ਉਤਪਤ 28

28
1ਇਸਹਾਕ ਨੇ ਯਾਕੂਬ ਨੂੰ ਸੱਦਿਆ ਅਤੇ ਉਸ ਨੂੰ ਅਸੀਸ ਦਿੱਤੀ। ਫ਼ੇਰ ਇਸਹਾਕ ਨੇ ਉਸ ਨੂੰ ਆਦੇਸ਼ ਦਿੱਤਾ। ਇਸਹਾਕ ਨੇ ਆਖਿਆ, “ਤੈਨੂੰ ਕਿਸੇ ਕਨਾਨੀ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ। 2ਇਸ ਲਈ ਇਹ ਥਾਂ ਛੱਡਦੇ ਅਤੇ ਪਦਨ ਅਰਾਮ ਨੂੰ ਚੱਲਿਆ ਜਾਹ। ਆਪਣੇ ਨਾਨੇ ਬਥੂਏਲ ਦੇ ਘਰ ਚੱਲਿਆ ਜਾਹ। ਉੱਥੇ ਤੇਰਾ ਮਾਮਾ ਲਾਬਾਨ ਰਹਿੰਦਾ ਹੈ। ਉਸ ਦੀ ਕਿਸੇ ਇੱਕ ਧੀ ਨਾਲ ਵਿਆਹ ਕਰਵਾ ਲੈ। 3ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਅਸੀਸ ਦੇਵੇ ਅਤੇ ਤੈਨੂੰ ਬਹੁਤ ਸਾਰੀ ਸੰਤਾਨ ਦੇਵੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੂੰ ਇੱਕ ਮਹਾਨ ਕੌਮ ਦਾ ਪਿਤਾ ਬਣੇ। 4ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੈਨੂੰ ਅਤੇ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਦੀ ਅਸੀਸ ਦੇਵੇ ਜਿਸ ਤਰ੍ਹਾਂ ਦੀ ਉਸ ਨੇ ਅਬਰਾਹਾਮ ਨੂੰ ਦਿੱਤੀ ਸੀ। ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਸ ਧਰਤੀ ਉੱਤੇ ਤੂੰ ਰਹਿੰਦਾ ਹੈਂ ਤੂੰ ਉਸ ਦਾ ਮਾਲਿਕ ਹੋਵੇਂ। ਇਹ ਉਹੀ ਧਰਤੀ ਹੈ। ਜਿਹੜੀ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤੀ ਸੀ।”
5ਇਸ ਲਈ ਇਸਹਾਕ ਨੇ ਯਾਕੂਬ ਨੂੰ ਰਿਬਕਾਹ ਦੇ ਭਰਾ ਕੋਲ ਪਦਨ ਅਰਾਮ ਭੇਜ ਦਿੱਤਾ। ਇਸ ਤਰ੍ਹਾਂ ਯਾਕੂਬ ਆਰਾਮੀ ਬਥੂਏਲ ਦੇ ਪੁੱਤਰ ਲਾਬਾਨ ਕੋਲ ਚੱਲਾ ਗਿਆ। ਲਾਬਾਨ ਰਿਬਕਾਹ ਦਾ ਭਰਾ ਸੀ। ਰਿਬਕਾਹ ਯਾਕੂਬ ਅਤੇ ਏਸਾਓ ਦੀ ਮਾਂ ਸੀ।
