ਆਮੋਸ 2

2
ਮੋਆਬ
1ਯਹੋਵਾਹ ਇਹ ਫ਼ਰਮਾਉਂਦਾ ਹੈ, “ਮੋਆਬ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਨੇ ਅਦੋਮ ਦੇ ਰਾਜੇ ਦੀਆਂ ਹੱਡੀਆਂ ਨੂੰ ਸਾੜ ਕੇ ਚੂਨਾ ਕਰ ਦਿੱਤਾ। 2ਇਸ ਲਈ ਮੈਂ ਮੋਆਬ ਉੱਤੇ ਅੱਗ ਭੇਜਾਂਗਾ ਅਤੇ ਉਹ ਕਰੀਯੋਥ ਸ਼ਹਿਰ ਦੇ ਗੜ੍ਹਾਂ ਨੂੰ ਭਸਮ ਕਰੇਗੀ ਅਤੇ ਮੋਆਬ ਚੀਕ-ਚਿਹਾੜੇ ਨਾਲ ਅਤੇ ਯੁੱਧ ਦੀ ਲਲਕਾਰ ਅਤੇ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਮਰ ਜਾਵੇਗਾ। 3ਮੈਂ ਉਹ ਦੇ ਵਿੱਚੋਂ ਨਿਆਈਂ ਵੱਢ ਸੁੱਟਾਂਗਾ ਅਤੇ ਉਸ ਦੇ ਨਾਲ ਉਹ ਦੇ ਸਾਰੇ ਹਾਕਮਾਂ ਨੂੰ ਵੀ ਕਤਲ ਕਰਾਂਗਾ,” ਯਹੋਵਾਹ ਦੀ ਇਹੋ ਬਾਣੀ ਹੈ।
ਯਹੂਦਾਹ
4ਯਹੋਵਾਹ ਇਹ ਫ਼ਰਮਾਉਂਦਾ ਹੈ, “ਯਹੂਦਾਹ ਨਗਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪੁਰਖੇ ਵੀ ਚਲਦੇ ਸਨ। 5ਮੈਂ ਯਹੂਦਾਹ ਨਗਰ ਉੱਤੇ ਅੱਗ ਭੇਜਾਂਗਾ ਜੋ ਯਰੂਸ਼ਲਮ ਦੇ ਗੜ੍ਹਾਂ ਨੂੰ ਭਸਮ ਕਰੇਗੀ।”
ਇਸਰਾਏਲ ਦਾ ਨਿਆਂ
6ਯਹੋਵਾਹ ਇਹ ਫ਼ਰਮਾਉਂਦਾ ਹੈ, “ਇਸਰਾਏਲ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਧਰਮੀ ਨੂੰ ਚਾਂਦੀ ਲਈ ਅਤੇ ਕੰਗਾਲ ਨੂੰ ਜੁੱਤੀਆਂ ਦੇ ਇੱਕ ਜੋੜੇ ਲਈ ਵੇਚ ਦਿੱਤਾ। 7ਉਹ ਗਰੀਬਾਂ ਦੇ ਸਿਰ ਦੀ ਸਿੱਕਰੀ ਦਾ ਵੀ ਲਾਲਚ ਕਰਦੇ ਹਨ ਅਤੇ ਉਹ ਕੁਚਲੇ ਹੋਇਆਂ ਨੂੰ ਰਾਹ ਤੋਂ ਹਟਾ ਦਿੰਦੇ ਹਨ, ਪਿਉ ਅਤੇ ਪੁੱਤਰ ਇੱਕੋ ਹੀ ਕੁੜੀ ਦੇ ਕੋਲ ਜਾਂਦੇ ਹਨ, ਤਾਂ ਜੋ ਉਹ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਕਰਨ। 8ਉਹ ਹਰ ਜਗਵੇਦੀ ਕੋਲ ਗਿਰਵੀ ਰੱਖੇ ਹੋਏ ਬਸਤਰਾਂ ਉੱਤੇ ਲੇਟਦੇ ਹਨ ਅਤੇ ਜੁਰਮਾਨੇ ਦੇ ਪੈਸਿਆਂ ਨਾਲ ਖਰੀਦੀ ਹੋਈ ਮਧ ਆਪਣੇ ਦੇਵਤਿਆਂ ਦੇ ਭਵਨ ਵਿੱਚ ਪੀਂਦੇ ਹਨ।
