ਆਮੋਸ 3
3
1ਹੇ ਇਸਰਾਏਲੀਓ, ਇਹ ਬਚਨ ਸੁਣੋ ਜਿਹੜਾ ਯਹੋਵਾਹ ਨੇ ਤੁਹਾਡੇ ਵਿਰੁੱਧ ਅਰਥਾਤ ਉਸ ਸਾਰੇ ਘਰਾਣੇ ਦੇ ਵਿਰੁੱਧ ਬੋਲਿਆ ਹੈ ਜਿਸ ਨੂੰ ਮੈਂ ਮਿਸਰ ਦੇਸ਼ ਤੋਂ ਕੱਢ ਲਿਆਇਆ, 2“ਧਰਤੀ ਦੇ ਸਾਰੇ ਘਰਾਣਿਆਂ ਵਿੱਚੋਂ ਮੈਂ ਸਿਰਫ਼ ਤੁਹਾਨੂੰ ਹੀ ਚੁਣਿਆ ਹੈ, ਇਸ ਲਈ ਮੈਂ ਤੁਹਾਡੇ ਸਾਰੇ ਅਪਰਾਧਾਂ ਦੀ ਸਜ਼ਾ ਤੁਹਾਡੇ ਉੱਤੇ ਲਿਆਵਾਂਗਾ!”
ਨਬੀ ਦਾ ਕੰਮ
3“ਭਲਾ, ਦੋ ਮਨੁੱਖ ਇਕੱਠੇ ਚੱਲ ਸਕਦੇ ਹਨ, ਜੇ ਉਹ ਸਹਿਮਤ ਨਾ ਹੋਣ? 4ਕੀ ਬੱਬਰ ਸ਼ੇਰ ਬਿਨ੍ਹਾਂ ਕੋਈ ਸ਼ਿਕਾਰ ਮਿਲੇ ਜੰਗਲ ਵਿੱਚ ਗੱਜੇਗਾ? ਕੀ ਜੁਆਨ ਸ਼ੇਰ ਬਿਨ੍ਹਾਂ ਕੁਝ ਫੜ੍ਹੇ ਆਪਣੀ ਗੁਫ਼ਾ ਵਿੱਚੋਂ ਅਵਾਜ਼ ਕੱਢੇਗਾ? 5ਭਲਾ, ਪੰਛੀ ਧਰਤੀ ਉੱਤੇ ਬਿਨ੍ਹਾਂ ਜਾਲ਼ ਵਿਛਾਏ ਉਸ ਵਿੱਚ ਫਸੇਗਾ? ਕੀ ਬਿਨ੍ਹਾਂ ਕੁਝ ਫੜ੍ਹੇ ਜਾਲ਼ ਧਰਤੀ ਉੱਤੋਂ ਉੱਛਲੇਗਾ? 6ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ ਅਤੇ ਲੋਕ ਨਾ ਡਰਨ? ਭਲਾ, ਜੇ ਯਹੋਵਾਹ ਨਾ ਭੇਜੇ ਤਾਂ ਕੀ ਕੋਈ ਬਿਪਤਾ ਕਿਸੇ ਸ਼ਹਿਰ ਉੱਤੇ ਆਵੇਗੀ? 7ਸੱਚ-ਮੁੱਚ ਪ੍ਰਭੂ ਯਹੋਵਾਹ ਆਪਣੇ ਸੇਵਕ ਨਬੀਆਂ ਉੱਤੇ ਆਪਣਾ ਭੇਤ ਪਰਗਟ ਕੀਤੇ ਬਿਨ੍ਹਾਂ ਕੋਈ ਕੰਮ ਨਹੀਂ ਕਰੇਗਾ। 8ਬੱਬਰ ਸ਼ੇਰ ਗੱਜਿਆ ਹੈ, ਕੌਣ ਨਾ ਡਰੇਗਾ? ਪ੍ਰਭੂ ਯਹੋਵਾਹ ਬੋਲਿਆ, ਕੌਣ ਭਵਿੱਖਬਾਣੀ ਨਾ ਕਰੇਗਾ?”