6ਏਸਾਓ ਨੂੰ ਪਤਾ ਲੱਗਿਆ ਕਿ ਉਸ ਦੇ ਪਿਤਾ ਨੇ ਯਾਕੂਬ ਨੂੰ ਅਸੀਸ ਦਿੱਤੀ ਹੈ। ਅਤੇ ਏਸਾਓ ਨੂੰ ਪਤਾ ਲੱਗਿਆ ਕਿ ਇਸਹਾਕ ਨੇ ਯਾਕੂਬ ਨੂੰ ਵਹੁਟੀ ਲੱਭਣ ਲਈ ਪਦਨ ਅਰਾਮ ਭੇਜ ਦਿੱਤਾ ਹੈ। ਏਸਾਓ ਨੂੰ ਪਤਾ ਲੱਗਿਆ ਕਿ ਇਸਹਾਕ ਨੇ ਯਾਕੂਬ ਨੂੰ ਆਦੇਸ਼ ਦਿੱਤਾ ਹੈ ਕਿ ਉਹ ਕਾਨਾਨੀ ਔਰਤ ਨਾਲ ਸ਼ਾਦੀ ਨਾ ਕਰੇ। 7ਅਤੇ ਏਸਾਓ ਨੂੰ ਪਤਾ ਲੱਗਿਆ ਕਿ ਯਾਕੂਬ ਆਪਣੇ ਮਾਤਾ ਪਿਤਾ ਦੀ ਆਗਿਆ ਮੰਨ ਕੇ ਪਦਨ ਅਰਾਮ ਚੱਲਿਆ ਗਿਆ ਸੀ। 8ਏਸਾਓ ਨੂੰ ਇਸ ਤੋਂ ਪਤਾ ਲੱਗਿਆ ਕਿ ਉਸ ਦਾ ਪਿਤਾ ਇਹ ਨਹੀਂ ਚਾਹੁੰਦਾ ਕਿ ਉਸ ਦੇ ਪੁੱਤਰ ਕਨਾਨੀ ਔਰਤਾਂ ਨਾਲ ਵਿਆਹ ਕਰਨ। 9ਏਸਾਓ ਦੇ ਪਹਿਲਾਂ ਹੀ ਦੋ ਪਤਨੀਆਂ ਸਨ। ਪਰ ਉਹ ਇਸਮਾਏਲ ਕੋਲ ਗਿਆ ਅਤੇ ਇੱਕ ਹੋਰ ਔਰਤ ਨਾਲ ਸ਼ਾਦੀ ਕਰ ਲਈ। ਉਸ ਨੇ ਇਸਮਾਏਲ ਦੀ ਧੀ, ਮਹਲਥ, ਨਾਲ ਸ਼ਾਦੀ ਕਰ ਲਈ। ਇਸਮਾਏਲ ਅਬਰਾਹਾਮ ਦਾ ਪੁੱਤਰ ਸੀ। ਮਹਲਥ ਨਬਾਯੋਥ ਦੀ ਭੈਣ ਸੀ।
ਪਰਮੇਸ਼ੁਰ ਦਾ ਘਰ-ਬੈਤਏਲ
10ਯਾਕੂਬ ਨੇ ਬਏਰਸਬਾ ਛੱਡ ਦਿੱਤਾ ਅਤੇ ਹਾਰਾਨ ਨੂੰ ਚੱਲਾ ਗਿਆ। 11ਜਦੋਂ ਹਾਲੇ ਯਾਕੂਬ ਸਫ਼ਰ ਵਿੱਚ ਸੀ, ਕਿ ਸੂਰਜ ਛਿਪ ਗਿਆ। ਇਸ ਲਈ ਯਾਕੂਬ ਰਾਤ ਕੱਟਣ ਲਈ ਕਿਸੇ ਥਾਂ ਚੱਲਾ ਗਿਆ। ਯਾਕੂਬ ਨੇ ਉਸ ਥਾਵੇਂ ਇੱਕ ਚੱਟਾਨ ਦੇਖੀ ਅਤੇ ਉਸ ਉੱਤੇ ਸਿਰ ਰੱਖ ਕੇ ਸੌਂ ਗਿਆ। 12ਯਾਕੂਬ ਨੂੰ ਇੱਕ ਸੁਪਨਾ ਆਇਆ। ਉਸ ਨੂੰ ਸੁਪਨਾ ਆਇਆ ਕਿ ਇੱਕ ਪੌੜੀ ਸੀ ਜਿਹੜੀ ਧਰਤੀ ਉੱਤੇ ਲਗੀ ਹੋਈ ਸੀ ਅਤੇ ਆਕਾਸ਼ ਤੱਕ ਜਾਂਦੀ ਸੀ। ਯਾਕੂਬ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਇਸ ਪੌੜੀ ਉੱਤੇ ਚੜ੍ਹਦਿਆਂ ਉੱਤਰਦਿਆਂ ਦੇਖਿਆ। 13ਅਤੇ ਫ਼ੇਰ ਯਾਕੂਬ ਨੇ ਯਹੋਵਾਹ ਨੂੰ ਪੌੜੀ ਲਾਗੇ ਖਲੋਤਿਆਂ ਦੇਖਿਆ। ਯਹੋਵਾਹ ਨੇ ਆਖਿਆ, “ਮੈਂ ਤੇਰੇ ਦਾਦੇ, ਅਬਰਾਹਾਮ ਦਾ ਯਹੋਵਾਹ ਪਰਮੇਸ਼ੁਰ ਹਾਂ। ਮੈਂ ਇਸਹਾਕ ਦਾ ਪਰਮੇਸ਼ੁਰ ਹਾਂ। ਮੈਂ ਤੈਨੂੰ ਇਹ ਧਰਤੀ ਦੇਵਾਂਗਾ ਜਿਸ ਉੱਤੇ ਤੂੰ ਹੁਣ ਲੇਟਿਆ ਹੋਇਆ ਹੈਂ। ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਬੱਚਿਆਂ ਨੂੰ ਦੇਵਾਂਗਾ। 14ਤੇਰੇ ਬਹੁਤ ਸਾਰੇ ਉੱਤਰਾਧਿਕਾਰੀ ਹੋਣਗੇ। ਉਹ ਇੰਨੇ ਹੋਣਗੇ ਜਿੰਨੇ ਧਰਤੀ ਉੱਤੇ ਮਿੱਟੀ ਦੇ ਕਣ ਹਨ। ਉਹ ਪੂਰਬ, ਪੱਛਮ ਅਤੇ ਉੱਤਰ, ਦੱਖਣ ਵੱਲ ਫ਼ੈਲ ਜਾਣਗੇ। ਧਰਤੀ ਦੇ ਸਾਰੇ ਪਰਿਵਾਰਾਂ ਉੱਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਸਦਕਾ ਬਖਸ਼ਿਸ਼ ਹੋਵੇਗੀ।
15“ਮੈਂ ਤੇਰੇ ਨਾਲ ਹਾਂ, ਅਤੇ ਜਿੱਥੇ ਵੀ ਤੂੰ ਜਾਵੇਂਗਾ ਮੈਂ ਤੇਰੀ ਰੱਖਿਆ ਕਰਾਂਗਾ। ਮੈਂ ਤੈਨੂੰ ਇਸ ਧਰਤੀ ਉੱਤੇ ਵਾਪਸ ਲਿਆਵਾਂਗਾ। ਮੈਂ ਤੈਨੂੰ ਓਨਾ ਚਿਰ ਨਹੀਂ ਛੱਡਾਂਗਾ ਜਿੰਨਾ ਚਿਰ ਤੱਕ ਮੈਂ ਉਹ ਗੱਲ ਪੂਰੀ ਨਹੀਂ ਕਰ ਲੈਂਦਾ ਜਿਸਦਾ ਮੈਂ ਵਚਨ ਦਿੱਤਾ ਹੈ।”
16ਫ਼ੇਰ ਯਾਕੂਬ ਆਪਣੀ ਨੀਂਦ ਤੋਂ ਜਾਗ ਪਿਆ ਅਤੇ ਆਖਿਆ, “ਮੈਂ ਜਾਣਦਾ ਹਾਂ ਕਿ ਯਹੋਵਾਹ ਇਸ ਥਾਂ ਹੈ। ਪਰ ਮੈਨੂੰ ਓਨਾ ਚਿਰ ਤੱਕ ਇਸ ਗੱਲ ਦਾ ਪਤਾ ਨਹੀਂ ਲੱਗਿਆ ਜਿੰਨਾ ਚਿਰ ਤੱਕ ਕਿ ਮੈਂ ਸੌਂ ਨਹੀਂ ਗਿਆ।”
