1
ਮੱਤੀ 23:11
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ, ਉਹ ਤੁਹਾਡਾ ਸੇਵਾਦਾਰ ਹੋਵੇ।
Vergelijk
Ontdek ਮੱਤੀ 23:11
2
ਮੱਤੀ 23:12
ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।
Ontdek ਮੱਤੀ 23:12
3
ਮੱਤੀ 23:23
ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਦੇ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ।
Ontdek ਮੱਤੀ 23:23
4
ਮੱਤੀ 23:25
ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ।
Ontdek ਮੱਤੀ 23:25
5
ਮੱਤੀ 23:37
ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।
Ontdek ਮੱਤੀ 23:37
6
ਮੱਤੀ 23:28
ਇਸੇ ਤਰ੍ਹਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ।
Ontdek ਮੱਤੀ 23:28