ਰੋਮੀਆਂ ਨੂੰ 14
14
ਠੋਕਰ ਖੁਆਉਣ ਤੋਂ ਬਚਣਾ
1ਜਿਹੜਾ ਕੋਈ ਨਿਹਚਾ ਵਿੱਚ ਕੱਚਾ ਹੈ ਉਹ ਨੂੰ ਆਪਣੇ ਸੰਗਤ ਵਿੱਚ ਰਲਾ ਤਾਂ ਲਓ ਪਰ ਭਰਮਾਂ ਦੇ ਵਿਖੇ ਫ਼ੈਸਲੇ ਲਈ ਨਹੀਂ 2ਇੱਕ ਨੂੰ ਨਿਹਚਾ ਹੈ ਭਈ ਹਰ ਵਸਤ ਦਾ ਖਾਣਾ ਜੋਗ ਹੈ ਪਰ ਜਿਹੜਾ ਕੱਚਾ ਹੈ ਉਹ ਸਾਗ ਪੱਤ ਹੀ ਖਾਂਦਾ ਹੈ 3ਜਿਹੜਾ ਖਾਣ ਵਾਲਾ ਹੈ ਉਹ ਨਾ-ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ 4ਤੂੰ ਪਰਾਏ ਟਹਿਲੂਏ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਖਲ੍ਹਿਆਰਿਆ ਰਹਿੰਦਾ ਅਥਵਾ ਡਿੱਗ ਪੈਂਦਾ ਹੈ ਪਰ ਉਹ ਖਲ੍ਹਿਆਰਿਆਂ ਰਹੇਗਾ ਕਿਉਂ ਜੋ ਪ੍ਰਭੁ ਉਹ ਦੇ ਖਲ੍ਹਿਆਰਨ ਨੂੰ ਸਮਰਥ ਹੈ 5ਕੋਈ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਚੰਗਾ ਸਮਝਦਾ ਹੈ । ਕੋਈ ਜਣਾ ਸਭਨਾਂ ਦਿਨਾਂ ਨੂੰ ਇੱਕੋ ਜਿਹਾ ਸਮਝਦਾ ਹੈ । ਹਰ ਕੋਈ ਆਪੋ ਆਪਣੇ ਮਨ ਵਿੱਚ ਪੱਕੀ ਨਿਹਚਾ ਰੱਖੇ 6ਜਿਹੜਾ ਦਿਨ ਨੂੰ ਮੰਨਦਾ ਹੈ ਉਹ ਪ੍ਰਭੁ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੁ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੁ ਦੇ ਲਈ ਨਹੀਂ ਖਾਂਦਾ ਹੈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ 7ਸਾਡੇ ਵਿੱਚੋਂ ਤਾਂ ਕੋਈ ਆਪਣੇ ਲਈ ਨਹੀਂ ਜੀਉਂਦਾ, ਨਾ ਕੋਈ ਆਪਣੇ ਲਈ ਮਰਦਾ ਹੈ 8ਇਸ ਲਈ ਜੇ ਅਸੀਂ ਜੀਵੀਏ ਤਾਂ ਪ੍ਰਭੁ ਦੇ ਲਈ ਜੀਉਂਦੇ ਹਾਂ ਅਰ ਜੇ ਅਸੀਂ ਮਰੀਏ ਤਾਂ ਪ੍ਰਭੁ ਦੇ ਲਈ ਮਰਦੇ ਹਾਂ। ਗੱਲ ਕਾਹਦੀ ਭਾਵੇਂ ਜੀਵੀਏ ਭਾਵੇਂ ਮਰੀਏ ਪਰ ਹਾਂ ਅਸੀਂ ਪ੍ਰਭੁ ਦੇ ਹੀ 9ਕਿਉਂ ਜੋ ਇਸੇ ਕਾਰਨ ਮਸੀਹ ਮੋਇਆ ਅਤੇ ਫੇਰ ਜੀ ਪਿਆ ਭਈ ਮੁਰਦਿਆਂ ਦਾ, ਨਾਲੇ ਜੀਉਂਦਿਆਂ ਦਾ ਪ੍ਰਭੁ ਹੋਵੇ 10ਪਰ ਤੂੰ ਆਪਣੇ ਭਰਾ ਉੱਤੇ ਕਾਹਨੂੰ ਦੋਸ਼ ਲਾਉਂਦਾ ਹੈਂ ਅਥਵਾ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ ? ਕਿਉਂ ਜੋ ਅਸੀਂ ਸੱਭੇ ਪਰਮੇਸ਼ੁਰ ਦੇ ਨਿਆਉਂ ਦੇ ਸਿੰਘਾਸਣ ਦੇ ਅੱਗੇ ਖੜ੍ਹੇ ਹੋਵਾਂਗੇ 11ਕਿਉਂ ਜੋ ਇਹ ਲਿਖਿਆ ਹੋਇਆ ਹੈ, #ਯਸ. 45:23-
ਪ੍ਰਭੁ ਆਖਦਾ ਹੈ, ਆਪਣੀ ਜਿੰਦ ਦੀ ਸੌਂਹ,
ਹਰ ਇੱਕ ਗੋਡਾ ਮੇਰੇ ਅੱਗੇ ਨਿਵੇਗਾ,
ਅਤੇ ਹਰ ਇੱਕ ਜੀਭ ਪਰਮੇਸ਼ੁਰ ਦੇ ਅੱਗੇ
ਇਕਰਾਰ ਕਰੇਗੀ।।
12ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।।
