ਆਮੋਸ 4
4
1ਹੇ ਬਾਸ਼ਾਨ#4:1 ਬਹੁਤ ਉਪਜਾਊ ਭੂਮੀ ਦੀਓ ਗਊਓ, ਇਹ ਬਚਨ ਸੁਣੋ! ਜਿਹੜੀਆਂ ਸਾਮਰਿਯਾ ਦੇ ਪਰਬਤ ਉੱਤੇ ਹੋ, ਤੁਸੀਂ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਕੁਚਲਦੀਆਂ ਹੋ ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, “ਮਧ ਲਿਆਓ ਤਾਂ ਜੋ ਅਸੀਂ ਪੀ ਲਈ ਏ!” 2ਪ੍ਰਭੂ ਯਹੋਵਾਹ ਨੇ ਆਪਣੀ ਪਵਿੱਤਰਤਾਈ ਦੀ ਸਹੁੰ ਖਾਧੀ ਹੈ, “ਵੇਖੋ, ਉਹ ਦਿਨ ਤੁਹਾਡੇ ਉੱਤੇ ਆ ਰਹੇ ਹਨ ਕਿ ਉਹ ਤੁਹਾਨੂੰ ਕੁੰਡੀਆਂ ਨਾਲ, ਸਗੋਂ ਤੁਹਾਡੇ ਬਚੇ ਹੋਇਆਂ ਨੂੰ ਮੱਛੀਆਂ ਦੀਆਂ ਕੁੰਡੀਆਂ ਨਾਲ ਖਿੱਚ ਕੇ ਲੈ ਜਾਣਗੇ! 3ਤੁਸੀਂ ਵਾੜੇ ਦੀਆਂ ਦਰਾਰਾਂ ਵਿੱਚੋਂ ਸਿੱਧੀਆਂ ਨਿੱਕਲ ਜਾਓਗੀਆਂ, ਅਤੇ ਤੁਸੀਂ ਹਰਮੋਨ#4:3 ਰੂੜ੍ਹੀ ਦੀ ਜਗਾ ਪਰਬਤ ਵਿੱਚ ਸੁੱਟੀਆਂ ਜਾਓਗੀਆਂ,” ਪ੍ਰਭੂ ਯਹੋਵਾਹ ਦਾ ਵਾਕ ਹੈ।
ਇਸਰਾਏਲ ਸੁਧਰਣ ਵਿੱਚ ਅਸਫ਼ਲ
4“ਬੈਤਏਲ ਨੂੰ ਆਓ ਅਤੇ ਅਪਰਾਧ ਕਰੋ, ਗਿਲਗਾਲ ਨੂੰ ਆ ਕੇ ਹੋਰ ਅਪਰਾਧ ਕਰੋ! ਸਵੇਰ ਨੂੰ ਆਪਣੀਆਂ ਬਲੀਆਂ ਅਤੇ ਤੀਜੇ ਦਿਨ ਆਪਣੇ ਦਸਵੰਧ ਲੈ ਆਓ। 5ਧੰਨਵਾਦ ਦੀ ਭੇਟ ਖ਼ਮੀਰ ਮਿਲਾ ਕੇ ਚੜ੍ਹਾਓ ਅਤੇ ਖੁਸ਼ੀ ਦੀਆਂ ਭੇਟਾਂ ਲਈ ਹੋਕਾ ਦਿਓ, ਅਤੇ ਉਨ੍ਹਾਂ ਦਾ ਪ੍ਰਚਾਰ ਕਰੋ! ਕਿਉਂ ਜੋ, ਹੇ ਇਸਰਾਏਲੀਓ, ਅਜਿਹਾ ਕਰਨਾ ਤੁਹਾਨੂੰ ਪਸੰਦ ਹੈ,” ਪ੍ਰਭੂ ਯਹੋਵਾਹ ਦਾ ਵਾਕ ਹੈ।
6“ਮੈਂ ਤਾਂ ਤੁਹਾਡੇ ਸਾਰੇ ਸ਼ਹਿਰਾਂ ਵਿੱਚ ਦੰਦਾਂ ਦੀ ਸਫ਼ਾਈ ਦਿੱਤੀ ਅਤੇ ਤੁਹਾਡੇ ਸਾਰੇ ਸਥਾਨਾਂ ਵਿੱਚ ਰੋਟੀ ਦੀ ਘਾਟ ਹੈ, ਤਾਂ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
7“ਸੋ ਮੈਂ ਵੀ ਤੁਹਾਡੇ ਤੋਂ ਮੀਂਹ ਨੂੰ ਰੋਕ ਰੱਖਿਆ, ਜਦ ਕਿ ਵਾਢੀ ਦੇ ਤਿੰਨ ਮਹੀਨੇ ਰਹਿ ਗਏ ਸਨ, ਮੈਂ ਇੱਕ ਸ਼ਹਿਰ ਉੱਤੇ ਮੀਂਹ ਵਰ੍ਹਾਇਆ ਅਤੇ ਦੂਜੇ ਸ਼ਹਿਰ ਉੱਤੇ ਨਾ ਵਰ੍ਹਾਇਆ, ਇੱਕ ਖੇਤ ਉੱਤੇ ਵਰਖਾ ਪਈ ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ। 8ਇਸ ਲਈ ਦੋ ਤਿੰਨ ਸ਼ਹਿਰਾਂ ਦੇ ਲੋਕ ਇੱਕ ਸ਼ਹਿਰ ਵਿੱਚ ਪਾਣੀ ਪੀਣ ਲਈ ਆਏ, ਪਰ ਉਨ੍ਹਾਂ ਦੀ ਪਿਆਸ ਨਾ ਬੁਝੀ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
9“ਮੈਂ ਤੁਹਾਡੇ ਬਹੁਤ ਸਾਰੇ ਬਾਗ਼ਾਂ ਅਤੇ ਤੁਹਾਡੇ ਅੰਗੂਰੀ ਬਾਗ਼ਾਂ ਨੂੰ ਸੋਕੇ ਅਤੇ ਉੱਲੀ ਨਾਲ ਮਾਰਿਆ ਅਤੇ ਤੁਹਾਡੇ ਹੰਜ਼ੀਰ ਦੇ ਰੁੱਖਾਂ ਅਤੇ ਤੁਹਾਡੇ ਜ਼ੈਤੂਨ ਦੇ ਰੁੱਖਾਂ ਨੂੰ ਟਿੱਡੀਆਂ ਨੇ ਖਾ ਲਿਆ, ਪਰ ਫਿਰ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ। 10“ਮੈਂ ਤੁਹਾਡੇ ਉੱਤੇ ਮਿਸਰ ਦੇਸ਼ ਜਿਹੀ ਬਵਾ ਭੇਜੀ, ਮੈਂ ਤੁਹਾਡੇ ਜੁਆਨਾਂ ਨੂੰ ਤਲਵਾਰ ਨਾਲ ਵੱਢਿਆ ਅਤੇ ਤੁਹਾਡੇ ਘੋੜਿਆਂ ਨੂੰ ਖੋਹ ਲਿਆ, ਮੈਂ ਤੁਹਾਡੀਆਂ ਛਾਉਣੀਆਂ ਦੀ ਦੁਰਗੰਧ ਤੁਹਾਡੀਆਂ ਨਾਸਾਂ ਵਿੱਚ ਪਹੁੰਚਾਈ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ। 11“ਮੈਂ ਤੁਹਾਡੇ ਵਿੱਚੋਂ ਕਈਆਂ ਨੂੰ ਉਲਟਾ ਦਿੱਤਾ ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਉਲਟਾ ਦਿੱਤਾ ਸੀ ਅਤੇ ਤੁਸੀਂ ਅੱਗ ਵਿੱਚੋਂ ਕੱਢੀ ਹੋਈ ਲੱਕੜੀ ਵਾਂਗੂੰ ਸੀ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ। 12“ਇਸ ਲਈ ਹੇ ਇਸਰਾਏਲ! ਮੈਂ ਤੇਰੇ ਨਾਲ ਅਜਿਹਾ ਕਰਾਂਗਾ, ਅਤੇ ਇਸ ਲਈ ਕਿ ਮੈਂ ਤੇਰੇ ਨਾਲ ਅਜਿਹਾ ਕਰਾਂਗਾ, ਹੇ ਇਸਰਾਏਲ, ਆਪਣੇ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ ਜਾ!” 13ਵੇਖ, ਪਹਾੜਾਂ ਨੂੰ ਸਿਰਜਣ ਵਾਲਾ ਅਤੇ ਪੌਣ ਦਾ ਕਰਤਾ, ਜੋ ਮਨੁੱਖ ਨੂੰ ਉਸ ਦੇ ਮਨ ਦੇ ਵਿਚਾਰ ਦੱਸਦਾ ਹੈ ਅਤੇ ਸਵੇਰ ਨੂੰ ਹਨ੍ਹੇਰਾ ਕਰਨ ਵਾਲਾ ਅਤੇ ਜੋ ਧਰਤੀ ਦੀਆਂ ਉੱਚਿਆਈਆਂ ਉੱਤੇ ਚੱਲਦਾ ਹੈ, - ਯਹੋਵਾਹ, ਸੈਨਾਂ ਦਾ ਪਰਮੇਸ਼ੁਰ ਉਸ ਦਾ ਨਾਮ ਹੈ!
നിലവിൽ തിരഞ്ഞെടുത്തിരിക്കുന്നു:
ਆਮੋਸ 4: IRVPun
ഹൈലൈറ്റ് ചെയ്യുക
പകർത്തുക
താരതമ്യം
പങ്ക് വെക്കു
നിങ്ങളുടെ എല്ലാ ഉപകരണങ്ങളിലും ഹൈലൈറ്റുകൾ സംരക്ഷിക്കാൻ ആഗ്രഹിക്കുന്നുണ്ടോ? സൈൻ അപ്പ് ചെയ്യുക അല്ലെങ്കിൽ സൈൻ ഇൻ ചെയ്യുക
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.