Kisary famantarana ny YouVersion
Kisary fikarohana

ਰਸੂਲਾਂ ਦੇ ਕਰਤੱਬ 24

24
ਪੌਲੁਸ ਫ਼ੇਲਿਕਸ ਦੇ ਅੱਗੇ
1ਪੰਜਾ ਦਿਨਾਂ ਪਿੱਛੋਂ ਹਨਾਨਿਯਾ ਸਰਦਾਰ ਜਾਜਕ ਕਈ ਬਜ਼ੁਰਗਾਂ ਸਣੇ ਤਰਤੁੱਲੁਸ ਨਾਮੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ 2ਅਤੇ ਜਾਂ ਉਹ ਬੁਲਾਇਆ ਗਿਆ ਤਾਂ ਤਰਤੁੱਲੁਸ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗਾ ਜੋ ਹੇ ਫ਼ੇਲਿਕਸ ਬਹਾਦੁਰ, ਇਸ ਲਈ ਜੋ ਅਸੀਂ ਤੁਹਾਡੇ ਵਸੀਲੇ ਵੱਡਾ ਸੁਖ ਭੋਗਦੇ ਹਾਂ ਅਤੇ ਤੁਹਾਡੀ ਦੂਰ ਅੰਦੇਸ਼ੀ ਨਾਲ ਐਸ ਕੌਮ ਦੇ ਬਹੁਤ ਸਾਰੇ ਕੰਮ ਸੌਰਦੇ ਹਨ 3ਅਸੀਂ ਹਰ ਪਰਕਾਰ ਅਤੇ ਸਭਨੀਂ ਥਾਈਂ ਇਹ ਗੱਲ ਵੱਡੇ ਸ਼ੁਕਰ ਨਾਲ ਮੰਨ ਲੈਂਦੇ ਹਾਂ 4ਪਰ ਇਸ ਲਈ ਜੋ ਤੁਹਾਨੂੰ ਬਹੁਤਾ ਔਖਾ ਨਾ ਕਰਾਂ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰ ਕੇ ਸਾਡੀਆਂ ਥੋੜੀਆਂ ਜੇਹੀਆਂ ਗੱਲਾਂ ਸੁਣ ਲਓ 5ਕਿਉਂ ਜੋ ਅਸਾਂ ਇਸ ਮਨੁੱਖ ਨੂੰ ਇੱਕ ਬਲਾ ਅਤੇ ਸਾਰੀ ਦੁਨੀਆ ਦੇ ਸਭ ਯਹੂਦੀਆਂ ਵਿੱਚ ਪਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ 6-7ਇਸ ਨੇ ਹੈਕਲ ਨੂੰ ਭੀ ਭ੍ਰਿਸ਼ਟ ਕਰਨ ਦਾ ਜਤਨ ਕੀਤਾ। ਸੋ ਅਸਾਂ ਇਹ ਨੂੰ ਫੜ ਭੀ ਲਿਆ 8ਅਤੇ ਤੁਸੀਂ ਆਪ ਜਾਚ ਕਰ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜੋ ਅਸੀਂ ਇਹ ਦੇ ਜੁੰਮੇ ਲਾਉਂਦੇ ਹਾਂ ਇਸ ਤੋਂ ਮਲੂਮ ਕਰ ਸੱਕੋਗੇ 9ਯਹੂਦੀਆਂ ਨੇ ਵੀ ਏਕਾ ਕਰ ਕੇ ਕਿਹਾ ਜੋ ਏਹ ਗੱਲਾਂ ਇਸੇ ਤਰਾਂ ਹਨ।।
10ਫੇਰ ਜਾਂ ਹਾਕਮ ਨੇ ਪੌਲੁਸ ਨੂੰ ਬੋਲਣ ਦੀ ਸੈਨਤ ਕੀਤੀ ਤਾਂ ਉਹ ਨੇ ਉੱਤਰ ਦਿੱਤਾ, -
ਮੈਨੂੰ ਮਲੂਮ ਹੈ ਜੋ ਤੁਸੀਂ ਬਹੁਤ ਵਰਿਹਾਂ ਤੋਂ ਐਸ ਕੌਮ ਦੇ ਹਾਕਮ ਹੋ ਇਸ ਲਈ ਮੈਂ ਹੌਸਲੇ ਨਾਲ ਆਪਣਾ ਉਜ਼ਰ ਬਿਆਨ ਕਰਦਾ ਹਾਂ 11ਕਿਉਂਕਿ ਤੁਸੀਂ ਜਾਣ ਸੱਕਦੇ ਹੋ ਜੋ ਬਾਰਾਂ ਦਿਨਾਂ ਤੋਂ ਵੱਧ ਨਹੀਂ ਹੋਏ ਕਿ ਮੈਂ ਬੰਦਗੀ ਕਰਨ ਲਈ ਯਰੂਸ਼ਲਮ ਨੂੰ ਗਿਆ ਸਾਂ 12ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਯਾ ਲੋਕਾਂ ਵਿੱਚ ਬਲਵਾ ਮਚਾਉਂਦੇ ਨਹੀਂ ਵੇਖਿਆ, ਨਾ ਤਾਂ ਸਮਾਜਾਂ ਵਿੱਚ, ਨਾ ਸ਼ਹਿਰ ਵਿੱਚ 13ਅਤੇ ਨਾ ਹੀ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸੱਕਦੇ ਹਨ 14ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਭਈ ਜਿਸ ਰਾਹ ਨੂੰ ਓਹ ਕੁਰਾਹ ਕਰ ਆਖਦੇ ਹਨ ਓਸੇ ਦੇ ਅਨੁਸਾਰ ਮੈਂ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਸ਼ਰਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆ ਹੋਈਆਂ ਹਨ 15ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਹ ਦੀ ਏਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ 16ਮੈਂ ਆਪ ਭੀ ਇਸ ਵਿੱਚ ਜਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਕਰੇ 17ਕਈਆਂ ਵਰਿਹਾਂ ਪਿੱਛੋਂ ਮੈਂ ਆਪਣੀ ਕੌਮ ਦੇ ਲਈ ਦਾਨ ਪੁਚਾਉਣ ਅਤੇ ਭੇਟ ਚੜ੍ਹਾਉਣ ਆਇਆ 18ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲੇ ਨਾਲ 19ਪਰ ਅਸਿਯਾ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਉਨ੍ਹਾਂ ਦਾ ਮੇਰੇ ਉੱਤੇ ਕੋਈ ਦਾਵਾ ਹੁੰਦਾ ਤਾਂ ਨਾਲਸ਼ ਕਰਦੇ 20ਅਥਵਾ ਏਹੋ ਆਪ ਕਹਿ ਦੇਣ ਭਈ ਉਨ੍ਹਾਂ ਨੇ ਜਦ ਮੈਂ ਸਭਾ ਦੇ ਅੱਗੇ ਖੜਾ ਸਾਂ ਮੇਰੇ ਵਿੱਚ ਕੀ ਬੁਰਿਆਈ ਵੇਖੀ?
21ਬਿਨਾ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਭਈ ਮੁਰਦਿਆਂ ਦੇ ਜੀ ਉੱਠਣ ਦੇ ਵਿਖੇ ਅੱਜ ਮੇਰੇ ਉੱਤੇ ਦੋਸ਼ ਲਾਈਦਾ ਹੈ।। 22ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰਾਂ ਜਾਣਦਾ ਸੀ ਇਹ ਕਹਿ ਕਿ ਉਨ੍ਹਾਂ ਨੂੰ ਟਾਲ ਦਿੱਤਾ ਕਿ ਜਾਂ ਲੁਸਿਯਸ ਫੌਜ ਦਾ ਸਰਦਾਰ ਆਊ ਤਾਂ ਮੈਂ ਤੁਹਾਡੀਆਂ ਗੱਲਾਂ ਦਾ ਨਬੇੜਾ ਕਰਾਂਗਾ 23ਫੇਰ ਉਹਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰ ਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦਿਹ ਅਤੇ ਉਹ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਟਹਿਲ ਕਰਨ ਤੋਂ ਨਾ ਰੋਕ।।
24ਪਰ ਕਈਆਂ ਦਿਨਾਂ ਪਿੱਛੋਂ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਸਣੇ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਵਾ ਕੇ ਮਸੀਹ ਯਿਸੂ ਦੇ ਉੱਤੇ ਨਿਹਚਾ ਕਰਨ ਦੇ ਵਿਖੇ ਉਸ ਤੋਂ ਸੁਣਿਆ 25ਜਾਂ ਉਹ ਧਰਮ ਅਤੇ ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਵਿਖੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਨੇ ਭੈ ਖਾਧਾ ਅਤੇ ਉੱਤਰ ਦਿੱਤਾ ਭਈ ਐਤਕੀ ਤੂੰ ਜਾਹ, ਫੇਰ ਵਿਹਲ ਪਾ ਕੇ ਤੈਨੁੰ ਬੁਲਾਵਾਂਗਾ 26ਨਾਲੇ ਇਹ ਵੀ ਆਸ ਰੱਖਦਾ ਸੀ ਭਈ ਪੌਲੁਸ ਮੈਨੂੰ ਕੁਝ ਰੋਕੜ ਦੇਵੇਗਾ । ਇਸੇ ਗੱਲੇ ਉਹ ਨੂੰ ਬਹੁਤ ਵਾਰੀ ਸਦਵਾ ਕੇ ਉਸ ਨਾਲ ਗੱਲ ਬਾਤ ਕਰਦਾ ਹੁੰਦਾ ਸੀ 27ਅਤੇ ਜਾਂ ਦੋ ਵਰਹੇ ਪੂਰੇ ਹੋਏ ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਭਈ ਯਹੂਦੀਆਂ ਨੂੰ ਪਰਸੰਨ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ।।

Asongadina

Dika mitovy

Mampitaha

Hizara

None

Tianao hovoatahiry amin'ireo fitaovana ampiasainao rehetra ve ireo nasongadina? Hisoratra na Hiditra