ਯਾਹਵੇਹ ਨੇ ਆਖਿਆ, “ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ। ਆਓ, ਅਸੀਂ ਹੇਠਾਂ ਚੱਲੀਏ ਅਤੇ ਉਹਨਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ-ਦੂਜੇ ਦੀ ਭਾਸ਼ਾ ਨਾ ਸਮਝ ਸਕਣ।”