ਹੋਸ਼ੇ 14
14
ਹੋਸ਼ੇਆ ਦੀ ਇਸਰਾਏਲ ਨੂੰ ਬੇਨਤੀ
1ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ,
ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ।
2ਆਪਣੇ ਅੰਗੀਕਾਰ ਦੇ ਬਚਨਾਂ ਨੂੰ ਲੈ ਕੇ
ਯਹੋਵਾਹ ਵੱਲ ਮੁੜੋ,
ਉਹ ਨੂੰ ਆਖੋ,
ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ,
ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਦੀ ਭੇਟ#14:2 ਬਲ਼ਦਾਂ ਚੜ੍ਹਾਵਾਂਗੇ।
3ਅੱਸ਼ੂਰ ਸਾਨੂੰ ਨਹੀਂ ਬਚਾਵੇਗਾ,
ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ,
ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ “ਸਾਡਾ ਪਰਮੇਸ਼ੁਰ” ਨਹੀਂ ਮੰਨਾਂਗੇ।
ਤੇਰੇ ਕੋਲੋਂ ਯਤੀਮ ਰਹਿਮ ਨੂੰ ਪ੍ਰਾਪਤ ਕਰਦਾ ਹੈ।
ਪਰਮੇਸ਼ੁਰ ਵੱਲੋਂ ਇਸਰਾਏਲ ਦੇ ਲਈ ਨਵੇਂ ਜੀਵਨ ਦਾ ਵਾਅਦਾ
4ਮੈਂ ਉਹਨਾਂ ਦੇ ਫਿਰ ਜਾਣ ਦਾ ਇਲਾਜ ਕਰਾਂਗਾ,
ਮੈਂ ਖੁੱਲ੍ਹੇ ਦਿਲ ਨਾਲ ਉਹਨਾਂ ਨੂੰ ਪਿਆਰ ਕਰਾਂਗਾ,
ਕਿਉਂਕਿ ਮੇਰਾ ਕ੍ਰੋਧ ਉਹਨਾਂ ਤੋਂ ਹੱਟ ਗਿਆ ਹੈ।
5ਮੈਂ ਇਸਰਾਏਲ ਲਈ ਤ੍ਰੇਲ ਵਾਂਗੂੰ ਹੋਵਾਂਗਾ,
ਉਹ ਸੋਸਨ ਵਾਂਗੂੰ ਹਰਾ-ਭਰਾ ਹੋਵੇਗਾ,
ਅਤੇ ਲਬਾਨੋਨ ਵਾਂਗੂੰ ਆਪਣੀ ਜੜ੍ਹ ਫੜ੍ਹੇਗਾ।
6ਉਹ ਦੀਆਂ ਟਹਿਣੀਆਂ ਫੈਲਣਗੀਆਂ,
ਉਹ ਦਾ ਸੁਹੱਪਣ ਜ਼ੈਤੂਨ ਦੇ ਰੁੱਖ ਵਾਂਗੂੰ ਹੋਵੇਗਾ,
ਅਤੇ ਉਹ ਦੀ ਖੁਸ਼ਬੋ ਲਬਾਨੋਨ ਵਾਂਗੂੰ।
7ਲੋਕ ਉਹ#14:7 ਯਹੋਵਾਹ ਦੇ ਸਾਏ ਦੇ ਹੇਠ ਦੇ ਸਾਏ ਦੇ ਵਿੱਚ ਮੁੜਨਗੇ,
ਉਹ ਕਣਕ ਵਾਂਗੂੰ ਜੀਉਣਗੇ,
ਅਤੇ ਅੰਗੂਰੀ ਬੇਲ ਵਾਂਗੂੰ ਹਰੇ ਭਰੇ ਹੋ ਜਾਣਗੇ,
ਉਨ੍ਹਾਂ ਦੀ ਮਸ਼ਹੂਰੀ ਲਬਾਨੋਨ ਦੀ ਮੈਅ ਵਰਗੀ ਹੋਵੇਗੀ।
8ਹੇ ਇਫ਼ਰਾਈਮ, ਫੇਰ ਬੁੱਤਾਂ ਦੇ ਨਾਲ ਮੇਰਾ ਕੀ ਕੰਮ?
ਮੈਂ ਹੀ ਉੱਤਰ ਦਿੱਤਾ, ਅਤੇ ਉਸ ਤੇ ਧਿਆਨ ਲਾਵਾਂਗਾ,
ਮੈਂ ਹਰੇ ਸਰੂ ਵਾਂਗੂੰ ਹਾਂ,
ਤੇਰਾ ਫਲ ਮੇਰੇ ਤੋਂ ਹੀ ਮਿਲਦਾ ਹੈ।
ਸਾਰ
9ਕੌਣ ਬੁੱਧਵਾਨ ਹੈ ਕਿ ਉਹ ਇਹਨਾਂ ਗੱਲਾਂ ਨੂੰ ਸਮਝੇ?
ਅਤੇ ਸਮਝ ਵਾਲਾ ਕਿਹੜਾ ਜੋ ਇਹਨਾਂ ਨੂੰ ਜਾਣੇ?
ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ,
ਅਤੇ ਧਰਮੀ ਉਹਨਾਂ ਦੇ ਵਿੱਚ ਚੱਲਣਗੇ,
ਪਰ ਅਪਰਾਧੀ ਉਹਨਾਂ ਦੇ ਵਿੱਚ ਠੋਕਰ ਖਾਣਗੇ।
നിലവിൽ തിരഞ്ഞെടുത്തിരിക്കുന്നു:
ਹੋਸ਼ੇ 14: IRVPun
ഹൈലൈറ്റ് ചെയ്യുക
പകർത്തുക
താരതമ്യം
പങ്ക് വെക്കു
നിങ്ങളുടെ എല്ലാ ഉപകരണങ്ങളിലും ഹൈലൈറ്റുകൾ സംരക്ഷിക്കാൻ ആഗ്രഹിക്കുന്നുണ്ടോ? സൈൻ അപ്പ് ചെയ്യുക അല്ലെങ്കിൽ സൈൻ ഇൻ ചെയ്യുക
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.