Kisary famantarana ny YouVersion
Kisary fikarohana

ਰਸੂਲਾਂ ਦੇ ਕਰਤੱਬ 22

22
ਪੌਲੁਸ ਦਾ ਬਿਆਨ
1ਹੇ ਭਰਾਵੋ ਅਤੇ ਹੇ ਪਿਤਰੋ, ਮੇਰਾ ਇਹ ਉਜ਼ਰ ਜੋ ਹੁਣ ਮੈਂ ਤੁਹਾਡੇ ਸਾਹਮਣੇ ਕਰਦਾ ਹਾਂ ਸੁਣੋ।। 2ਉਨ੍ਹਾਂ ਨੇ ਜਾਂ ਸੁਣਿਆ ਜੋ ਉਹ ਇਬਰਾਨੀ ਭਾਖਿਆ ਵਿੱਚ ਸਾਡੇ ਨਾਲ ਗੱਲਾਂ ਕਰਦਾ ਹੈ ਤਾਂ ਹੋਰ ਵੀ ਚੁੱਪ ਰਹਿ ਗਏ। ਤਦ ਉਹ ਬੋਲਿਆ,
3ਮੈਂ ਇੱਕ ਯਹੂਦੀ ਮਨੁੱਖ ਹਾਂ ਜਿਹੜਾ ਕਿਲਿਕਿਯਾ ਦੇ ਤਰਸੁਸ ਵਿੱਚ ਜੰਮਿਆ ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ ਦਾਦਿਆਂ ਦੀ ਸ਼ਰਾ ਪੂਰੇ ਚੱਜ ਨਾਲ ਸਿੱਖੀ ਅਤੇ ਪਰਮੇਸ਼ੁਰ ਦੇ ਲਈ ਅਜਿਹਾ ਹੀ ਅਣਖੀ ਸਾਂ ਜਿਹੇ ਤੁਸੀਂ ਸਭ ਅੱਜ ਦੇ ਦਿਨ ਹੋ 4ਅਰ ਮੈਂ ਪੁਰਖਾਂ ਅਤੇ ਤੀਵੀਆਂ ਨੂੰ ਬੰਨ੍ਹ ਬੰਨ੍ਹ ਕੇ ਅਰ ਕੈਦ ਵਿੱਚ ਪੁਆ ਕੇ ਇਸ ਪੰਥ ਦੇ ਲੋਕਾਂ ਨੂੰ ਮੌਤ ਤੀਕੁਰ ਸਤਾਇਆ 5ਜਿਵੇਂ ਸਰਦਾਰ ਜਾਜਕ ਅਤੇ ਬਜ਼ੁਰਗਾਂ ਦੀ ਸਾਰੀ ਪੰਚਾਇਤ ਮੇਰੇ ਲਈ ਸਾਖੀ ਦਿੰਦੀ ਹੈ ਕਿ ਜਿਨ੍ਹਾਂ ਕੋਲੋਂ ਮੈਂ ਭਾਈਆਂ ਦੇ ਨਾਉਂ ਚਿੱਠੀਆਂ ਵੀ ਲੈ ਕੇ ਦੰਮਿਸਕ ਨੂੰ ਜਾਂਦਾ ਸਾਂ ਭਈ ਓਹਨਾਂ ਨੂੰ ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਯਰੂਸ਼ਲਮ ਵਿੱਚ ਬੱਧੇ ਹੋਏ ਲਿਆਵਾਂ 6ਅਤੇ ਐਉਂ ਹੋਇਆ ਕਿ ਜਾਂ ਮੈਂ ਤੁਰਦੇ ਤੁਰਦੇ ਦੰਮਿਸ਼ਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰਕੁ ਦੇ ਵੇਲੇ ਚੁਫੇਰੇ ਅਚਾਣਕ ਅਕਾਸ਼ੋਂ ਵੱਡੀ ਜੋਤ ਚਮਕੀ 7ਅਰ ਮੈਂ ਜਮੀਨ ਉੱਤੇ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਮੈਨੂੰ ਆਖਦੀ ਹੈ, ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? 8ਤਦ ਮੈਂ ਉੱਤਰ ਦਿੱਤਾ ਕਿ ਪ੍ਰਭੁ ਜੀ ਤੂੰ ਕੌਣ ਹੈਂ? ਉਹ ਨੇ ਮੈਨੂੰ ਆਖਿਆ, ਮੈਂ ਯਿਸੂ ਨਾਸਰੀ ਹਾਂ ਜਿਹ ਨੂੰ ਤੂੰ ਸਤਾਉਂਦਾ ਹੈਂ 9ਅਤੇ ਉਨ੍ਹਾਂ ਨੇ ਜੋ ਮੇਰੇ ਨਾਲ ਸਨ ਜੋਤ ਤਾਂ ਵੇਖੀ ਪਰ ਉਹ ਦੀ ਅਵਾਜ਼ ਜੋ ਮੇਰੇ ਸੰਗ ਬੋਲਦਾ ਸੀ ਨਾ ਸੁਣੀ 10ਫੇਰ ਮੈਂ ਕਿਹਾ, ਹੇ ਪ੍ਰਭੁ ਮੈ ਕੀ ਕਰਾਂ? ਪ੍ਰਭੁ ਨੇ ਮੈਨੂੰ ਆਖਿਆ, ਤੂੰ ਉੱਠ ਕੇ ਦੰਮਿਸਕ ਵਿੱਚ ਜਾਹ ਅਤੇ ਸਭ ਗੱਲਾਂ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹਨ ਸੋ ਉੱਥੇ ਹੀ ਤੈਨੂੰ ਦੱਸੀਆਂ ਜਾਣਗੀਆਂ 11ਜਾਂ ਮੈਂ ਉਸ ਜੋਤ ਦੇ ਤੇਜ ਕਰਕੇ ਵੇਖ ਨਾ ਸੱਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜੀ ਦੰਮਿਸਕ ਵਿੱਚ ਆਇਆ 12ਅਰ ਇੱਕ ਮਨੁੱਖ ਹਨਾਨਿਯਾਹ ਨਾਮੇ ਜੋ ਸ਼ਰਾ ਦੀ ਰੀਤ ਮੂਜਬ ਭਗਤ ਲੋਕ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ 13ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਸੁਜਾਖਾ ਹੋ ਜਾਹ, ਅਰ ਓਸੇ ਵੇਲੇ ਮੈਂ ਉਹ ਦੇ ਉੱਤੇ ਨਜ਼ਰ ਕੀਤੀ 14ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇਂ ਅਤੇ ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ 15ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ ਜਿਹੜੀਆਂ ਤੈਂ ਵੇਖੀਆਂ ਅਤੇ ਸੁਣੀਆਂ ਹਨ 16ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ 17ਅਤੇ ਐਉਂ ਹੋਇਆ ਕਿ ਜਾਂ ਮੈਂ ਯਰੂਸ਼ਲਮ ਨੂੰ ਮੁੜਿਆ ਤਾਂ ਹੈਕਲ ਵਿੱਚ ਪ੍ਰਾਰਥਨਾ ਕਰਦੇ ਹੋਏ ਮੈਂ ਬੇਸੁਧ ਹੋ ਗਿਆ 18ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਸ਼ਤਾਬੀ ਨਿੱਕਲ ਜਾਹ ਕਿਉਂ ਜੋ ਓਹ ਮੇਰੇ ਹੱਕ ਵਿੱਚ ਤੇਰੀ ਸਾਖੀ ਨਾ ਮੰਨਣਗੇ 19ਮੈਂ ਆਖਿਆ, ਹੇ ਪ੍ਰਭੁ ਓਹ ਆਪ ਜਾਣਦੇ ਹਨ ਜੋ ਮੈਂ ਉਨ੍ਹਾਂ ਨੂੰ ਜਿਨ੍ਹਾਂ ਤੇਰੇ ਉੱਤੇ ਨਿਹਚਾ ਕੀਤੀ ਕੈਦ ਕਰਦਾ ਅਤੇ ਹਰੇਕ ਸਮਾਜ ਵਿੱਚ ਮਾਰਦਾ ਸਾਂ 20ਅਰ ਜਾਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਭੀ ਕੋਲ ਖੜਾ ਅਤੇ ਰਾਜ਼ੀ ਸਾਂ ਅਤੇ ਉਹ ਦੇ ਖੂਨੀਆਂ ਦੇ ਬਸਤ੍ਰਾਂ ਦੀ ਰਾਖੀ ਕਰਦਾ ਸਾਂ 21ਤਾਂ ਓਨ ਮੈਨੂੰ ਆਖਿਆ ਕਿ ਤੁਰ ਜਾਹ ਕਿਉਂ ਜੋ ਮੈਂ ਤੈਨੂੰ ਦੂਰ ਵਾਟ ਪਰਾਈਆਂ ਕੌਮਾਂ ਦੇ ਕੋਲ ਘੱਲਾਗਾਂ।।