ਸਾਮਰਿਯਾ ਦਾ ਵਿਨਾਸ਼
9ਅਸ਼ਦੋਦ ਦੇ ਗੜ੍ਹਾਂ ਨੂੰ ਅਤੇ ਮਿਸਰ ਦੇਸ਼ ਦੇ ਸ਼ਾਹੀ ਮਹਿਲਾਂ ਨੂੰ ਪ੍ਰਚਾਰ ਕਰਕੇ ਆਖੋ, “ਸਾਮਰਿਯਾ ਦੇ ਪਹਾੜਾਂ ਉੱਤੇ ਇਕੱਠੇ ਹੋ ਜਾਓ ਅਤੇ ਵੇਖੋ ਕਿ ਉਸ ਵਿੱਚ ਕਿੰਨਾਂ ਰੌਲ਼ਾ ਹੈ ਅਤੇ ਉਸ ਦੇ ਵਿਚਕਾਰ ਕਿੰਨਾਂ ਜ਼ੁਲਮ ਹੈ!” 10ਯਹੋਵਾਹ ਦਾ ਬਚਨ ਹੈ, “ਜਿਹੜੇ ਆਪਣੇ ਗੜ੍ਹਾਂ ਵਿੱਚ ਹਨੇਰ ਅਤੇ ਲੁੱਟ ਦਾ ਮਾਲ ਜਮ੍ਹਾਂ ਕਰਦੇ ਹਨ, ਉਹ ਨੇਕੀ ਕਰਨਾ ਨਹੀਂ ਜਾਣਦੇ।” 11ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, “ਇੱਕ ਵਿਰੋਧੀ ਦੇਸ਼ ਨੂੰ ਘੇਰ ਲਵੇਗਾ ਅਤੇ ਤੇਰੀ ਸ਼ਕਤੀ ਤੇਰੇ ਤੋਂ ਖੋਹ ਲਵੇਗਾ ਅਤੇ ਤੇਰੇ ਗੜ੍ਹ ਲੁੱਟੇ ਜਾਣਗੇ।”
12ਯਹੋਵਾਹ ਇਹ ਫ਼ਰਮਾਉਂਦਾ ਹੈ, “ਜਿਵੇਂ ਅਯਾਲੀ ਬੱਬਰ ਸ਼ੇਰ ਦੇ ਮੂੰਹੋਂ ਦੋ ਲੱਤਾਂ ਜਾਂ ਕੰਨ ਦਾ ਟੁੱਕੜਾ ਛੁਡਾ ਲੈਂਦਾ ਹੈ#3:12 ਅਰਥ ਤਾਂ ਜੋ ਸੁਆਮੀ ਨੂੰ ਵਿਖਾ ਸਕੇ ਕਿ ਜਾਨਵਰ ਨੇ ਹਮਲਾ ਕੀਤਾ ਹੈ ਨਹੀਂ ਤਾਂ ਉਸ ਨੂੰ ਕੀਮਤ ਚੁਕਾਣੀ ਪਵੇਗੀ , ਉਸੇ ਤਰ੍ਹਾਂ ਹੀ ਇਸਰਾਏਲੀ ਜਿਹੜੇ ਸਾਮਰਿਯਾ ਵਿੱਚ ਮੰਜੀਆਂ ਦੇ ਸਿਰ੍ਹਿਆਂ ਉੱਤੇ ਅਤੇ ਪਲੰਘਾਂ ਦੇ ਰੇਸ਼ਮੀ ਗੱਦਿਆਂ ਉੱਤੇ ਬੈਠਦੇ ਹਨ, ਉਹ ਵੀ ਛੁਡਾਏ ਜਾਣਗੇ।”
13ਸੈਨਾਂ ਦੇ ਪਰਮੇਸ਼ੁਰ, ਪ੍ਰਭੂ ਯਹੋਵਾਹ ਦਾ ਵਾਕ ਹੈ, “ਸੁਣੋ ਅਤੇ ਯਾਕੂਬ ਦੇ ਘਰਾਣੇ ਦੇ ਵਿਰੁੱਧ ਇਹ ਗਵਾਹੀ ਦਿਓ, 14ਜਿਸ ਦਿਨ ਮੈਂ ਇਸਰਾਏਲ ਦੇ ਅਪਰਾਧਾਂ ਦੀ ਸਜ਼ਾ ਉਸ ਉੱਤੇ ਲਿਆਵਾਂਗਾ, ਉਸੇ ਦਿਨ ਮੈਂ ਬੈਤਏਲ ਦੀਆਂ ਜਗਵੇਦੀਆਂ ਨੂੰ ਵੀ ਨਾਸ ਕਰਾਂਗਾ ਅਤੇ ਜਗਵੇਦੀ ਦੇ ਸਿੰਗ ਕੱਟੇ ਜਾਣਗੇ ਅਤੇ ਉਹ ਧਰਤੀ ਉੱਤੇ ਡਿੱਗ ਪੈਣਗੇ। 15ਮੈਂ ਸਰਦੀ ਦੇ ਮਹਿਲਾਂ ਅਤੇ ਗਰਮੀ ਦੇ ਮਹਿਲਾਂ ਨੂੰ ਢਾਹ ਦਿਆਂਗਾ, ਹਾਥੀ ਦੰਦ ਨਾਲ ਬਣਾਏ ਹੋਏ ਮਹਿਲ ਵੀ ਬਰਬਾਦ ਹੋ ਜਾਣਗੇ ਅਤੇ ਵੱਡੇ-ਵੱਡੇ ਭਵਨ ਵੀ ਨਾਸ ਹੋਣਗੇ!” ਪ੍ਰਭੂ ਯਹੋਵਾਹ ਦਾ ਵਾਕ ਹੈ।
നിലവിൽ തിരഞ്ഞെടുത്തിരിക്കുന്നു:
ਆਮੋਸ 3: IRVPun
ഹൈലൈറ്റ് ചെയ്യുക
പകർത്തുക
താരതമ്യം
പങ്ക് വെക്കു
നിങ്ങളുടെ എല്ലാ ഉപകരണങ്ങളിലും ഹൈലൈറ്റുകൾ സംരക്ഷിക്കാൻ ആഗ്രഹിക്കുന്നുണ്ടോ? സൈൻ അപ്പ് ചെയ്യുക അല്ലെങ്കിൽ സൈൻ ഇൻ ചെയ്യുക
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.