1
ਮੱਤੀ 14:30-31
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ! ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ?
താരതമ്യം
ਮੱਤੀ 14:30-31 പര്യവേക്ഷണം ചെയ്യുക
2
ਮੱਤੀ 14:30
ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ!
ਮੱਤੀ 14:30 പര്യവേക്ഷണം ചെയ്യുക
3
ਮੱਤੀ 14:27
ਪਰ ਯਿਸੂ ਨੇ ਤੁਰੰਤ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ।
ਮੱਤੀ 14:27 പര്യവേക്ഷണം ചെയ്യുക
4
ਮੱਤੀ 14:28-29
ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੂ ਜੀ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦੇ। ਉਸ ਨੇ ਆਖਿਆ, ਆ, ਅਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ।
ਮੱਤੀ 14:28-29 പര്യവേക്ഷണം ചെയ്യുക
5
ਮੱਤੀ 14:33
ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ।
ਮੱਤੀ 14:33 പര്യവേക്ഷണം ചെയ്യുക
6
ਮੱਤੀ 14:16-17
ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਨ੍ਹਾਂ ਨੂੰ ਜਾਣ ਦੀ ਜ਼ਰੂਰਤ ਨਹੀਂ। ਤੁਸੀਂ ਉਨ੍ਹਾਂ ਦੇ ਲਈ ਭੋਜਨ ਦਾ ਪ੍ਰਬੰਧ ਕਰੋ। ਪਰ ਉਨ੍ਹਾਂ ਉਸ ਨੂੰ ਕਿਹਾ, ਇੱਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।
ਮੱਤੀ 14:16-17 പര്യവേക്ഷണം ചെയ്യുക
7
ਮੱਤੀ 14:18-19
ਤਾਂ ਉਹ ਬੋਲਿਆ, ਉਨ੍ਹਾਂ ਨੂੰ ਇੱਥੇ ਮੇਰੇ ਕੋਲ ਲਿਆਓ। ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
ਮੱਤੀ 14:18-19 പര്യവേക്ഷണം ചെയ്യുക
8
ਮੱਤੀ 14:20
ਅਤੇ ਸਭ ਲੋਕਾਂ ਦੇ ਰੱਜ ਕੇ ਖਾਣ ਤੋਂ ਬਾਅਦ, ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ।
ਮੱਤੀ 14:20 പര്യവേക്ഷണം ചെയ്യുക