ਲੂਕਸ 4:9-12
ਲੂਕਸ 4:9-12 PCB
ਸ਼ੈਤਾਨ ਉਸ ਨੂੰ ਯੇਰੂਸ਼ਲੇਮ ਵਿੱਚ ਲੈ ਗਿਆ ਅਤੇ ਹੈਕਲ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ ਅਤੇ ਉਹ ਨੇ ਕਿਹਾ, “ਜੇਕਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਆਪਣੇ ਆਪ ਨੂੰ ਇੱਥੋਂ ਹੇਠਾਂ ਸੁੱਟ ਦੇ। ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਪਰਮੇਸ਼ਵਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਕਿ ਉਹ ਧਿਆਨ ਨਾਲ ਤੇਰੀ ਰਾਖੀ ਕਰਨ; ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।’ ” ਯਿਸ਼ੂ ਨੇ ਉੱਤਰ ਦਿੱਤਾ, “ਇਹ ਵੀ ਆਖਿਆ ਗਿਆ ਹੈ: ‘ਜੋ ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।’ ”