1
ਮੱਤੀ 19:26
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
താരതമ്യം
ਮੱਤੀ 19:26 പര്യവേക്ഷണം ചെയ്യുക
2
ਮੱਤੀ 19:6
ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
ਮੱਤੀ 19:6 പര്യവേക്ഷണം ചെയ്യുക
3
ਮੱਤੀ 19:4-5
ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ? ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
ਮੱਤੀ 19:4-5 പര്യവേക്ഷണം ചെയ്യുക
4
ਮੱਤੀ 19:14
ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ।
ਮੱਤੀ 19:14 പര്യവേക്ഷണം ചെയ്യുക
5
ਮੱਤੀ 19:30
ਪਰ ਬਹੁਤ ਜੋ ਪਹਿਲੇ ਹਨ ਪਿਛਲੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।
ਮੱਤੀ 19:30 പര്യവേക്ഷണം ചെയ്യുക
6
ਮੱਤੀ 19:29
ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ।
ਮੱਤੀ 19:29 പര്യവേക്ഷണം ചെയ്യുക
7
ਮੱਤੀ 19:21
ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।
ਮੱਤੀ 19:21 പര്യവേക്ഷണം ചെയ്യുക
8
ਮੱਤੀ 19:17
ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਬਾਰੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ।
ਮੱਤੀ 19:17 പര്യവേക്ഷണം ചെയ്യുക
9
ਮੱਤੀ 19:24
ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ।
ਮੱਤੀ 19:24 പര്യവേക്ഷണം ചെയ്യുക
10
ਮੱਤੀ 19:9
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ।
ਮੱਤੀ 19:9 പര്യവേക്ഷണം ചെയ്യുക
11
ਮੱਤੀ 19:23
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨਵਾਨ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।
ਮੱਤੀ 19:23 പര്യവേക്ഷണം ചെയ്യുക