Kisary famantarana ny YouVersion
Kisary fikarohana

ਰੋਮੀਆਂ ਨੂੰ 2

2
ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ
1ਸੋ ਹੇ ਮਨੁਖ, ਤੂੰ ਭਾਵੇਂ ਕੋਈ ਹੋਵੇਂ ਜੋ ਦੋਸ਼ ਲਾਉਂਦਾ ਹੈਂ ਤੇਰੇ ਲਈ ਕੋਈ ਉਜ਼ਰ ਨਹੀਂ ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਏ ਉੱਤੇ ਦੋਸ਼ ਲਾਉਂਦਾ ਹੈਂ ਓਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਉਹੋ ਕੰਮ ਕਰਦਾ ਹੈ 2ਅਸੀਂ ਜਾਣਦੇ ਹਾਂ ਭਈ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਦਾ ਦੰਡ ਜਥਾਰਥ ਹੈ 3ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਓਹੋ ਕੰਮ ਕਰਦਾ ਹੈਂ ਭਲਾ, ਤੂੰ ਇਹ ਸਮਝਦਾ ਹੈਂ ਭਈ ਪਰਮੇਸ਼ੁਰ ਦੇ ਦੰਡ ਤੋਂ ਬਚ ਨਿੱਕਲੇਗਾਂ? 4ਅਥਵਾਂ ਤੂੰ ਉਹ ਦੀ ਮਿਹਰਬਾਨੀ ਅਤੇ ਖਿਮਾ ਅਤੇ ਧੀਰਜ ਦੀ ਦੌਲਤ ਨੂੰ ਤੁੱਝ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਮਿਹਰਬਾਨੀ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ? 5ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਓਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਉਂ ਪਰਗਟ ਹੋਵੇਗਾ ਆਪਣੇ ਲਈ ਕ੍ਰੋਧ ਇਕੱਠਾ ਕਰੀ ਜਾਂਦਾ ਹੈਂ 6ਉਹ ਹਰੇਕ ਨੂੰ ਉਹ ਦੀਆਂ ਕਰਨੀਆਂ ਦੇ ਅਨੁਸਾਰ ਫਲ ਦੇਵੇਗਾ 7ਜਿਹੜੇ ਸ਼ੁਭ ਕਰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਬਨਾਸ਼ ਨੂੰ ਭਾਲਦੇ ਹਨ ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ 8ਪਰ ਜਿਹੜੇ ਆਕੀ ਹਨ ਅਰ ਸਤ ਨੂੰ ਨਹੀਂ ਮੰਨਦੇ ਸਗੋਂ ਕੁਧਰਮ ਨੂੰ ਮੰਨਦੇ ਹਨ ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ 9ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਫੇਰ ਯੂਨਾਨੀ ਉੱਤੇ 10ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਨੂੰ ਫੇਰ ਯੂਨਾਨੀ ਨੂੰ 11ਪਰਮੇਸ਼ੁਰ ਦੇ ਹਜ਼ੂਰ ਤਾਂ ਕਿਸੇ ਦਾ ਪੱਖ ਪਾਤ ਨਹੀਂ ਹੁੰਦਾ 12ਕਿਉਂਕਿ ਜਿੰਨਿਆ ਨੇ ਬਿਨਾ ਸ਼ਰਾ ਦੇ ਪਾਪ ਕੀਤੇ ਸੋ ਬਿਨਾ ਸ਼ਰਾ ਦੇ ਨਾਸ ਭੀ ਹੋਣਗੇ ਅਤੇ ਜਿੰਨਿਆ ਨੇ ਸ਼ਰਾ ਦੇ ਹੁੰਦਿਆ ਸੁੰਦਿਆ ਪਾਪ ਕੀਤੇ ਸੋ ਸ਼ਰਾ ਦੇ ਅਨੁਸਾਰ ਉਨ੍ਹਾਂ ਦਾ ਨਿਆਉਂ ਹੋਵੇਗਾ 13ਇਸ ਲਈ ਜੋ ਸ਼ਰਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਸ਼ਰਾ ਦੇ ਕੰਮ ਕਰਨ ਵਾਲੇ ਧਰਮੀ ਠਹਿਰਾਏ ਜਾਣਗੇ 14ਜਦ ਪਰਾਈਆਂ ਕੌਮਾਂ ਜਿਹੜੀਆਂ ਸ਼ਰਾ ਹੀਨ ਹਨ ਆਪਣੇ ਸੁਭਾਉ ਤੋਂ ਸ਼ਰਾ ਦੇ ਕੰਮ ਕਰਦੀਆਂ ਹਨ ਤਾਂ ਸ਼ਰਾ ਦੇ ਨਾ ਹੁੰਦਿਆ ਓਹ ਆਪਣੇ ਲਈ ਆਪ ਹੀ ਸ਼ਰਾ ਹਨ 15ਸੋ ਓਹ ਸ਼ਰਾ ਦਾ ਕੰਮ ਆਪਣੇ ਹਿਰਦਿਆ ਵਿੱਚ ਲਿਖਿਆ ਹੋਇਆ ਵਿਖਾਲਦੀਆਂ ਹਨ ਨਾਲੇ ਉਨ੍ਹਾਂ ਦਾ ਅੰਤਹਕਰਨ ਉਹ ਦੀ ਸਾਖੀ ਦਿੰਦਾ ਹੈ ਅਤੇ ਉਨ੍ਹਾਂ ਦੇ ਖਿਆਲ ਉਨ੍ਹਾਂ ਨੂੰ ਆਪੋ ਵਿੱਚੀਂ ਦੋਸ਼ੀ ਅਥਵਾ ਨਿਰਦੋਸ਼ੀ ਠਹਿਰਾਉਂਦੇ ਹਨ 16ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਮੇਰੀ ਖੁਸ਼ ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਉਂ ਕਰੇਗਾ।।
