੇਵੇਗੀ ਅਰ ਮੈ ਅਤੇ ਮਸ਼ਕਾਂ ਦੋਹਾਂ ਦਾ ਨਾਸ ਹੋ ਜਾਂਦਾ ਹੈ ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ।।
23ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਪੈਲੀਆਂ ਵਿੱਚੋਂ ਦੀ ਲੰਘਦਾ ਸੀ ਅਰ ਉਹ ਦੇ ਚੇਲੇ ਰਾਹ ਚੱਲਦੇ ਸਿੱਟੇ ਤੋਂੜਨ ਲੱਗੇ 24ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਏਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਜੋਗ ਨਹੀ ਹੈ? 25ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸਾਂ ਕਦੇ ਇਹ ਨਹੀਂ ਪੜ੍ਹਿਆ ਭਈ ਦਾਊਦ ਨੇ ਕੀ ਕੀਤਾ ਜਦ ਉਹ ਨੂੰ ਲੋੜ ਸੀ ਅਤੇ ਉਹ ਤੇ ਉਹ ਦੇ ਸਾਥੀ ਭੁੱਖੇ ਸਨ? 26ਜੋ ਉਹ ਕਿੱਕੁਰ ਸਰਦਾਰ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨਾ ਹੋਰ ਕਿਸੇ ਨੂੰ ਜੋਗ ਨਹੀਂ ਅਰ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ 27ਉਸ ਨੂੰ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੀ ਖ਼ਾਤਰ ਬਣਿਆ ਹੈ, ਨਾ ਕਿ ਮਨੁੱਖ ਸਬਤ ਦੀ ਖ਼ਾਤਰ 28ਇਸ ਲਈ ਮਨੁੱਖ ਦਾ ਪੁੱਤ੍ਰ ਸਬਤ ਦੇ ਦਿਨ ਦਾ ਵੀ ਮਾਲਕ ਹੈ। ।
ទើបបានជ្រើសរើសហើយ៖
ਮਰਕੁਸ 2: PUNOVBSI
គំនូសចំណាំ
ចែករំលែក
ចម្លង

ចង់ឱ្យគំនូសពណ៌ដែលបានរក្សាទុករបស់អ្នក មាននៅលើគ្រប់ឧបករណ៍ទាំងអស់មែនទេ? ចុះឈ្មោះប្រើ ឬចុះឈ្មោះចូល
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.