ਨਹੂਮ 2
2
ਨੀਨਵਾਹ ਦਾ ਪਤਨ
1ਭੰਨਣ ਵਾਲਾ ਤੇਰੇ ਵਿਰੁੱਧ ਚੜ੍ਹ ਆਇਆ ਹੈ, ਗੜ੍ਹ ਦੀ ਰਾਖੀ ਕਰ, ਰਾਹ ਦੀ ਚੌਕਸੀ ਕਰ, ਕਮਰ ਕੱਸ ਅਤੇ ਆਪਣਾ ਬਲ ਬਹੁਤ ਵਧਾ! 2ਯਹੋਵਾਹ ਤਾਂ ਯਾਕੂਬ ਦੀ ਉੱਤਮਤਾਈ ਨੂੰ ਇਸਰਾਏਲ ਦੀ ਉੱਤਮਤਾਈ ਵਾਂਗੂੰ ਮੋੜ ਦੇਵੇਗਾ, ਕਿਉਂ ਜੋ ਲੁਟੇਰਿਆਂ ਨੇ ਉਹਨਾਂ ਨੂੰ ਖਾਲੀ ਕੀਤਾ ਅਤੇ ਉਹਨਾਂ ਦੀਆਂ ਦਾਖਾਂ ਦੀਆਂ ਟਹਿਣੀਆਂ ਦਾ ਨਾਸ ਕੀਤਾ। 3ਉਹ ਦੇ ਸੂਰਬੀਰਾਂ ਦੀਆਂ ਢਾਲਾਂ ਲਾਲ ਕੀਤੀਆਂ ਹੋਈਆਂ ਹਨ, ਫ਼ੌਜੀ ਕਿਰਮਚੀ ਵਰਦੀ ਪਹਿਨੇ ਹੋਏ ਹਨ, ਰੱਥ ਦਾ ਲੋਹਾ ਅੱਗ ਵਾਂਗੂੰ ਚਮਕਦਾ ਹੈ ਅਤੇ ਉਹ ਦੀ ਤਿਆਰੀ ਦੇ ਦਿਨ ਵਿੱਚ ਸਰੂ ਦੇ ਬਰਛੇ ਝੁਲਾਏ ਜਾਂਦੇ ਹਨ। 4ਰੱਥ ਸੜਕਾਂ ਵਿੱਚ ਸਿਰ ਤੋੜ ਭੱਜਦੇ ਹਨ, ਉਹ ਚੌਂਕਾਂ ਵਿੱਚ ਇੱਧਰ-ਉੱਧਰ ਭੱਜੇ ਜਾਂਦੇ ਹਨ, ਵੇਖਣ ਵਿੱਚ ਉਹ ਮਸ਼ਾਲਾਂ ਵਰਗੇ ਹਨ ਅਤੇ ਇਹ ਬਿਜਲੀ ਵਾਂਗੂੰ ਦੌੜਦੇ ਹਨ! 5ਉਹ ਆਪਣੇ ਸੂਰਬੀਰਾਂ ਨੂੰ ਯਾਦ ਕਰਦਾ ਹੈ, ਉਹ ਜਾਂਦੇ-ਜਾਂਦੇ ਠੇਡਾ ਖਾਂਦੇ ਹਨ, ਉਹ ਉਸ ਦੀ ਚਾਰ ਦੀਵਾਰੀ ਵੱਲ ਨੱਸਦੇ ਹਨ ਅਤੇ ਲੱਕੜ ਦਾ ਸਹਾਰਾ ਖੜ੍ਹਾ ਕੀਤਾ ਜਾਂਦਾ ਹੈ। 6ਨਦੀਆਂ ਦੇ ਫਾਟਕ ਖੋਲ੍ਹੇ ਜਾਂਦੇ ਹਨ ਅਤੇ ਮਹਿਲ ਗਲ਼ ਜਾਂਦਾ ਹੈ। 7ਫੈਸਲਾ ਹੋ ਗਿਆ, ਉਹ ਬੇਪੜਦਾ ਕੀਤੀ ਗਈ ਹੈ, ਉਹ ਲਿਜਾਈ ਜਾਂਦੀ ਹੈ, ਉਹ ਦੀਆਂ ਟਹਿਲਣਾਂ ਘੁੱਗੀਆਂ ਦੀ ਅਵਾਜ਼ ਵਾਂਗੂੰ ਗੁਟਕਦੀਆਂ ਹਨ ਅਤੇ ਆਪਣੀਆਂ ਛਾਤੀਆਂ ਪਿੱਟਦੀਆਂ ਹਨ। 8ਨੀਨਵਾਹ ਆਦ ਤੋਂ ਪਾਣੀ ਦੇ ਕੁੰਡ ਵਾਂਗੂੰ ਹੈ, ਉਹ ਵਗ ਜਾਂਦੇ ਹਨ, “ਠਹਿਰੋ, ਠਹਿਰੋ!” ਉਹ ਪੁਕਾਰਦੇ ਹਨ, ਪਰ ਉਹ ਨਹੀਂ ਮੁੜਦੇ! 