ਆਮੋਸ 6
6
ਇਸਰਾਏਲ ਦਾ ਵਿਨਾਸ਼
1“ਹਾਏ ਉਹਨਾਂ ਉੱਤੇ ਜੋ ਸੀਯੋਨ ਵਿੱਚ ਅਰਾਮ ਨਾਲ ਰਹਿੰਦੇ ਹਨ! ਅਤੇ ਉਹਨਾਂ ਉੱਤੇ ਜਿਹੜੇ ਸਾਮਰਿਯਾ ਦੇ ਪਰਬਤ ਉੱਤੇ ਚੈਨ ਨਾਲ ਰਹਿੰਦੇ ਹਨ! ਜਿਹੜੇ ਖ਼ਾਸ ਕੌਮਾਂ ਵਿੱਚ ਪ੍ਰਸਿੱਧ ਹਨ, ਜਿਨ੍ਹਾਂ ਦੇ ਕੋਲ ਇਸਰਾਏਲ ਦਾ ਘਰਾਣਾ ਆਉਂਦਾ ਹੈ। 2ਕਲਨੇਹ ਸ਼ਹਿਰ ਨੂੰ ਜਾਓ ਅਤੇ ਵੇਖੋ, ਅਤੇ ਉੱਥੋਂ ਮਹਾਨ ਸ਼ਹਿਰ ਹਮਾਥ ਨੂੰ ਜਾਓ, ਫੇਰ ਫ਼ਲਿਸਤੀਆਂ ਦੇ ਗਥ ਸ਼ਹਿਰ ਨੂੰ ਜਾਓ, ਭਲਾ, ਉਹ ਇਹਨਾਂ ਰਾਜਾਂ ਨਾਲੋਂ ਚੰਗੇ ਹਨ? ਕੀ ਉਹਨਾਂ ਦੀ ਹੱਦ ਤੁਹਾਡੇ ਦੇਸ਼ ਦੀ ਹੱਦ ਨਾਲੋਂ ਵੱਡੀ ਹੈ? 3ਤੁਸੀਂ ਜੋ ਬਿਪਤਾ ਦਾ ਦਿਨ ਦੂਰ ਕਰਦੇ ਹੋ ਅਤੇ ਜ਼ੁਲਮ ਦੀ ਗੱਦੀ ਨੂੰ ਨੇੜੇ ਲੈ ਆਉਂਦੇ ਹੋ!
4“ਤੁਸੀਂ ਜੋ ਹਾਥੀ ਦੰਦ ਦੇ ਪਲੰਘਾਂ ਉੱਤੇ ਲੇਟਦੇ ਹੋ ਅਤੇ ਆਪਣੇ ਵਿਛਾਉਣਿਆਂ ਉੱਤੇ ਲੰਮੇ ਪੈਂਦੇ ਹੋ ਅਤੇ ਇੱਜੜ ਦੇ ਲੇਲੇ ਅਤੇ ਚੌਣੇ ਵਿੱਚੋਂ ਵੱਛੇ ਖਾਂਦੇ ਹੋ! 5ਤੁਸੀਂ ਰਬਾਬ ਨਾਲ ਬੇਸੁਰੇ ਗੀਤ ਗਾਉਂਦੇ ਅਤੇ ਦਾਊਦ ਦੀ ਤਰ੍ਹਾਂ ਆਪਣੇ ਲਈ ਵਜਾਉਣ ਦੇ ਸਾਜ਼ ਕੱਢਦੇ ਹੋ, 6ਤੁਸੀਂ ਪਿਆਲਿਆਂ ਵਿੱਚ ਮਧ ਪੀਂਦੇ ਅਤੇ ਆਪਣੇ ਆਪ ਨੂੰ ਖ਼ਾਲਸ ਤੇਲ ਨਾਲ ਮਲਦੇ ਹੋ, ਪਰ ਯੂਸੁਫ਼ ਦੀ ਤਬਾਹੀ ਉੱਤੇ ਅਫ਼ਸੋਸ ਨਹੀਂ ਕਰਦੇ! 7ਇਸ ਲਈ ਹੁਣ ਉਹ ਗ਼ੁਲਾਮੀ ਵਿੱਚ ਪਹਿਲਾਂ ਜਾਣਗੇ ਅਤੇ ਜੋ ਲੰਮੇ ਪੈ ਕੇ ਸੌਂਦੇ ਸਨ, ਉਨ੍ਹਾਂ ਦਾ ਭੋਗ-ਵਿਲਾਸ ਮੁੱਕ ਜਾਵੇਗਾ।”
8ਪ੍ਰਭੂ ਯਹੋਵਾਹ ਨੇ ਆਪਣੀ ਹੀ ਸਹੁੰ ਖਾਧੀ ਹੈ, ਸੈਨਾਂ ਦਾ ਪਰਮੇਸ਼ੁਰ ਯਹੋਵਾਹ ਫ਼ਰਮਾਉਂਦਾ ਹੈ, “ਮੈਂ ਯਾਕੂਬ ਦੇ ਹੰਕਾਰ ਤੋਂ ਘਿਰਣਾ ਕਰਦਾ ਹਾਂ ਅਤੇ ਉਸ ਦੇ ਗੜ੍ਹਾਂ ਤੋਂ ਵੈਰ ਰੱਖਦਾ ਹਾਂ, ਇਸ ਲਈ ਮੈਂ ਸ਼ਹਿਰ ਅਤੇ ਜੋ ਕੁਝ ਉਸ ਵਿੱਚ ਹੈ, ਸਭ ਵੈਰੀ ਦੇ ਹਵਾਲੇ ਕਰ ਦਿਆਂਗਾ।”