22ਓਹ ਏਸ ਗੱਲ ਤੀਕੁਰ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਭਈ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਜੋਗ ਨਹੀਂ ! 23ਜਾਂ ਉਹ ਧੁੰਮ ਮਚਾਉਣ ਅਤੇ ਆਪਣੇ ਲੀੜੇ ਸੁੱਟ ਕੇ ਖੇਹ ਉਡਾਉਣ ਲੱਗੇ 24ਤਾਂ ਸਰਦਾਰ ਨੇ ਹੁਕਮ ਦਿੱਤਾ ਜੋ ਉਹ ਨੂੰ ਕਿਲੇ ਵਿੱਚ ਲਿਆਉਣ ਅਤੇ ਆਖਿਆ ਭਈ ਉਹ ਨੂੰ ਕੋਰੜੇ ਮਾਰ ਕੇ ਪਰਤਾਓ ਤਾਂ ਜੋ ਮੈਨੂੰ ਮਾਲੂਮ ਹੋਵੇ ਕਿ ਓਹ ਕਿਸ ਕਾਰਨ ਇਹ ਦੇ ਮਗਰ ਇਉਂ ਡੰਡ ਪਾਉਂਦੇ ਹਨ 25ਜਾਂ ਉਨ੍ਹਾਂ ਉਹ ਨੂੰ ਤਸਮਿਆਂ ਨਾਲ ਜਕੜਿਆ ਤਾਂ ਪੌਲੁਸ ਨੇ ਸੂਬੇਦਾਰ ਨੂੰ ਜਿਹੜਾ ਕੋਲ ਖੜਾ ਸੀ ਆਖਿਆ, ਕੀ ਤੁਹਾਨੂੰ ਜੋਗ ਹੈ ਜੋ ਇੱਕ ਰੋਮੀ ਆਦਮੀ ਨੂੰ ਦੋਸ਼ ਸਾਬਤ ਕੀਤਿਆਂ ਬਿਨਾ ਕੋਰੜੇ ਮਾਰੋ? 26ਜਾਂ ਸੂਬੇਦਾਰ ਨੇ ਇਹ ਸੁਣਿਆ ਤਾਂ ਸਰਦਾਰ ਦੇ ਕੋਲ ਜਾ ਕੇ ਖਬਰ ਦਿੱਤੀ ਅਤੇ ਕਿਹਾ, ਤੁਸੀਂ ਇਹ ਕੀ ਕਰਨ ਲੱਗੋ ਹੋ? ਇੱਹ ਮਨੁੱਖ ਤਾਂ ਰੋਮੀ ਹੈ! 27ਸਰਦਾਰ ਨੇ ਕੋਲ ਜਾ ਕੇ ਉਹ ਨੂੰ ਆਖਿਆ, ਮੈਨੂੰ ਦੱਸ, ਤੂੰ ਰੋਮੀ ਹੈਂ? ਉਹ ਬੋਲਿਆ, ਹਾਂ ਜੀ 28ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖਰਚ ਕੇ ਇਹ ਮਰਾਤਬਾ ਪਾਇਆ । ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ 29ਉਪਰੰਤ ਜਿਹੜੇ ਉਹ ਨੂੰ ਪਰਤਾਉਣ ਲੱਗੇ ਸਨ ਓਹ ਝੱਟ ਉਹ ਦੇ ਕੋਲੋਂ ਹਟ ਗਏ ਅਤੇ ਸਰਦਾਰ ਭੀ ਇਹ ਜਾਣ ਕੇ ਭਈ ਉਹ ਰੋਮੀ ਹੈ ਅਤੇ ਮੈਂ ਉਹਨੂੰ ਬੰਨ੍ਹਿਆ, ਡਰ ਗਿਆ।।
30ਅਗਲੇ ਭਲਕ ਉਸ ਨੇ ਇਸ ਇਰਾਦੇ ਨਾਲ ਜੋ ਹਕੀਕਤ ਮਲੂਮ ਕਰੇ ਭਈ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਹ ਨੂੰ ਖੋਲ੍ਹ ਦਿੱਤਾ ਅਤੇ ਪਰਧਾਨ ਜਾਜਕਾਂ ਅਤੇ ਸਾਰੀ ਮਹਾ ਸਭਾ ਦੇ ਇਕੱਠੇ ਹੋਣ ਦਾ ਹੁਕਮ ਦਿੱਤਾ। ਫੇਰ ਉਸ ਨੇ ਪੌਲੁਸ ਨੂੰ ਹੇਠ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜਾ ਕੀਤਾ।।

Asongadina

Dika mitovy

Mampitaha

Hizara

None

Tianao hovoatahiry amin'ireo fitaovana ampiasainao rehetra ve ireo nasongadina? Hisoratra na Hiditra