9“ਮੈਂ ਅਮੋਰੀਆਂ ਨੂੰ ਉਹਨਾਂ ਦੇ ਸਾਹਮਣੇ ਬਰਬਾਦ ਕੀਤਾ, ਜਿਨ੍ਹਾਂ ਦਾ ਕੱਦ ਦਿਆਰਾਂ ਦੇ ਕੱਦ ਵਰਗਾ ਸੀ ਅਤੇ ਜਿਹੜੇ ਬਲੂਤਾਂ ਵਾਂਗੂੰ ਬਲਵਾਨ ਸਨ, ਫਿਰ ਵੀ ਮੈਂ ਉੱਪਰੋਂ ਉਨ੍ਹਾਂ ਦਾ ਫਲ ਅਤੇ ਹੇਠੋਂ ਉਨ੍ਹਾਂ ਦੀਆਂ ਜੜ੍ਹਾਂ ਨੂੰ ਨਾਸ ਕੀਤਾ। 10ਮੈਂ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਚਾਲ੍ਹੀ ਸਾਲਾਂ ਤੱਕ ਜੰਗਲ ਵਿੱਚ ਲਈ ਫਿਰਿਆ ਤਾਂ ਜੋ ਤੁਸੀਂ ਅਮੋਰੀਆਂ ਦੇ ਦੇਸ਼ ਦੇ ਅਧਿਕਾਰੀ ਹੋ ਜਾਓ। 11ਮੈਂ ਤੁਹਾਡੇ ਪੁੱਤਰਾਂ ਵਿੱਚੋਂ ਨਬੀ ਅਤੇ ਤੁਹਾਡੇ ਜਵਾਨਾਂ ਵਿੱਚੋਂ ਨਜ਼ੀਰ ਠਹਿਰਾਏ। ਹੇ ਇਸਰਾਏਲੀਓ, ਕੀ ਇਹ ਸੱਚ ਨਹੀਂ ਹੈ?” ਯਹੋਵਾਹ ਦੀ ਇਹੋ ਬਾਣੀ ਹੈ।
12ਪਰ ਤੁਸੀਂ ਨਜ਼ੀਰਾਂ ਨੂੰ ਮਧ ਪਿਲਾਈ ਅਤੇ ਨਬੀਆਂ ਨੂੰ ਹੁਕਮ ਦਿੱਤਾ, ਭਵਿੱਖਬਾਣੀ ਨਾ ਕਰੋ!
13“ਵੇਖੋ, ਮੈਂ ਤੁਹਾਨੂੰ ਅਜਿਹਾ ਦਬਾਵਾਂਗਾ, ਜਿਵੇਂ ਪੂਲਿਆਂ ਨਾਲ ਭਰਿਆ ਹੋਇਆ ਗੱਡਾ ਦੱਬ ਜਾਂਦਾ ਹੈ। 14ਤੇਜ਼ ਦੌੜਨ ਵਾਲਿਆਂ ਨੂੰ ਭੱਜਣ ਲਈ ਸਥਾਨ ਨਾ ਮਿਲੇਗਾ ਅਤੇ ਬਲਵਾਨ ਦਾ ਬਲ ਕਾਇਮ ਨਾ ਰਹੇਗਾ ਅਤੇ ਸੂਰਮਾ ਆਪਣੀ ਜਾਨ ਨਾ ਬਚਾ ਸਕੇਗਾ। 15ਧਣੁੱਖਧਾਰੀ ਖੜ੍ਹਾ ਨਾ ਰਹਿ ਸਕੇਗਾ, ਤੇਜ਼ ਦੌੜਨ ਵਾਲਾ ਨਾ ਬਚ ਸਕੇਗਾ, ਨਾ ਹੀ ਘੋੜ ਸਵਾਰ ਆਪਣੀ ਜਾਨ ਬਚਾ ਸਕੇਗਾ। 16ਸੂਰਮਿਆਂ ਵਿੱਚੋਂ ਸਭ ਤੋਂ ਦਲੇਰ ਉਸ ਦਿਨ ਨੰਗਾ ਭੱਜ ਜਾਵੇਗਾ,” ਯਹੋਵਾਹ ਦੀ ਇਹੋ ਬਾਣੀ ਹੈ।

നിലവിൽ തിരഞ്ഞെടുത്തിരിക്കുന്നു:

ਆਮੋਸ 2: IRVPun

ഹൈലൈറ്റ് ചെയ്യുക

പകർത്തുക

താരതമ്യം

പങ്ക് വെക്കു

None

നിങ്ങളുടെ എല്ലാ ഉപകരണങ്ങളിലും ഹൈലൈറ്റുകൾ സംരക്ഷിക്കാൻ ആഗ്രഹിക്കുന്നുണ്ടോ? സൈൻ അപ്പ് ചെയ്യുക അല്ലെങ്കിൽ സൈൻ ഇൻ ചെയ്യുക