17ਪਰ ਜਦੋਂ ਤੂੰ ਯਹੂਦੀ ਸਦਾਉਂਦਾ ਅਤੇ ਸ਼ਰਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ 18ਅਤੇ ਉਹ ਦੀ ਇੱਛਿਆ ਨੂੰ ਜਾਣਦਾ ਹੈਂ ਅਤੇ ਸ਼ਰਾ ਦੀ ਸਿੱਖਿਆ ਲੈ ਕੇ ਚੰਗ ਚੰਗੇਰੀਆਂ ਗੱਲਾਂ ਨੂੰ ਪਸੰਦ ਕਰਦਾ ਹੈਂ 19ਅਤੇ ਤੈਨੂੰ ਪਰਤੀਤ ਹੈ ਭਈ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਅਨ੍ਹੇਰੇ ਵਿੱਚ ਹਨ ਓਹਨਾਂ ਦਾ ਚਾਨਣ ਹਾਂ 20ਅਤੇ ਨਦਾਨਾਂ ਨੂੰ ਸਿੱਖਿਆ ਦੇਣ ਵਾਲਾ ਅਤੇ ਬਾਲਕਾਂ ਦਾ ਉਸਤਾਦ ਹਾਂ ਅਤੇ ਗਿਆਨ ਅਰ ਸਤ ਦਾ ਸਰੂਪ ਜੋ ਸ਼ਰਾ ਵਿੱਚ ਹੈ ਮੇਰੇ ਕੋਲ ਹੈ 21ਤਾਂ ਫੇਰ ਤੂੰ ਜਿਹੜਾ ਦੂਏ ਨੂੰ ਸਿਖਾਲਦਾ ਹੈਂ ਕੀ ਆਪਣੇ ਆਪ ਨੂੰ ਨਹੀਂ ਸਿਖਾਲਦਾ? ਤੂੰ ਜਿਹੜਾ ਉਪਦੇਸ਼ ਕਰਦਾ ਹੈਂ ਭਈ ਚੋਰੀ ਨਾ ਕਰਨੀ ਕੀ ਆਪ ਹੀ ਚੋਰੀ ਕਰਦਾ ਹੈਂ? 22ਤੂੰ ਜਿਹੜਾ ਆਖਦਾ ਹੈਂ ਭਈ ਜ਼ਨਾਹ ਨਾ ਕਰਨਾ ਕੀ ਆਪ ਹੀ ਜ਼ਨਾਹ ਕਰਦਾ ਹੈਂ? ਤੂੰ ਜਿਹੜਾ ਮੂਰਤੀਆਂ ਤੋਂ ਘਿਣ ਕਰਦਾ ਹੈਂ ਕੀ ਆਪੇ ਮੰਦਰਾਂ ਨੂੰ ਲੁੱਟਦਾ ਹੈਂ? 23ਤੂੰ ਜਿਹੜਾ ਸ਼ਰਾ ਉੱਤੇ ਘਮੰਡ ਕਰਦਾ ਹੈਂ ਕੀ ਤੂੰ ਸ਼ਰਾ ਦੇ ਉਲੰਘਣ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈ? 24ਜਿਵੇਂ ਲਿਖਿਆ ਹੋਇਆ ਹੈ ਭਈ ਪਰਾਈਆਂ ਕੌਮਾਂ ਦੇ ਵਿੱਚ ਤੁਹਾਡੇ ਕਾਰਨ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ 25ਸੁੰਨਤ ਤੋਂ ਤਾਂ ਲਾਭ ਹੈ ਜੇ ਤੂੰ ਸ਼ਰਾ ਉੱਤੇ ਤੁਰੇਂ ਪਰ ਜੇ ਤੂੰ ਸ਼ਰਾਂ ਦਾ ਉਲੰਘਣ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਅਸੁੰਨਤ ਹੋ ਗਈ 26ਉਪਰੰਤ ਜੇ ਅਸੁੰਨਤੀ ਲੋਕ ਸ਼ਰਾ ਦੀਆ ਬਿਧੀਆਂ ਦੀ ਪਾਲਨਾ ਕਰਨ ਤਾਂ ਕੀ ਉਨ੍ਹਾਂ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀ? 27ਅਤੇ ਜਿਹੜੇ ਸੁਭਾਉ ਤੋਂ ਅਸੁੰਨਤੀ ਹਨ ਜੇ ਓਹ ਸ਼ਰਾ ਨੂੰ ਪੂਰੀ ਕਰਨ ਤਾਂ ਕੀ ਓਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਸੁੰਦੇ ਸ਼ਰਾ ਦਾ ਉਲੰਘਣ ਵਾਲਾ ਹੈਂ ਦੋਸ਼ੀ ਨਾ ਠਹਿਰਾਉਣਗੇ? 28ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਵਿਖਾਵੇ ਮਾਤਰ ਹੈ ਅਤੇ ਨਾ ਉਹ ਸੁੰਨਤ ਹੈ ਜਿਹੜੀ ਮਾਸ ਦੀ ਵਿਖਾਵੇ ਮਾਤਰ ਹੈ 29ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋ ਹੋਵੇ ਅਤੇ ਸੁਨੰਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ ਨਾ ਲਿਖਤ ਵਿੱਚ, ਜਿਹ ਦੀ ਸੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।।

Voafantina amin'izao fotoana izao:

ਰੋਮੀਆਂ ਨੂੰ 2: PUNOVBSI

Asongadina

Dika mitovy

Mampitaha

Hizara

None

Tianao hovoatahiry amin'ireo fitaovana ampiasainao rehetra ve ireo nasongadina? Hisoratra na Hiditra