ਯੂਨਾ 2
2
ਯੂਨਾਹ ਦੀ ਪ੍ਰਾਰਥਨਾ
1ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚੋਂ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਸ ਤਰ੍ਹਾਂ ਪ੍ਰਾਰਥਨਾ ਕੀਤੀ, -
2“ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ
ਅਤੇ ਉਸ ਨੇ ਮੈਨੂੰ ਉੱਤਰ ਦਿੱਤਾ,
ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ,
ਤੂੰ ਮੇਰੀ ਅਵਾਜ਼ ਸੁਣੀ।”
3“ਤੂੰ ਮੈਨੂੰ ਡੂੰਘਿਆਈ ਵਿੱਚ, ਸਮੁੰਦਰ ਦੀ ਤਹਿ ਵਿੱਚ ਸੁੱਟ ਦਿੱਤਾ,
ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ,
ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗਾਂ ਮੇਰੇ ਉੱਤੋਂ ਲੰਘ ਗਈਆਂ।”
4ਤਦ ਮੈਂ ਕਿਹਾ, “ਮੈਂ ਤੇਰੀਆਂ ਅੱਖਾਂ ਤੋਂ ਦੂਰ ਸੁੱਟਿਆ ਗਿਆ ਹਾਂ,
ਤਾਂ ਵੀ ਮੈਂ ਫੇਰ ਤੇਰੇ ਪਵਿੱਤਰ ਭਵਨ ਵੱਲ ਤੱਕਾਂਗਾ।
5“ਪਾਣੀਆਂ ਨੇ ਮੈਨੂੰ ਜਾਨ ਤੱਕ ਘੁੱਟ ਲਿਆ,
ਡੁੰਘਿਆਈ ਨੇ ਚੁਫ਼ੇਰਿਓਂ ਮੈਨੂੰ ਘੇਰ ਲਿਆ,
ਸਾਗਰੀ ਜਾਲ ਮੇਰੇ ਸਿਰ ਉੱਤੇ ਲਪੇਟਿਆ ਗਿਆ!
6“ਮੈਂ ਪਹਾੜਾਂ ਦੇ ਮੁੱਢਾਂ ਤੱਕ ਡੁੱਬ ਗਿਆ,
ਧਰਤੀ ਦੀਆਂ ਪਰਤਾਂ ਨੇ ਸਦਾ ਦੇ ਲਈ ਮੈਨੂੰ ਢੱਕ ਲਿਆ,
ਪਰ ਹੇ ਯਹੋਵਾਹ! ਮੇਰੇ ਪਰਮੇਸ਼ੁਰ ਤੂੰ ਮੇਰੀ ਜਾਨ ਨੂੰ ਟੋਭੇ ਵਿੱਚੋਂ ਉੱਪਰ ਲਿਆਇਆ।
7“ਜਿਸ ਵੇਲੇ ਮੇਰਾ ਮਨ ਮੇਰੇ ਵਿੱਚ ਡੁੱਬ ਗਿਆ,
ਤਦ ਮੈਂ ਯਹੋਵਾਹ ਨੂੰ ਯਾਦ ਕੀਤਾ,
ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੇ ਪਵਿੱਤਰ ਭਵਨ ਵਿੱਚ ਪਹੁੰਚ ਗਈ।
8“ਜਿਹੜੇ ਵਿਅਰਥ ਮੂਰਤੀਆਂ ਨੂੰ ਮੰਨਦੇ ਹਨ,
ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ।
9“ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ,
ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ,
ਬਚਾਉ ਯਹੋਵਾਹ ਵੱਲੋਂ ਹੀ ਹੈ।”
10ਤਦ ਯਹੋਵਾਹ ਨੇ ਮੱਛੀ ਨੂੰ ਆਗਿਆ ਦਿੱਤੀ ਅਤੇ ਉਸ ਨੇ ਯੂਨਾਹ ਨੂੰ ਸਮੁੰਦਰ ਦੇ ਕੰਢੇ ਉੱਤੇ ਉਗਲ ਦਿੱਤਾ।
നിലവിൽ തിരഞ്ഞെടുത്തിരിക്കുന്നു:
ਯੂਨਾ 2: IRVPun
ഹൈലൈറ്റ് ചെയ്യുക
പകർത്തുക
താരതമ്യം
പങ്ക് വെക്കു
നിങ്ങളുടെ എല്ലാ ഉപകരണങ്ങളിലും ഹൈലൈറ്റുകൾ സംരക്ഷിക്കാൻ ആഗ്രഹിക്കുന്നുണ്ടോ? സൈൻ അപ്പ് ചെയ്യുക അല്ലെങ്കിൽ സൈൻ ഇൻ ചെയ്യുക
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.