ਜ਼ਕਰਯਾਹ 5
5
ਲਪੇਟਵੀਂ ਪੱਤ੍ਰੀ ਅਤੇ ਦੁਸ਼ਟ ਤੀਵੀਂ ਦੇ ਦਰਸ਼ਣ
1ਮੈਂ ਮੁੜ ਕੇ ਅੱਖਾਂ ਚੁੱਕ ਕੇ ਡਿੱਠਾ ਤਾਂ ਵੇਖੋ, ਇੱਕ ਉੱਡਦੀ ਹੋਈ ਲਪੇਟਵੀਂ ਪੱਤ੍ਰੀ ਸੀ 2ਉਸ ਮੈਨੂੰ ਆਖਿਆ, ਤੂੰ ਕੀ ਵੇਖਦਾ ਹੈਂ? ਮੈਂ ਆਖਿਆ, ਮੈਂ ਇੱਕ ਉੱਡਦੀ ਹੋਈ ਲੇਪਟਵੀਂ ਪੱਤ੍ਰੀ ਵੇਖਦਾ ਹਾਂ ਜਿਸ ਦੀ ਲੰਬਾਈ ਵੀਹ ਹੱਥ ਅਤੇ ਚੁੜਾਈ ਦਸ ਹੱਥ ਹੈ 3ਫੇਰ ਉਸ ਮੈਨੂੰ ਆਖਿਆ, ਇਹ ਉਹ ਸਰਾਪ ਹੈ ਜਿਹੜਾ ਸਾਰੇ ਦੇਸ ਦੀ ਪਰਤ ਉੱਤੇ ਆਉਣ ਵਾਲਾ ਹੈ ਕਿਉਂ ਜੋ ਹਰੇਕ ਚੋਰੀ ਕਰਨ ਵਾਲਾ ਹੁਣ ਤੋਂ ਏਸ ਦੇ ਅਨੁਸਾਰ ਕੱਟਿਆ ਜਾਵੇਗਾ ਅਤੇ ਹਰੇਕ ਸੌਂਹ ਖਾਣ ਵਾਲਾ ਏਸ ਦੇ ਅਨੁਸਾਰ ਹੁਣ ਤੋਂ ਕੱਟਿਆ ਜਾਵੇਗਾ 4ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਸ ਨੂੰ ਬਾਹਰ ਲਿਆਵਾਂਗਾ। ਉਹ ਚੋਰ ਦੇ ਘਰ ਵਿੱਚ ਅਤੇ ਮੇਰੇ ਨਾਮ ਦੀ ਝੂਠੀ ਸੌਂਹ ਖਾਣ ਵਾਲੇ ਦੇ ਘਰ ਵਿੱਚ ਵੜੇਗਾ ਅਤੇ ਉਸ ਦੇ ਘਰ ਦੇ ਅੰਦਰ ਟਿਕੇਗਾ ਅਤੇ ਉਸ ਨੂੰ ਲੱਕੜੀ ਅਤੇ ਪੱਥਰ ਸਣੇ ਨਾਸ ਕਰੇਗਾ 5ਤਾਂ ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਬਾਹਰ ਆਇਆ ਅਤੇ ਉਸ ਮੈਨੂੰ ਆਖਿਆ, ਤੂੰ ਆਪਣੀਆਂ ਅੱਖਾਂ ਚੁਕ ਕੇ ਵੇਖ! ਉਹ ਕੀ ਬਾਹਰ ਨੂੰ ਨਿੱਕਲਦਾ ਹੈ? 6ਮੈਂ ਆਖਿਆ, ਇਹ ਕੀ ਹੈ? ਉਸ ਆਖਿਆ ਕਿ ਉਹ ਇੱਕ ਏਫਾਹ ਬਾਹਰ ਨੂੰ ਨਿੱਕਲ ਰਿਹਾ ਹੈ। ਉਸ ਆਖਿਆ, ਸਾਰੇ ਦੇਸ ਵਿੱਚ ਓਹਨਾਂ ਦੀ ਇਹ ਬਦੀ ਹੈ 7ਤਾਂ ਵੇਖੋ, ਸਿੱਕੇ ਦਾ ਇੱਕ ਢੱਕਣਾ ਉੱਪਰ ਚੁੱਕਿਆ ਗਿਆ ਅਤੇ ਇੱਕ ਜਨਾਨੀ ਏਫਾਹ ਦੇ ਵਿੱਚ ਬੈਠੀ ਹੋਈ ਸੀ 8ਉਸ ਆਖਿਆ ਕਿ ਇਹ ਦੁਸ਼ਟਪੁਣਾ ਹੈ। ਉਸ ਨੇ ਉਹ ਨੂੰ ਏਫਾਹ ਵਿੱਚ ਧੱਕ ਦਿੱਤਾ ਅਤੇ ਉਸ ਸਿੱਕੇ ਦੇ ਢੱਕਣ ਨੂੰ ਏਫਾਹ ਦੇ ਮੂੰਹ ਉੱਤੇ ਸੁੱਟ ਦਿੱਤਾ 9ਫੇਰ ਮੈਂ ਆਪਣੀਆਂ ਅੱਖਾਂ ਚੁੱਕ ਕੇ ਡਿੱਠਾ ਤਾਂ ਵੇਖੋ, ਦੋ ਜਨਾਨੀਆਂ ਬਾਹਰ ਨਿੱਕਲੀਆਂ ਅਤੇ ਹਵਾ ਓਹਨਾਂ ਦੇ ਪਰਾਂ ਦੇ ਵਿੱਚ ਸੀ ਕਿਉਂ ਜੋ ਓਹਨਾਂ ਦੇ ਪਰ ਲਮਢੀਂਗ ਦੇ ਪਰਾਂ ਵਰਗੇ ਸਨ। ਓਹਨਾਂ ਨੇ ਏਫਾਹ ਨੂੰ ਧਰਤੀ ਅਤੇ ਅਕਾਸ਼ ਦੇ ਵਿੱਚ ਵਿਚਾਲੇ ਤੀਕ ਚੁੱਕਿਆ 10ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਆਖਿਆ, ਏਹ ਏਫਾਹ ਨੂੰ ਕਿੱਥੇ ਲੈ ਚੱਲੀਆਂ ਹਨ? 11ਉਸ ਮੈਨੂੰ ਆਖਿਆ ਕਿ ਸ਼ਿਨਆਰ ਦੇਸ ਵਿੱਚ ਉਸ ਦਾ ਇੱਕ ਘਰ ਬਣਾਉਣਾ ਹੈ। ਜਦ ਉਹ ਤਿਆਰ ਹੋ ਜਾਵੇ ਤਾਂ ਉਹ ਦੇ ਅੱਡੇ ਉੱਤੇ ਉਹ ਰੱਖਿਆ ਜਾਵੇਗਾ।।
ទើបបានជ្រើសរើសហើយ៖
ਜ਼ਕਰਯਾਹ 5: PUNOVBSI
គំនូសចំណាំ
ចែករំលែក
ចម្លង
ចង់ឱ្យគំនូសពណ៌ដែលបានរក្សាទុករបស់អ្នក មាននៅលើគ្រប់ឧបករណ៍ទាំងអស់មែនទេ? ចុះឈ្មោះប្រើ ឬចុះឈ្មោះចូល
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.

: