ਮੱਤੀਯਾਹ 5:29-30
ਮੱਤੀਯਾਹ 5:29-30 PCB
ਅਗਰ ਤੇਰੀ ਸੱਜੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਉਸ ਨੂੰ ਬਾਹਰ ਕੱਢ ਕੇ ਸੁੱਟ ਦਿਓ। ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇਂ। ਅਤੇ ਜੇ ਤੇਰਾ ਸੱਜਾ ਹੱਥ ਤੈਨੂੰ ਠੋਕਰ ਖੁਆਵੇ, ਤਾਂ ਉਸ ਨੂੰ ਵੱਢ ਕੇ ਸੁੱਟ ਦਿਓ। ਕਿਉਂ ਜੋ ਤੁਹਾਡੇ ਲਈ ਇਹ ਚੰਗਾ ਹੈ ਕਿ ਤੁਹਾਡੇ ਇੱਕ ਅੰਗ ਦਾ ਨਾਸ ਹੋ ਜਾਵੇ ਪਰ ਤੁਹਾਡਾ ਸਰੀਰ ਨਰਕ ਵਿੱਚ ਨਾ ਸੁੱਟਿਆ ਜਾਵੇ।

