ਹੋਸ਼ੇ 1
1
1ਇਹ ਯਹੋਵਾਹ ਦੀ ਉਹ ਬਾਣੀ ਹੈ, ਜਿਹੜੀ ਬੇਰੀ ਦੇ ਪੁੱਤਰ ਹੋਸ਼ੇਆ ਨੂੰ ਉਸ ਸਮੇਂ ਆਈ, ਜਦੋਂ ਯਹੂਦਾਹ ਦੇ ਉੱਤੇ ਰਾਜਾ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦਾ ਰਾਜ ਸੀ ਅਤੇ ਇਸਰਾਏਲ ਦੇ ਉੱਤੇ ਰਾਜਾ ਯੋਆਸ਼ ਦੇ ਪੁੱਤਰ ਯਾਰਾਬੁਆਮ ਦਾ ਰਾਜ ਸੀ।
ਹੋਸ਼ੇਆ ਦੀ ਪਤਨੀ ਅਤੇ ਬੱਚੇ
2ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਔਰਤ ਨਾਲ ਵਿਆਹ ਕਰ। ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ। ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ। 3ਤਾਂ ਉਸ ਨੇ ਜਾ ਕੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਉਹ ਗਰਭਵਤੀ ਹੋਈ ਅਤੇ ਉਹ ਦੇ ਲਈ ਪੁੱਤਰ ਨੂੰ ਜਨਮ ਦਿੱਤਾ।
4ਯਹੋਵਾਹ ਨੇ ਉਹ ਨੂੰ ਆਖਿਆ, ਉਸ ਦਾ ਨਾਮ ਯਿਜ਼ਰਏਲ#1:4 ਪਰਮੇਸ਼ੁਰ ਛੁਟਕਾਰਾ ਦਿੰਦਾ ਹੈ ਰੱਖ, ਕਿਉਂ ਜੋ ਥੋੜ੍ਹੇ ਸਮੇਂ ਵਿੱਚ ਮੈਂ ਯਿਜ਼ਰਏਲ ਦੇ ਖ਼ੂਨ ਦੀ ਸਜ਼ਾ ਯੇਹੂ ਦੇ ਘਰਾਣੇ ਉੱਤੇ ਲਿਆਵਾਂਗਾ ਅਤੇ ਇਸਰਾਏਲ ਦੇ ਘਰਾਣੇ ਦੇ ਰਾਜ ਨੂੰ ਖ਼ਤਮ ਕਰ ਦਿਆਂਗਾ#1:4 ਇਸ ਯਿਜ਼ਰਏਲ ਸ਼ਹਿਰ ਵਿੱਚ ਯੇਹੂ ਨੇ ਇਸਰਾਏਲ ਦੇ ਰਾਜੇ ਅਤੇ ਸ਼ਾਹੀ ਪਰਿਵਾਰ ਨੂੰ ਮਾਰਿਆ ਅਤੇ ਆਪ ਇਸ ਨਵੇਂ ਰਾਜ ਦਾ ਸ਼ਾਸਕ ਬਣਿਆ l ਦੇਖੋ 2 ਰਾਜਿਆਂ 1-10 ਅਧਿਆਇ। 5ਫਿਰ ਉਸੇ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਇਸਰਾਏਲ ਦਾ ਧਣੁੱਖ ਯਿਜ਼ਰਏਲ ਦੀ ਵਾਦੀ ਵਿੱਚ ਭੰਨ ਸੁੱਟਾਂਗਾ।
6ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ “ਲੋ-ਰੁਹਾਮਾਹ#1:6 ਪਰਮੇਸ਼ੁਰ ਵੱਲੋਂ ਪਿਆਰਾ ਨਹੀਂ ” ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ। 7ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਿਮ ਕਰਾਂਗਾ ਅਤੇ ਮੈਂ ਉਹਨਾਂ ਨੂੰ ਧਣੁੱਖ, ਤਲਵਾਰ, ਲੜਾਈ, ਘੋੜਿਆਂ ਜਾਂ ਸਵਾਰਾਂ ਨਾਲ ਨਾ ਬਚਾਵਾਂਗਾ, ਸਗੋਂ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਦੇ ਦੁਆਰਾ ਬਚਾਵਾਂਗਾ।
8ਲੋ-ਰੁਹਾਮਾਹ ਦਾ ਦੁੱਧ ਛੁਡਾਉਣ ਤੋਂ ਬਾਅਦ ਉਹ ਇਸਤਰੀ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ। 9ਤਾਂ ਉਸ ਨੂੰ ਆਖਿਆ, ਇਹ ਦਾ ਨਾਮ “ਲੋ-ਅੰਮੀ#1:9 ਮੇਰੀ ਪਰਜਾ ਨਹੀਂ ” ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ।
ਇਸਰਾਏਲ ਦੀ ਪੁਨਰ ਸਥਾਪਨਾ
10ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ। ਇਸ ਤਰ੍ਹਾਂ ਹੋਵੇਗਾ ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, “ਤੁਸੀਂ ਮੇਰੀ ਪਰਜਾ ਨਹੀਂ ਹੋ” ਉੱਥੇ ਹੀ ਉਹਨਾਂ ਨੂੰ ਆਖਿਆ ਜਾਵੇਗਾ, “ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ।” 11ਯਹੂਦੀ ਅਤੇ ਇਸਰਾਏਲੀ ਫਿਰ ਇਕੱਠੇ ਹੋਣਗੇ ਅਤੇ ਉਹ ਆਪਣੇ ਲਈ ਇੱਕ ਆਗੂ ਠਹਿਰਾਉਣਗੇ। ਉਹ ਇਸ ਦੇਸ ਵਿੱਚੋਂ ਉਤਾਹਾਂ ਜਾਣਗੇ, ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ#1:11 ਪਰਮੇਸ਼ੁਰ ਆਪਣੇ ਲੋਕਾਂ ਨੂੰ ਮੁੜ ਖੜਾ ਕਰੇਗਾ ।
നിലവിൽ തിരഞ്ഞെടുത്തിരിക്കുന്നു:
ਹੋਸ਼ੇ 1: IRVPun
ഹൈലൈറ്റ് ചെയ്യുക
പകർത്തുക
താരതമ്യം
പങ്ക് വെക്കു
നിങ്ങളുടെ എല്ലാ ഉപകരണങ്ങളിലും ഹൈലൈറ്റുകൾ സംരക്ഷിക്കാൻ ആഗ്രഹിക്കുന്നുണ്ടോ? സൈൻ അപ്പ് ചെയ്യുക അല്ലെങ്കിൽ സൈൻ ഇൻ ചെയ്യുക
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.