13ਇਸ ਲਈ ਅਸੀਂ ਇੱਕ ਦੂਏ ਉੱਤੇ ਅਗਾਹਾਂ ਨੂੰ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ ਭਈ ਠੇਡੇ ਅਥਵਾ ਠੋਕਰ ਵਾਲੀ ਵਸਤ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ 14ਮੈਂ ਜਾਣਦਾ ਹਾਂ ਅਤੇ ਪ੍ਰਭੁ ਯਿਸੂ ਤੋਂ ਮੈਨੂੰ ਨਿਹਚਾ ਹੋਈ ਹੈ ਭਈ ਕੋਈ ਵਸਤ ਆਪ ਤੋਂ ਆਪ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਵਸਤ ਨੂੰ ਅਸ਼ੁੱਧ ਮੰਨਦਾ ਹੈ ਉਹ ਉਸ ਦੇ ਲਈ ਅਸ਼ੁੱਧ ਹੈ 15ਜੇਕਰ ਤੇਰੇ ਭੋਜਨ ਕਰਕੇ ਤੇਰਾ ਭਰਾ ਦੁਖੀ ਹੁੰਦਾ ਹੈ ਤਾਂ ਤੂੰ ਅਜੇ ਪ੍ਰੇਮ ਨਾਲ ਨਹੀਂ ਚੱਲਦਾ ਹੈਂ। ਜਿਹ ਦੇ ਲਈ ਮਸੀਹ ਮੋਇਆ ਤੂੰ ਭੋਜਨ ਨਾਲ ਉਹ ਦਾ ਨਾਸ ਨਾ ਕਰ 16ਸੋ ਤੁਹਾਡੀ ਸੁਬਿਹਤੇ ਦੀ ਬਦਨਾਮੀ ਨਾ ਕੀਤਾ ਜਾਵੇ 17ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ 18ਅਤੇ ਜਿਹੜਾ ਇਸ ਬਿਧ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਪਰਵਾਨ ਹੁੰਦਾ ਹੈ 19ਸੋ ਚੱਲੋ ਅਸੀਂ ਓਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਏ ਦੀ ਤਰੱਕੀ ਹੋਵੇ 20ਭੋਜਨ ਦੇ ਕਾਰਨ ਪਰਮੇਸ਼ੁਰ ਦਾ ਕੰਮ ਨਾ ਵਿਗਾੜ । ਸੱਭੋ ਕੁਝ ਸ਼ੁੱਧ ਤਾਂ ਹੈ ਪਰ ਓਸ ਮਨੁੱਖ ਦੇ ਲਈ ਬੁਰਾ ਹੈ ਜਿਹ ਦੇ ਖਾਣ ਤੋਂ ਠੋਕਰ ਲੱਗਦੀ ਹੈ 21ਭਲੀ ਗੱਲ ਇਹ ਹੈ ਜੋ ਨਾ ਤੂੰ ਮਾਸ ਖਾਵੇਂ ਨਾ ਮੈ ਪੀਵੇਂ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੇਡਾ ਖਾਵੇ 22ਤੈਨੂੰ ਜਿਹੜੀ ਨਿਹਚਾ ਹੈ ਸੋ ਆਪਣੇ ਲਈ ਪਰਮੇਸ਼ੁਰ ਦੇ ਅੱਗੇ ਰੱਖ । ਧੰਨ ਉਹ ਜਿਹੜਾ ਉਸ ਕੰਮ ਦੇ ਕਾਰਨ ਜਿਹ ਨੂੰ ਉਹ ਜੋਗ ਸਮਝਦਾ ਹੈ ਆਪਣੇ ਆਪ ਨੂੰ ਦੋਸ਼ੀ ਨਹੀਂ ਠਹਿਰਾਉਂਦਾ ਹੈ 23ਪਰ ਜਿਹੜਾ ਭਰਮ ਕਰਦਾ ਹੈ ਜੇ ਉਹ ਖਾਵੇ ਤਾਂ ਦੋਸ਼ੀ ਹੋਇਆ ਇਸ ਲਈ ਜੋ ਨਿਹਚਾ ਕਰਕੇ ਨਹੀਂ ਖਾਂਦਾ ਹੈ ਅਤੇ ਜੋ ਕੁਝ ਨਿਹਚਾ ਥੀਂ ਨਹੀਂ ਹੁੰਦਾ ਹੈ ਸੋ ਪਾਪ ਹੈ।।
ទើបបានជ្រើសរើសហើយ៖
ਰੋਮੀਆਂ ਨੂੰ 14: PUNOVBSI
គំនូសចំណាំ
ចែករំលែក
ចម្លង
ចង់ឱ្យគំនូសពណ៌ដែលបានរក្សាទុករបស់អ្នក មាននៅលើគ្រប់ឧបករណ៍ទាំងអស់មែនទេ? ចុះឈ្មោះប្រើ ឬចុះឈ្មោះចូល
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.