17ਯਾਕੂਬ ਭੈਭੀਤ ਹੋ ਗਿਆ। ਉਸ ਨੇ ਆਖਿਆ, “ਇਹ ਬਹੁਤ ਮਹਾਨ ਥਾਂ ਹੈ। ਇਹ ਪਰਮੇਸ਼ੁਰ ਦਾ ਘਰ ਹੈ। ਇਹ ਆਕਾਸ਼ ਦਾ ਦਰਵਾਜ਼ਾ ਹੈ।”
18ਯਾਕੂਬ ਸਵੇਰੇ ਬਹੁਤ ਤੜਕੇ ਉੱਠ ਬੈਠਾ। ਯਾਕੂਬ ਨੇ ਉਹ ਸਿਲ ਲਈ ਜਿਸ ਉੱਤੇ ਉਹ ਸੁੱਤਾ ਸੀ ਅਤੇ ਇਸ ਨੂੰ ਇਸਦੇ ਇੱਕ ਕਿਨਾਰੇ ਭਾਰ ਖੜ੍ਹਾ ਕਰ ਦਿੱਤਾ। ਫ਼ੇਰ ਉਸ ਨੇ ਸਿਲ ਉੱਤੇ ਤੇਲ ਚੋਇਆ। ਇਸ ਤਰ੍ਹਾਂ ਉਸ ਨੇ ਇਸ ਸਿਲ ਨੂੰ ਪਰਮੇਸ਼ੁਰ ਦੀ ਯਾਦਗਾਰ ਬਣਾ ਦਿੱਤਾ। 19ਇਸ ਥਾਂ ਦਾ ਨਾਮ ਲੂਜ਼ ਸੀ। ਪਰ ਯਾਕੂਬ ਨੇ ਇਸ ਨੂੰ ਬੈਤਏਲ ਦਾ ਨਾਮ ਦਿੱਤਾ।
20ਫ਼ੇਰ ਯਾਕੂਬ ਨੇ ਇੱਕ ਇਕਰਾਰ ਕੀਤਾ। ਉਸ ਨੇ ਆਖ਼ਿਆ, “ਜੇ ਪਰਮੇਸ਼ੁਰ ਮੇਰੇ ਨਾਲ ਹੈ, ਅਤੇ ਜੇ ਪਰਮੇਸ਼ੁਰ ਮੇਰੀ ਇਸ ਯਾਤਰਾ ਉੱਤੇ ਰੱਖਿਆ ਕਰੇਗਾ, ਅਤੇ ਜੇ ਪਰਮੇਸ਼ੁਰ ਮੈਨੂੰ ਖਾਣ-ਪੀਣ ਅਤੇ ਪਹਿਨਣ ਲਈ ਦਿੰਦਾ ਹੈ, 21ਅਤੇ ਜੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਆ ਜਾਂਦਾ ਹਾਂ, ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ। 22ਮੈਂ ਇਸ ਪੱਥਰ ਨੂੰ ਇੱਕ ਯਾਦਗਾਰ ਪੱਥਰ ਵਜੋਂ ਸਥਾਪਿਤ ਕਰ ਰਿਹਾ ਹਾਂ। ਇਹ ਦਰਸਾਵੇਗਾ ਕਿ ਇਹ ਪਰਮੇਸ਼ੁਰ ਲਈ ਪਵਿੱਤਰ ਸਥਾਨ ਹੈ। ਅਤੇ ਮੈਂ ਪਰਮੇਸ਼ੁਰ ਨੂੰ ਉਸ ਸਾਰੇ ਕੁਝ ਦਾ ਦਸਵੰਧ ਦੇਵਾਂਗਾ ਜੋ ਕੁਝ ਵੀ ਉਹ ਮੈਨੂੰ ਦੇਵੇਗਾ।”

Выбрано:

ਉਤਪਤ 28: PERV

Выделить

Копировать

Сравнить

Поделиться

None

Хотите, чтобы то, что вы выделили, сохранялось на всех ваших устройствах? Зарегистрируйтесь или авторизуйтесь