9ਜੇਕਰ ਇੱਕ ਘਰ ਵਿੱਚ ਦਸ ਮਨੁੱਖ ਬਾਕੀ ਰਹਿ ਜਾਣ, ਤਾਂ ਉਹ ਵੀ ਮਰ ਜਾਣਗੇ, 10ਫਿਰ ਜਦ ਉਸ ਦਾ ਰਿਸ਼ਤੇਦਾਰ ਜੋ ਉਸ ਨੂੰ ਸਾੜਨ ਵਾਲਾ ਹੈ, ਉਸ ਨੂੰ ਚੁੱਕਣ ਲਈ ਆਵੇ ਤਾਂ ਜੋ ਉਸ ਦੀਆਂ ਹੱਡੀਆਂ ਨੂੰ ਘਰ ਤੋਂ ਬਾਹਰ ਲੈ ਜਾਵੇ ਅਤੇ ਉਸ ਨੂੰ ਜੋ ਘਰ ਦੇ ਅੰਦਰਲੇ ਹਿੱਸੇ ਵਿੱਚ ਹੈ ਪੁੱਛੇ, “ਕੀ ਤੇਰੇ ਨਾਲ ਕੋਈ ਹੋਰ ਵੀ ਹੈ?” ਅਤੇ ਉਹ ਆਖੇ, ਨਹੀਂ, ਤਾਂ ਉਹ ਆਖੇਗਾ, “ਚੁੱਪ ਰਹਿ! ਕਿਉਂ ਜੋ ਸਾਨੂੰ ਯਹੋਵਾਹ ਦੇ ਨਾਮ ਦਾ ਜ਼ਿਕਰ ਨਹੀਂ ਕਰਨਾ ਚਾਹੀਦਾ!”
11ਕਿਉਂਕਿ ਯਹੋਵਾਹ ਨੇ ਹੁਕਮ ਦਿੱਤਾ ਹੈ, ਵੱਡਾ ਘਰ ਛੇਕਾਂ ਨਾਲ ਅਤੇ ਛੋਟਾ ਘਰ ਦਰਾਰਾਂ ਨਾਲ ਮਾਰਿਆ ਜਾਵੇਗਾ। 12ਭਲਾ, ਘੋੜੇ ਚੱਟਾਨਾਂ ਉੱਤੇ ਦੌੜਦੇ ਹਨ? ਕੀ ਲੋਕ ਬਲ਼ਦਾਂ ਨਾਲ ਉੱਥੇ ਹਲ ਵਾਹੁੰਦੇ ਹਨ? ਪਰ ਤੁਸੀਂ ਨਿਆਂ ਨੂੰ ਜ਼ਹਿਰ ਨਾਲ ਅਤੇ ਧਰਮ ਦੇ ਫਲ ਨੂੰ ਕੁੜੱਤਣ ਨਾਲ ਬਦਲ ਦਿੱਤਾ! 13ਤੁਸੀਂ ਜੋ ਖ਼ਿਆਲੀ ਗੱਲਾਂ ਉੱਤੇ ਅਨੰਦ ਹੁੰਦੇ ਹੋ ਅਤੇ ਕਹਿੰਦੇ ਹੋ, “ਕੀ ਅਸੀਂ ਆਪਣੇ ਹੀ ਬਲ ਨਾਲ ਸ਼ਕਤੀਸ਼ਾਲੀ ਨਹੀਂ ਹੋ ਗਏ?” 14ਇਸ ਕਾਰਨ, ਸੈਨਾਂ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ, “ਵੇਖ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿਰੁੱਧ ਇੱਕ ਕੌਮ ਨੂੰ ਉਠਾਵਾਂਗਾ ਜਿਹੜੀ ਹਮਾਥ ਦੇ ਪ੍ਰਵੇਸ਼ ਤੋਂ ਲੈ ਕੇ ਅਰਾਬਾਹ ਦੀ ਨਦੀ ਤੱਕ ਤੁਹਾਨੂੰ ਸਤਾਏਗੀ।”
നിലവിൽ തിരഞ്ഞെടുത്തിരിക്കുന്നു:
ਆਮੋਸ 6: IRVPun
ഹൈലൈറ്റ് ചെയ്യുക
പകർത്തുക
താരതമ്യം
പങ്ക് വെക്കു
നിങ്ങളുടെ എല്ലാ ഉപകരണങ്ങളിലും ഹൈലൈറ്റുകൾ സംരക്ഷിക്കാൻ ആഗ്രഹിക്കുന്നുണ്ടോ? സൈൻ അപ്പ് ചെയ്യുക അല്ലെങ്കിൽ സൈൻ ഇൻ ചെയ്യുക
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.