ਜ਼ਕਰਯਾਹ 13
13
ਯਰੂਸ਼ਲਮ ਦੀ ਸਫ਼ਾਈ
1ਉਸ ਦਿਨ ਇੱਕ ਸੁੰਬ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਪਾਪ ਦੇ ਕਾਰਨ ਅਤੇ ਅਸ਼ੁਧਤਾਈ ਦੇ ਕਾਰਨ ਖੋਲ੍ਹਿਆ ਜਾਵੇਗਾ 2ਉਸ ਦਿਨ ਇਉਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਉਂ ਕੱਟ ਦਿਆਂਗਾ, ਓਹ ਫੇਰ ਚੇਤੇ ਨਾ ਕੀਤੇ ਜਾਣਗੇ, ਨਾਲੇ ਨਬੀਆਂ ਨੂੰ ਅਤੇ ਪਲੀਤ ਆਤਮਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ 3ਤਾਂ ਇਉਂ ਹੋਵੇਗਾ ਕਿ ਜਦ ਕੋਈ ਮਨੁੱਖ ਅਗੰਮ ਵਾਚੇਗਾ ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆਂ ਸੀ ਉਹ ਨੂੰ ਆਖਣਗੇ ਕਿ ਤੂੰ ਜੀਉਂਦਾ ਨਾ ਰਹੇਂਗਾ ਕਿਉਂ ਜੋ ਤੂੰ ਯਹੋਵਾਹ ਦਾ ਨਾਮ ਲੈ ਕੇ ਝੂਠ ਬੋਲਦਾ ਹੈਂ! ਤਾਂ ਉਸ ਦੇ ਮਾਪੇ ਜਿਨ੍ਹਾ ਤੋਂ ਉਹ ਜੰਮਿਆਂ ਸੀ ਜਦ ਉਹ ਅਗੰਮ ਵਾਚੇਗਾ ਉਹ ਨੂੰ ਵਿੰਨ੍ਹ ਸੁੱਟਣਗੇ 4ਅਤੇ ਉਸ ਦਿਨ ਇਉਂ ਹੋਵੇਗਾ ਕਿ ਹਰੇਕ ਨਬੀ ਜਦ ਉਹ ਅਗੰਮ ਵਾਚੇਗਾ, ਆਪਣੇ ਦਰਸ਼ਣ ਤੋਂ ਸ਼ਰਮਿੰਦਾ ਹੋਵੇਗਾ ਅਤੇ ਓਹ ਧੋਖਾ ਦੇਣ ਲਈ ਉੱਨ ਦਾ ਚੋਲਾ ਨਾ ਪਾਉਣਗੇ 5ਸਗੋਂ ਉਹ ਆਖੇਗਾ, ਮੈਂ ਨਬੀ ਹਾਂ, ਮੈਂ ਤਾਂ ਜ਼ਮੀਨ ਦੇ ਵਾਹਣ ਵਾਲਾ ਹਾਂ ਕਿਉਂ ਜੋ ਜੁਆਨੀ#13:5 ਅਥਵਾ, ਮੈਂ ਜੁਆਨੀ ਤੋਂ ਸੇਪੀਦਾਰ ਹਾਂ । ਤੋਂ ਜ਼ਮੀਨ ਮੇਰੇ ਕਬਜ਼ੇ ਵਿੱਚ ਰਹੀ ਹੈ 6ਜੇ ਕੋਈ ਉਹ ਨੂੰ ਆਖੇਗਾ ਕਿ ਤੇਰੇ ਹੱਥਾਂ ਦੇ ਵਿੱਚ ਏਹ ਜਖ਼ਮ ਕੀ ਹਨ? ਤਾਂ ਉਹ ਆਖੇਗਾ ਕਿ ਏਹ ਉਹੋ ਹੀ ਹਨ ਜਿਨ੍ਹਾਂ ਨਾਲ ਮੈਂ ਆਪਣੇ ਸੱਜਣਾਂ ਦੇ ਘਰ ਵਿੱਚ ਜ਼ਖਮੀ ਕੀਤਾ ਗਿਆ।।
7ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ,
ਉਸ ਮਰਦ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ!
ਸੈਨਾਂ ਦੇ ਯਹੋਵਾਹ ਦਾ ਵਾਕ ਹੈ,
ਅਯਾਲੀ ਨੂੰ ਮਾਰ ਭਈ ਭੇਡਾਂ ਖਿੱਲਰ ਜਾਣ, -
ਮੈਂ ਛੋਟਿਆਂ ਦੇ ਵਿਰੁੱਧ ਆਪਣਾ ਹੱਥ ਹਿਲਾਵਾਂਗਾ।
8ਇਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਉਸ
ਸਾਰੇ ਦੇਸ ਵਿੱਚ ਦੋ ਤਿਹਾਈ ਵੱਢੇ ਜਾਣਗੇ
ਅਤੇ ਨਾਸ ਹੋ ਜਾਣਗੇ,
ਇੱਕ ਤਿਹਾਈ ਉਸ ਵਿੱਚ ਬਚ ਰਹੇਗੀ।
9ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ,
ਮੈਂ ਉਹ ਨੂੰ ਤਾਵਾਂਗਾ ਜਿੱਥੇ ਚਾਂਦੀ ਤਾਈ ਜਾਂਦੀ ਹੈ,
ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ,
ਓਹ ਮੇਰਾ ਨਾਮ ਲੈ ਕੇ ਪੁਕਾਰਨਗੇ,
ਮੈਂ ਓਹਨਾਂ ਨੂੰ ਉੱਤਰ ਦਿਆਂਗਾ,
ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ,
ਓਹ ਆਖਣਗੇ, ਯਹੋਵਾਹ ਮੇਰਾ ਪਰਮੇਸ਼ੁਰ ਹੈ।।
ទើបបានជ្រើសរើសហើយ៖
ਜ਼ਕਰਯਾਹ 13: PUNOVBSI
គំនូសចំណាំ
ចែករំលែក
ចម្លង
ចង់ឱ្យគំនូសពណ៌ដែលបានរក្សាទុករបស់អ្នក មាននៅលើគ្រប់ឧបករណ៍ទាំងអស់មែនទេ? ចុះឈ្មោះប្រើ ឬចុះឈ្មោះចូល
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.