ਮੱਤੀ 4

4
ਯਿਸੂ ਦਾ ਪਰਤਾਇਆ ਜਾਣਾ
ਮਰਕੁਸ 1:12-13; ਲੂਕਾ 4:1-13
1ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ। 2ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ। 3ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ। 4ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ। 5ਫਿਰ ਸ਼ੈਤਾਨ, ਉਹ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕਰ ਕੇ ਉਹ ਨੂੰ ਕਿਹਾ, 6ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦੇ ਕਿਉਂ ਜੋ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰਾਂ ਨੂੰ ਸੱਟ ਲੱਗੇ।
7ਯਿਸੂ ਨੇ ਉਸ ਨੂੰ ਆਖਿਆ, ਇਹ ਵੀ ਲਿਖਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ। 8ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ 9ਅਤੇ ਉਹ ਨੂੰ ਕਿਹਾ, ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ। 10ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ। 11ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ।
ਯਿਸੂ ਦੀ ਸੇਵਕਾਈ ਦਾ ਗਲੀਲ ਵਿੱਚ ਅਰੰਭ
ਮਰਕੁਸ 1:14, 15; ਲੂਕਾ 4:14, 31
12ਜਦੋਂ ਯਿਸੂ ਨੇ ਸੁਣਿਆ ਕਿ ਯੂਹੰਨਾ ਫੜ੍ਹਿਆ ਗਿਆ ਤਦ ਉਹ ਗਲੀਲ ਨੂੰ ਤੁਰ ਪਿਆ। 13ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਰਹਿਣ ਲੱਗਿਆ, ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ। 14ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ ਕਿ 15ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ, ਸਮੁੰਦਰ ਦੀ ਰਾਹ, ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ 16ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ।
17ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।
ਪਹਿਲੇ ਚੇਲਿਆਂ ਨੂੰ ਬੁਲਾਉਣਾ
ਮਰਕੁਸ 1:16-20; ਲੂਕਾ 5:1-11; ਯੂਹੰਨਾ 1:35-42
18ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ। 19ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ। 20ਉਹ ਉਸੇ ਵੇਲੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ। 21ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ। 22ਤਦ ਉਹ ਉਸੇ ਵੇਲੇ ਆਪਣਾ ਸਭ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ।
ਯਿਸੂ ਰੋਗੀਆਂ ਨੂੰ ਚੰਗਾ ਕਰਦਾ ਹੈ।
ਲੂਕਾ 6:17-19
23ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ। 24ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ। 25ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ।

നിലവിൽ തിരഞ്ഞെടുത്തിരിക്കുന്നു:

ਮੱਤੀ 4: IRVPun

ഹൈലൈറ്റ് ചെയ്യുക

പങ്ക് വെക്കു

താരതമ്യം

പകർത്തുക

None

നിങ്ങളുടെ എല്ലാ ഉപകരണങ്ങളിലും ഹൈലൈറ്റുകൾ സംരക്ഷിക്കാൻ ആഗ്രഹിക്കുന്നുണ്ടോ? സൈൻ അപ്പ് ചെയ്യുക അല്ലെങ്കിൽ സൈൻ ഇൻ ചെയ്യുക