ਸਫ਼ਨਯਾਹ 1
1
1ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਦਿਨਾਂ ਵਿੱਚ ਯਹੋਵਾਹ ਦੀ ਬਾਣੀ ਜੋ ਸਫ਼ਨਯਾਹ ਦੇ ਕੋਲ ਆਈ, ਜੋ ਕੂਸ਼ੀ ਦਾ ਪੁੱਤਰ, ਗਦਲਯਾਹ ਦਾ ਪੋਤਰਾ, ਅਮਰਯਾਹ ਦਾ ਪੜਪੋਤਾ ਸੀ, ਜੋ ਹਿਜ਼ਕੀਯਾਹ ਦਾ ਪੁੱਤਰ ਸੀ।
ਪਰਮੇਸ਼ੁਰ ਦੇ ਨਿਆਂ ਦਾ ਦਿਨ
2ਮੈਂ ਧਰਤੀ ਦੇ ਉੱਤੋਂ ਸਭ ਕੁਝ ਪੂਰੀ ਤਰ੍ਹਾਂ ਨਾਲ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ। 3ਮੈਂ ਮਨੁੱਖ ਅਤੇ ਪਸ਼ੂਆਂ ਨੂੰ ਮਿਟਾ ਦਿਆਂਗਾ, ਮੈਂ ਅਕਾਸ਼ ਦੇ ਪੰਛੀਆਂ ਨੂੰ ਅਤੇ ਸਮੁੰਦਰ ਦੀਆਂ ਮੱਛੀਆਂ ਨੂੰ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀਆਂ ਰੱਖੀਆਂ ਹੋਈਆਂ ਠੋਕਰਾਂ ਸਮੇਤ ਮਿਟਾ ਦਿਆਂਗਾ। ਮੈਂ ਮਨੁੱਖਾਂ ਨੂੰ ਧਰਤੀ ਉੱਤੋਂ ਨਾਸ ਕਰ ਸੁੱਟਾਂਗਾ, ਯਹੋਵਾਹ ਦਾ ਵਾਕ ਹੈ। 4ਮੈਂ ਆਪਣਾ ਹੱਥ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਅਤੇ ਇਸ ਸਥਾਨ ਤੋਂ ਬਆਲ ਦੇ ਬਚੇ ਹੋਇਆਂ ਨੂੰ ਅਤੇ ਜਾਜਕਾਂ ਸਮੇਤ ਦੇਵਤਿਆਂ ਦੇ ਪੁਜਾਰੀਆਂ ਦੇ ਨਾਮ ਨੂੰ ਨਾਸ ਕਰ ਦਿਆਂਗਾ, 5ਉਹਨਾਂ ਨੂੰ ਵੀ ਜੋ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਅਕਾਸ਼ ਦੀ ਸੈਨਾਂ#1:5 ਸੂਰਜ, ਚੰਦਰਮਾ, ਤਾਰੇ ਅੱਗੇ ਮੱਥਾ ਟੇਕਦੇ ਹਨ, ਜੋ ਯਹੋਵਾਹ ਅੱਗੇ ਮੱਥਾ ਟੇਕਦੇ ਅਤੇ ਸਹੁੰ ਖਾਂਦੇ ਹਨ, ਨਾਲੇ ਮਲਕਾਮ#1:5 ਅਮੋਨੀਆਂ ਦਾ ਦੇਵਤਾ ਦੀ ਵੀ ਸਹੁੰ ਖਾਂਦੇ ਹਨ, 6ਅਤੇ ਉਹਨਾਂ ਨੂੰ ਵੀ ਜੋ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਅਤੇ ਜੋ ਨਾ ਤਾਂ ਯਹੋਵਾਹ ਦੀ ਭਾਲ ਕਰਦੇ ਹਨ ਅਤੇ ਨਾ ਉਹ ਦੀ ਸਲਾਹ ਪੁੱਛਦੇ ਹਨ, ਨਾਸ ਕਰ ਦਿਆਂਗਾ।
