ਰੋਮੀਆਂ ਨੂੰ 13
13
ਮਸੀਹੀ ਚਾਲ ਚਲਨ
1ਹਰੇਕ ਪ੍ਰਾਣੀ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੀ ਵੱਲੋਂ ਨਾ ਹੋਵੇ ਅਤੇ ਜਿੰਨੀਆਂ ਹਕੂਮਤਾਂ ਹਨ ਓਹ ਪਰਮੇਸ਼ੁਰ ਦੀਆਂ ਠਹਿਰਾਈਆ ਹੋਈਆਂ ਹਨ 2ਇਸ ਲਈ ਜਿਹੜਾ ਹਕੂਮਤ ਦਾ ਸਾਹਮਣਾ ਕਰਦਾ ਹੈ ਉਹ ਪਰਮੇਸ਼ੁਰ ਦੇ ਇੰਤਜਾਮ ਦਾ ਸਾਹਮਣਾ ਕਰਦਾ ਹੈ ਅਤੇ ਜਿਹੜੇ ਸਾਹਮਣਾ ਕਰਦੇ ਹਨ ਓਹ ਦੰਡ ਭੋਗਣਗੇ 3ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਕੀ ਤੂੰ ਹਾਕਮ ਤੋਂ ਡਰਿਆ ਨਹੀਂ ਚਾਹੁੰਦਾ? ਤਾਂ ਭਲਾ ਕਰ ਫੇਰ ਉਹ ਦੀ ਵੱਲੋਂ ਤੇਰੀ ਸੋਭਾ ਹੋਵੇਗੀ 4ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ। ਪਰ ਜੇਕਰ ਤੂੰ ਬੁਰਾ ਕਰੇਂ ਤਾਂ ਡਰ ਇਸ ਲਈ ਜੋ ਉਹ ਐਵੇਂ ਤਲਵਾਰ ਲਾਏ ਹੋਏ ਨਹੀਂ । ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ ਭਈ ਕੁਕਰਮੀ ਨੂੰ ਸਜ਼ਾ ਦੇਵੇ 5ਇਸ ਲਈ ਨਿਰਾ ਕ੍ਰੋਧ ਹੀ ਦੇ ਕਾਰਨ ਨਹੀਂ ਸਗੋਂ ਅੰਤਹਕਰਨ ਵੀ ਦੇ ਕਾਰਨ ਅਧੀਨ ਹੋਣਾ ਲੋੜੀਦਾ ਹੈ 6ਤੁਸੀਂ ਇਸੇ ਕਾਰਨ ਹਾਲਾਂ ਭੀ ਦਿੰਦੇ ਹੋ ਕਿ ਓਹ ਇਸੇ ਕੰਮ ਵਿੱਚ ਰੁੱਝੇ ਰਹਿੰਦੇ ਹਨ ਅਤੇ ਪਰਮੇਸ਼ੁਰ ਦੇ ਖਾਦਮ ਹਨ 7ਸਭਨਾਂ ਦਾ ਹੱਕ ਭਰ ਦਿਓ । ਜਿਹ ਨੂੰ ਹਾਲਾ ਚਾਹੀਦਾ ਹੈ ਹਾਲਾ ਦਿਓ, ਜਿਹ ਨੂੰ ਮਸੂਲ ਚਾਹੀਦਾ ਹੈ ਮਸੂਲ ਦਿਓ, ਜਿਹ ਦੇ ਕੋਲੋਂ ਡਰਨਾ ਚਾਹਦਾ ਹੈ ਡਰੋ, ਜਿਹ ਦਾ ਆਦਰ ਚਾਹੀਦਾ ਹੈ, ਆਦਰ ਕਰੋ।। 8ਇੱਕ ਦੂਏ ਨਾਲ ਪਿਆਰ ਕਰਨ ਤੋਂ ਬਿਨਾ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜਿਹੜਾ ਦੂਏ ਦੇ ਨਾਲ ਪਿਆਰ ਕਰਦਾ ਹੈ ਉਹ ਨੇ ਸ਼ਰਾ ਨੂੰ ਪੂਰਿਆਂ ਕੀਤਾ ਹੈ 9ਏਹ, ਭਈ ਜ਼ਨਾਹ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲੋਭ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਭੀ ਹੋਵੇ ਤਾਂ ਸਭਨਾਂ ਦਾ ਤਾਤਪਰਜ ਐੱਨੀ ਗੱਲ ਵਿੱਚ ਹੈ ਭਈ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ 10ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਕਰਕੇ ਪਿਆਰ ਸ਼ਰਾ ਦਾ ਪੂਰਾ ਕਰਨਾ ਹੈ।। 11ਅਤੇ ਤੁਸੀਂ ਸਮਾ ਜਾਣਦੇ ਹੋ ਜੋ ਹੁਣ ਨੀਂਦਰ ਤੋਂ ਤੁਹਾਡੇ ਜਾਗਣ ਦਾ ਵੇਲਾ ਆ ਪੁੱਜਿਆ ਹੈ ਕਿਉਂ ਜੋ ਜਿਸ ਵੇਲੇ ਅਸੀਂ ਨਿਹਚਾ ਕੀਤੀ ਓਸ ਵੇਲੇ ਨਾਲੋਂ ਸਾਡੀ ਮੁਕਤੀ ਹੁਣ ਨੇੜੇ ਹੈ 12ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਅਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ 13ਭਲਮਣਸਾਊ ਨਾਲ ਚੱਲੀਏ ਜਿੱਕੁਰ ਦਿਨੇ ਚੱਲੀਦਾ ਹੈ, ਨਾ ਬਦਮਸਤੀਆਂ ਅਤੇ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਹਸਦ ਵਿੱਚ 14ਸਗੋਂ ਪ੍ਰਭੁ ਯਿਸੂ ਮਸੀਹ ਨੂੰ ਪਹਿਨ ਲਓ ਅਤੇ ਸਰੀਰ ਦੇ ਵਿਸ਼ਿਆਂ ਲਈ ਕੋਈ ਤਰੱਦਦ ਨਾ ਕਰੋ।।
Voafantina amin'izao fotoana izao:
ਰੋਮੀਆਂ ਨੂੰ 13: PUNOVBSI
Asongadina
Dika mitovy
Mampitaha
Hizara
Tianao hovoatahiry amin'ireo fitaovana ampiasainao rehetra ve ireo nasongadina? Hisoratra na Hiditra
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.