ਜਦੋਂ ਉਹ ਖਾ ਹਟੇ ਤਾਂ ਯਿਸੂ ਨੇ ਸ਼ਮਊਨ ਪਤਰਸ ਨੂੰ ਪੁੱਛਿਆ,“ਹੇ ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਇਨ੍ਹਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਉਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਉਸ ਨੂੰ ਕਿਹਾ,“ਮੇਰੇ ਲੇਲਿਆਂ ਨੂੰ ਚਰਾ।” ਉਸ ਨੇ ਫੇਰ ਦੂਜੀ ਵਾਰ ਉਸ ਨੂੰ ਪੁੱਛਿਆ,“ਹੇ ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਉਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਉਸ ਨੂੰ ਕਿਹਾ,“ਮੇਰੀਆਂ ਭੇਡਾਂ ਦੀ ਰਖਵਾਲੀ ਕਰ।” ਫਿਰ ਉਸ ਨੇ ਤੀਜੀ ਵਾਰ ਉਸ ਨੂੰ ਪੁੱਛਿਆ,“ਹੇ ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਤਦ ਪਤਰਸ ਉਦਾਸ ਹੋ ਗਿਆ, ਕਿਉਂਕਿ ਯਿਸੂ ਨੇ ਉਸ ਨੂੰ ਤੀਜੀ ਵਾਰ ਕਿਹਾ,“ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਸੋ ਪਤਰਸ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਤੂੰ ਸਭ ਕੁਝ ਜਾਣਦਾ ਹੈਂ। ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਉਸ ਨੂੰ ਕਿਹਾ,“ਮੇਰੀਆਂ ਭੇਡਾਂ ਨੂੰ ਚਰਾ।