ਰੋਮੀਆਂ ਨੂੰ 12
12
ਮਸੀਹੀ ਵਰਤਾਰਾ
1ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀਆਂ ਰਹਮਤਾਂ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਆਪਣੀਆਂ ਦੇਹੀਆਂ ਨੂੰ ਜੀਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ 2ਅਤੇ ਇਸ ਜੁੱਗ ਦੇ ਰੂਪ ਜੇਹੇ ਨਾ ਬਣੋ ਸਗੋਂ ਆਪਣੀ ਬੁੱਧ ਦੇ ਨਵੇਂ ਹੋਣ ਕਰਕੇ ਹੋਰ ਸਰੂਪ ਵਿੱਚ ਬਦਲਦੇ ਜਾਓ ਤਾਂ ਜੋ ਤੁਸੀਂ ਸਿਆਣ ਲਵੋ ਭਈ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਿਆ ਕੀ ਹੈ।।
3ਮੈਂ ਤਾਂ ਓਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਆਖਦਾ ਹਾਂ ਭਈ ਉਹ ਆਪਣੇ ਆਪ ਨੂੰ ਜਿੰਨਾ ਚਾਹੀਦਾ ਹੈ ਉਸ ਨਾਲੋਂ ਵੱਧ ਨਾ ਸਮਝੇ ਸਗੋਂ ਸੁਰਤ ਨਾਲ ਸਮਝੇ ਜਿੱਕੁਰ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਨਿਹਚਾ ਵੰਡ ਦਿੱਤੀ ਹੈ 4ਜਿਵੇਂ ਇੱਕ ਸਰੀਰ ਵਿੱਚ ਢੇਰ ਸਾਰੇ ਅੰਗ ਹਨ ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ 5ਤਿਵੇਂ ਅਸੀਂ ਜੋ ਢੇਰ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਰ ਇੱਕ ਇੱਕ ਕਰਕੇ ਇੱਕ ਦੂਏ ਦੇ ਅੰਗ ਹਾਂ 6ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ ਵੱਖਰੀਆਂ ਦਾਤਾਂ ਮਿਲੀਆਂ। ਫੇਰ ਜੇ ਉਹ ਨਬੁੱਵਤ ਹੋਵੇ ਤਾਂ ਆਪਣੀ ਨਿਹਚਾ ਦੇ ਸਮਾਨ ਨਬੁੱਵਤ ਕਰੀਏ 7ਜੇ ਸੇਵਾ ਹੋਵੇ ਤਾਂ ਆਪਣੀ ਸੇਵਾ ਵਿੱਚ ਰਹੀਏ, ਜੇ ਸਿਖਾਉਣ ਵਾਲਾ ਹੋਵੇ ਤਾਂ ਸਿਖਾਉਣ ਦੇ ਕੰਮ ਵਿੱਚ 8ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ, ਦਾਨ ਦੇਣ ਵਾਲਾ ਖੁਲ੍ਹੇ ਦਿਲ ਦੇਵੇ, ਉਪਕਾਰ ਤਰੱਦਦ ਨਾਲ ਹੋਵੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ, 9ਪ੍ਰੇਮ ਨਿਸ਼ਕਪਟ ਹੋਵੇ, ਬੁਰਿਆਈ ਤੋਂ ਸੂਗ ਕਰੋ, ਭਲਿਆਈ ਨਾਲ ਮਿਲੇ ਰਹੋ 10ਭਰੱਪਣ ਦੇ ਪ੍ਰੇਮ ਵਿੱਚ ਇੱਕ ਦੂਏ ਨਾਲ ਗੂੜ੍ਹਾ ਹਿਤ ਰੱਖੋ, ਆਦਰ ਵਿੱਚ ਦੂਏ ਨੂੰ ਚੰਗਾ ਸਮਝੋ 11ਮਿਹਨਤ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੁ ਦੀ ਸੇਵਾ ਕਰਿਆ ਕਰੋ 12ਆਸਾ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ 13ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਪੁੱਜ ਕੇ ਕਰੋ 14ਆਪਣੇ ਦੁਖਦਾਈਆਂ ਨੂੰ ਅਸੀਸ ਦਿਓ, ਅਸੀਸ ਦਿਓ, ਫਿਟਕਾਰੋ ਨਾ ! 15ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਨਾਲ ਰੋਵੋ 16ਆਪੋ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਓ ਪਰ ਨੀਵਿਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ 17ਬੁਰਿਆਈ ਦੇ ਵੱਟੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਓਹਨਾਂ ਦਾ ਧਿਆਨ ਰੱਖੋ 18ਜੇ ਹੋ ਸੱਕੇ ਤਾਂ ਆਪਣੀ ਵਾਹ ਲੱਗਦਿਆ ਸਾਰੇ ਮਨੁੱਖਾਂ ਦੇ ਨਾਲ ਮੇਲ ਰੱਖੋ 19ਹੇ ਪਿਆਰਿਓ, ਆਪਣਾ ਬਦਲਾ ਨਾ ਲਉ ਪਰ ਕ੍ਰੋਧ ਨੂੰ ਜਾਣ ਦਿਓ ਕਿਉਂ ਜੋ ਲਿਖਿਆ ਹੋਇਆ ਹੈ ਕਿ ਪ੍ਰਭੁ ਆਖਦਾ ਹੈ ਭਈ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ 20ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਤਿਹਾਇਆ ਹੋਵੇ ਤਾਂ ਉਹ ਨੂੰ ਪਿਆ ਕਿਉਂ ਜੋ ਇਹ ਕਰ ਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ 21ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।।
ទើបបានជ្រើសរើសហើយ៖
ਰੋਮੀਆਂ ਨੂੰ 12: PUNOVBSI
គំនូសចំណាំ
ចែករំលែក
ចម្លង
ចង់ឱ្យគំនូសពណ៌ដែលបានរក្សាទុករបស់អ្នក មាននៅលើគ្រប់ឧបករណ៍ទាំងអស់មែនទេ? ចុះឈ្មោះប្រើ ឬចុះឈ្មោះចូល
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.

: