ਜ਼ਕਰਯਾਹ 7

7
ਆਕੀਪੁਣੇ ਦੀ ਸਜ਼ਾ
1ਦਾਰਾ ਪਾਤਸ਼ਾਹ ਦੇ ਚੌਥੇ ਵਰ੍ਹੇ ਇਉਂ ਹੋਇਆ ਕਿ ਯਹੋਵਾਹ ਦੀ ਬਾਣੀ ਨੌਵੇਂ ਮਹੀਨੇ ਦੀ ਚੌਥੀ ਤਾਰੀਖ ਨੂੰ ਅਰਥਾਤ ਕਿਸਲੇਵ ਵਿੱਚ ਜ਼ਕਰਯਾਹ ਨੂੰ ਆਈ 2ਤਾਂ ਬੈਤਏਲ ਵਾਲਿਆਂ ਨੇ ਸ਼ਰਾਸਰ ਰਗਮ-ਮਲਕ ਅਤੇ ਉਸ ਦੇ ਮਨੁੱਖਾਂ ਨੂੰ ਘੱਲਿਆ ਭਈ ਯਹੋਵਾਹ ਦੇ ਅੱਗੇ ਬੇਨਤੀ ਕਰਨ 3ਅਤੇ ਜਾਜਕਾਂ ਨੂੰ ਜਿਹੜੇ ਸੈਨਾ ਦੇ ਯਹੋਵਾਹ ਦੇ ਭਵਨ ਲਈ ਸਨ ਅਤੇ ਨਬੀਆਂ ਨੂੰ ਆਖਣ, ਕੀ ਮੈਂ ਪੰਜਵੇਂ ਮਹੀਨੇ ਵਿੱਚ ਵੱਖਰਾ ਹੋ ਕੇ ਰੋਵਾਂ ਜਿਵੇਂ ਮੈਂ ਕਈਆਂ ਵਰ੍ਹਿਆਂ ਤੋਂ ਕਰਦਾ ਰਿਹਾ ਹਾਂ? 4ਫੇਰ ਸੈਨਾਂ ਦੇ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 5ਦੇਸ ਦੇ ਸਾਰੇ ਲੋਕਾਂ ਨੂੰ ਅਤੇ ਜਾਜਕਾਂ ਨੂੰ ਆਖ ਕਿ ਜਦ ਤੁਸਾਂ ਪੰਜਵੇਂ ਅਤੇ ਸੱਤਵੇਂ ਮਹੀਨੇ ਵਿੱਚ ਇਨ੍ਹਾਂ ਸੱਤਰਾਂ ਵਰ੍ਹਿਆਂ ਤੀਕ ਵਰਤ ਰੱਖਿਆ ਅਤੇ ਪਿੱਟ ਪਟਊਆ ਕੀਤਾ, ਕੀ ਕਦੀ ਮੇਰੇ ਲਈ ਵੀ ਵਰਤ ਰੱਖਿਆ? 6ਜਦ ਤੁਸੀਂ ਖਾਂਦੇ ਹੋ ਅਤੇ ਜਦ ਤੁਸੀਂ ਪੀਂਦੇ ਹੋ ਤਾਂ ਕੀ ਤੁਸੀਂ ਆਪ ਹੀ ਨਹੀਂ ਖਾਂਦੇ ਅਤੇ ਆਪ ਹੀ ਨਹੀਂ ਪੀਂਦੇ ਹੋ 7ਕੀ ਏਹ ਓਹ ਗੱਲਾਂ ਨਹੀਂ ਹਨ ਜਿਹੜੀਆਂ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰੀਆਂ ਸਨ ਜਦ ਯਰੂਸ਼ਲਮ ਵੱਸਦਾ ਸੀ ਅਤੇ ਸੁਖੀ ਸੀ ਅਤੇ ਉਹ ਦੇ ਆਲੇ ਦੁਆਲੇ ਦੇ ਨਗਰ ਅਰ ਦੱਖਣ ਅਰ ਬੇਟ ਵੱਸਦੇ ਸਨ?।।
8ਫੇਰ ਯਹੋਵਾਹ ਦਾ ਬਚਨ ਜ਼ਕਰਯਾਹ ਨੂੰ ਆਇਆ ਕਿ 9ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਸਚਿਆਈ ਨਾਲ ਨਿਆਉਂ ਕਰੋ ਅਤੇ ਹਰ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਰਹਮ ਕਰੇ 10ਵਿੱਧਵਾ, ਯਤੀਮ, ਪਰਦੇਸੀ ਅਤੇ ਮਸਕੀਨ ਨੂੰ ਨਾ ਸਤਾਓ ਅਤੇ ਨਾ ਕੋਈ ਤੁਹਾਡੇ ਵਿੱਚੋਂ ਆਪਣੇ ਭਰਾ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਸੋਚੇ 11ਪਰ ਓਹ ਗੌਹ ਕਰਨ ਲਈ ਰਾਜ਼ੀ ਨਾ ਹੋਏ। ਓਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਓਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਭਈ ਨਾ ਸੁਣਨ 12ਅਤੇ ਓਹਨਾਂ ਨੇ ਆਪਣੇ ਦਿਲਾਂ ਨੂੰ ਅਲਮਾਸ ਪੱਥਰ ਵਾਂਙੁ ਕਰ ਲਿਆ ਭਈ ਬਿਵਸਥਾ ਨੂੰ ਅਤੇ ਓਹਨਾਂ ਗੱਲਾਂ ਨੂੰ ਨਾ ਸੁਣਨ ਜਿਹੜੀਆਂ ਸੈਨਾਂ ਦੇ ਯਹੋਵਾਹ ਨੇ ਆਪਣੇ ਆਤਮਾ ਦੇ ਰਾਹੀਂ ਨਬੀਆਂ ਦੇ ਹੱਥੀਂ ਘੱਲੀਆਂ ਸਨ। ਤਾਂ ਸੈਨਾਂ ਦੇ ਯਹੋਵਾਹ ਵੱਲੋਂ ਵੱਡਾ ਕੋਪ ਹੋਇਆ 13ਤਦ ਜਿਵੇਂ ਉਹ ਨੇ ਪੁਕਾਰਿਆ ਅਤੇ ਓਹਨਾਂ ਨੇ ਨਾ ਸੁਣਿਆ ਤਿਵੇਂ ਹੀ ਓਹ ਪੁਕਾਰਨਗੇ ਅਤੇ ਮੈਂ ਨਾ ਸੁਣਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ 14ਸਗੋਂ ਮੈਂ ਓਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ ਜਿਨ੍ਹਾਂ ਨੂੰ ਓਹਨਾਂ ਨਾ ਜਾਤਾ। ਸੋ ਉਹ ਦੇਸ ਓਹਨਾਂ ਦੇ ਪਿੱਛੋਂ ਵਿਰਾਨ ਹੋ ਗਿਆ ਭਈ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ। ਓਹਨਾਂ ਨੇ ਉਸ ਮਨ ਮੋਹਣੇ ਦੇਸ ਨੂੰ ਵਿਰਾਨ ਕਰ ਦਿੱਤਾ।।

ទើបបានជ្រើសរើសហើយ៖

ਜ਼ਕਰਯਾਹ 7: PUNOVBSI

គំនូស​ចំណាំ

ចែក​រំលែក

ចម្លង

None

ចង់ឱ្យគំនូសពណ៌ដែលបានរក្សាទុករបស់អ្នក មាននៅលើគ្រប់ឧបករណ៍ទាំងអស់មែនទេ? ចុះឈ្មោះប្រើ ឬចុះឈ្មោះចូល