9ਚਾਂਦੀ ਲੁੱਟੋ! ਸੋਨਾ ਲੁੱਟੋ! ਰੱਖੀਆਂ ਹੋਈਆਂ ਚੀਜ਼ਾਂ ਬੇਅੰਤ ਹਨ, ਸਾਰੇ ਪਦਾਰਥਾਂ ਦਾ ਮਾਲ ਧਨ ਵੀ! 10ਉਹ ਖਾਲੀ, ਸੁੰਨੀ ਅਤੇ ਵਿਰਾਨ ਹੈ, ਦਿਲ ਪਿਘਲ ਜਾਂਦਾ ਹੈ, ਗੋਡੇ ਭਿੜਦੇ ਹਨ, ਕਸ਼ਟ ਸਾਰਿਆਂ ਦੇ ਲੱਕਾਂ ਵਿੱਚ ਹੈ, ਸਾਰਿਆਂ ਦੇ ਚਿਹਰੇ ਪੀਲੇ ਹੋ ਜਾਂਦੇ ਹਨ! 11ਬੱਬਰ ਸ਼ੇਰਨੀਆਂ ਦਾ ਟਿਕਾਣਾ ਕਿੱਥੇ ਹੈ ਅਤੇ ਜੁਆਨ ਬੱਬਰ ਸ਼ੇਰਾਂ ਦੇ ਖਾਣ ਦਾ ਥਾਂ ਕਿੱਥੇ ਹੈ, ਜਿੱਥੇ ਬੱਬਰ ਸ਼ੇਰ ਅਤੇ ਸ਼ੇਰਨੀ ਆਪਣੇ ਬੱਚਿਆਂ ਨਾਲ ਫਿਰਦੇ ਸਨ, ਅਤੇ ਕੋਈ ਉਹਨਾਂ ਨੂੰ ਨਹੀਂ ਛੇੜਦਾ ਸੀ? 12ਬੱਬਰ ਸ਼ੇਰ ਨੇ ਆਪਣੇ ਬੱਚਿਆਂ ਲਈ ਬਹੁਤ ਕੁਝ ਪਾੜਿਆ, ਆਪਣੀਆਂ ਸ਼ੇਰਨੀਆਂ ਲਈ ਸ਼ਿਕਾਰ ਦਾ ਗਲ਼ ਘੁੱਟਿਆ, ਆਪਣੀਆਂ ਖੁੰਧਰਾਂ ਨੂੰ ਸ਼ਿਕਾਰ ਨਾਲ ਭਰ ਲਿਆ ਹੈ ਅਤੇ ਆਪਣੇ ਟਿਕਾਣਿਆਂ ਨੂੰ ਪਾੜੇ ਹੋਏ ਮਾਸ ਨਾਲ। 13ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਰੱਥਾਂ ਨੂੰ ਧੂੰਏਂ ਵਿੱਚ ਸਾੜ ਦਿਆਂਗਾ, ਤਲਵਾਰ ਤੇਰੇ ਜੁਆਨ ਸ਼ੇਰਾਂ ਨੂੰ ਖਾਵੇਗੀ, ਮੈਂ ਤੇਰੇ ਸ਼ਿਕਾਰ ਨੂੰ ਧਰਤੀ ਤੋਂ ਵੱਢ ਸੁੱਟਾਂਗਾ ਅਤੇ ਤੇਰੇ ਦੂਤਾਂ ਦੀ ਅਵਾਜ਼ ਫੇਰ ਸੁਣਾਈ ਨਾ ਦੇਵੇਗੀ।
നിലവിൽ തിരഞ്ഞെടുത്തിരിക്കുന്നു:
ਨਹੂਮ 2: IRVPun
ഹൈലൈറ്റ് ചെയ്യുക
പകർത്തുക
താരതമ്യം
പങ്ക് വെക്കു
നിങ്ങളുടെ എല്ലാ ഉപകരണങ്ങളിലും ഹൈലൈറ്റുകൾ സംരക്ഷിക്കാൻ ആഗ്രഹിക്കുന്നുണ്ടോ? സൈൻ അപ്പ് ചെയ്യുക അല്ലെങ്കിൽ സൈൻ ഇൻ ചെയ്യുക
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.