7ਪ੍ਰਭੂ ਯਹੋਵਾਹ ਦੇ ਸਾਹਮਣੇ ਚੁੱਪ ਰਹਿ ਕਿਉਂਕਿ ਯਹੋਵਾਹ ਦਾ ਦਿਨ ਨੇੜੇ ਹੈ, ਯਹੋਵਾਹ ਨੇ ਇੱਕ ਬਲੀ ਤਿਆਰ ਕੀਤੀ ਹੈ, ਉਹ ਨੇ ਆਪਣੇ ਪਰਾਹੁਣਿਆਂ ਨੂੰ ਪਵਿੱਤਰ ਕੀਤਾ ਹੈ। 8ਯਹੋਵਾਹ ਦੀ ਬਲੀ ਦੇ ਦਿਨ ਅਜਿਹਾ ਹੋਵੇਗਾ ਕਿ ਮੈਂ ਹਾਕਮਾਂ ਨੂੰ, ਰਾਜੇ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਨੇ ਪਰਦੇਸੀ ਕੱਪੜੇ ਪਹਿਨੇ ਹੋਏ ਹਨ, ਸਜ਼ਾ ਦਿਆਂਗਾ। 9ਉਸ ਦਿਨ ਮੈਂ ਉਹਨਾਂ ਸਾਰਿਆਂ ਨੂੰ ਸਜ਼ਾ ਦਿਆਂਗਾ, ਜੋ ਚੌਖਟ ਦੇ ਉੱਤੋਂ ਟੱਪਦੇ ਹਨ, ਜੋ ਆਪਣੇ ਮਾਲਕ ਦੇ ਘਰ ਨੂੰ ਅਨ੍ਹੇਰ ਅਤੇ ਛਲ ਨਾਲ ਭਰ ਦਿੰਦੇ ਹਨ।
10ਉਸ ਦਿਨ ਅਜਿਹਾ ਹੋਵੇਗਾ, ਯਹੋਵਾਹ ਦਾ ਵਾਕ ਹੈ, ਮੱਛੀ-ਫਾਟਕ ਤੋਂ ਦੁਹਾਈ ਦੀ ਅਵਾਜ਼ ਹੋਵੇਗੀ, ਦੂਜੇ ਮੁਹੱਲੇ ਵਿੱਚ ਵਿਰਲਾਪ ਅਤੇ ਟਿੱਲਿਆਂ ਤੋਂ ਵੱਡਾ ਧੜਾਕਾ ਹੋਵੇਗਾ। 11ਹੇ ਮਕਤੇਸ਼ ਦੇ ਵਾਸੀਓ, ਵਿਰਲਾਪ ਕਰੋ! ਕਿਉਂ ਜੋ ਸਾਰੇ ਵਪਾਰੀ ਮੁੱਕ ਗਏ, ਸਾਰੇ ਜੋ ਚਾਂਦੀ ਨਾਲ ਲੱਦੇ ਹੋਏ ਸਨ, ਵੱਢੇ ਗਏ। 12ਉਸ ਸਮੇਂ ਮੈਂ ਦੀਵੇ ਲੈ ਕੇ ਯਰੂਸ਼ਲਮ ਦੀ ਤਲਾਸ਼ੀ ਲਵਾਂਗਾ ਅਤੇ ਉਹਨਾਂ ਮਨੁੱਖਾਂ ਨੂੰ ਸਜ਼ਾ ਦਿਆਂਗਾ, ਜੋ ਮਧ ਦੇ ਮੈਲ ਦੀ ਤਰ੍ਹਾਂ ਹਨ, ਜਿਹੜੀ ਥੱਲੇ ਬੈਠ ਜਾਂਦੀ ਹੈ ਅਤੇ ਆਪਣੇ ਮਨਾਂ ਵਿੱਚ ਕਹਿੰਦੇ ਹਨ, “ਯਹੋਵਾਹ ਨਾ ਭਲਿਆਈ ਕਰੇਗਾ, ਨਾ ਬੁਰਿਆਈ।” 13ਉਹਨਾਂ ਦਾ ਧਨ ਲੁੱਟ ਦਾ ਮਾਲ ਹੋ ਜਾਵੇਗਾ, ਉਹਨਾਂ ਦੇ ਘਰ ਵਿਰਾਨ ਹੋ ਜਾਣਗੇ। ਉਹ ਘਰ ਤਾਂ ਉਸਾਰਨਗੇ ਪਰ ਉਨ੍ਹਾਂ ਵਿੱਚ ਵੱਸਣਗੇ ਨਹੀਂ, ਉਹ ਅੰਗੂਰੀ ਬਾਗ਼ ਲਾਉਣਗੇ ਪਰ ਉਨ੍ਹਾਂ ਦਾ ਦਾਖਰਸ ਨਾ ਪੀਣਗੇ।
14ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਨਾਲ ਆਉਂਦਾ ਹੈ, ਹਾਂ, ਯਹੋਵਾਹ ਦੇ ਦਿਨ ਦੀ ਅਵਾਜ਼ ਸੁਣਾਈ ਦਿੰਦੀ ਹੈ। ਉੱਥੇ ਸੂਰਮਾ ਕੁੜੱਤਣ ਨਾਲ ਚਿੱਲਾਵੇਗਾ! 15ਉਹ ਦਿਨ ਕਹਿਰ ਦਾ ਦਿਨ ਹੈ, ਦੁੱਖ ਅਤੇ ਕਸ਼ਟ ਦਾ ਦਿਨ, ਬਰਬਾਦੀ ਅਤੇ ਵਿਰਾਨੀ ਦਾ ਦਿਨ, ਹਨੇਰੇ ਅਤੇ ਅੰਧਕਾਰ ਦਾ ਦਿਨ, ਬੱਦਲ ਅਤੇ ਕਾਲੀਆਂ ਘਟਾਂ ਦਾ ਦਿਨ! 16ਉਹ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉੱਚੇ ਬੁਰਜ਼ਾਂ ਦੇ ਵਿਰੁੱਧ ਤੁਰ੍ਹੀ ਫੂਕਣ ਅਤੇ ਲਲਕਾਰ ਦਾ ਦਿਨ ਹੋਵੇਗਾ। 17ਮੈਂ ਮਨੁੱਖਾਂ ਉੱਤੇ ਬਿਪਤਾ ਲਿਆਵਾਂਗਾ ਅਤੇ ਉਹ ਅੰਨ੍ਹਿਆਂ ਵਾਂਗੂੰ ਤੁਰਨਗੇ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਅਤੇ ਉਨ੍ਹਾਂ ਦਾ ਲਹੂ ਧੂੜ ਵਾਗੂੰ ਅਤੇ ਉਨ੍ਹਾਂ ਦਾ ਮਾਸ ਬਿਸ਼ਟੇ ਵਾਂਗੂੰ ਸੁੱਟਿਆ ਜਾਵੇਗਾ। 18ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ!
നിലവിൽ തിരഞ്ഞെടുത്തിരിക്കുന്നു:
ਸਫ਼ਨਯਾਹ 1: IRVPun
ഹൈലൈറ്റ് ചെയ്യുക
പകർത്തുക
താരതമ്യം
പങ്ക് വെക്കു
നിങ്ങളുടെ എല്ലാ ഉപകരണങ്ങളിലും ഹൈലൈറ്റുകൾ സംരക്ഷിക്കാൻ ആഗ്രഹിക്കുന്നുണ്ടോ? സൈൻ അപ്പ് ചെയ്യുക അല്ലെങ്കിൽ സൈൻ ഇൻ ചെയ്യുക
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.