1
ਮਾਰਕਸ 11:24
ਪੰਜਾਬੀ ਮੌਜੂਦਾ ਤਰਜਮਾ
PCB
ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ, ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ, ਵਿਸ਼ਵਾਸ ਕਰੋ ਕਿ ਤੁਸੀਂ ਇਸ ਨੂੰ ਪ੍ਰਾਪਤ ਕਰ ਲਿਆ ਹੈ, ਅਤੇ ਇਹ ਤੁਹਾਡਾ ਹੋਵੇਗਾ।
Yenzanisa
Ongorora {{vhesi}}
2
ਮਾਰਕਸ 11:23
ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਕੋਈ ਇਸ ਪਹਾੜ ਨੂੰ ਕਹੇ, ‘ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ,’ ਅਤੇ ਆਪਣੇ ਦਿਲ ਵਿੱਚ ਕੋਈ ਸ਼ੱਕ ਨਾ ਕਰੇ, ਪਰ ਵਿਸ਼ਵਾਸ ਕਰੇ ਕਿ ਜੋ ਉਹ ਕਹਿੰਦਾ ਹੈ ਉਹ ਹੋਵੇਗਾ, ਉਹਨਾਂ ਲਈ ਅਜਿਹਾ ਹੋ ਜਾਵੇਗਾ।
3
ਮਾਰਕਸ 11:25
ਅਤੇ ਜਦੋਂ ਤੁਸੀਂ ਖੜੇ ਹੋ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡੇ ਦਿਲ ਵਿੱਚ ਕਿਸੇ ਦੇ ਵਿਰੁੱਧ ਕੁਝ ਹੋਵੇ, ਤਾਂ ਉਹਨਾਂ ਨੂੰ ਮਾਫ਼ ਕਰ ਦਿਓ, ਤਾਂ ਜੋ ਤੁਹਾਡਾ ਸਵਰਗੀ ਪਿਤਾ ਤੁਹਾਡਿਆਂ ਪਾਪਾਂ ਨੂੰ ਮਾਫ਼ ਕਰੇ।
4
ਮਾਰਕਸ 11:22
ਯਿਸ਼ੂ ਨੇ ਉੱਤਰ ਦਿੱਤਾ, “ਪਰਮੇਸ਼ਵਰ ਉੱਤੇ ਵਿਸ਼ਵਾਸ ਰੱਖੋ।
5
ਮਾਰਕਸ 11:17
ਅਤੇ ਜਦੋਂ ਉਸਨੇ ਉਹਨਾਂ ਨੂੰ ਉਪਦੇਸ਼ ਦਿੱਤਾ, ਉਸਨੇ ਕਿਹਾ, “ਕੀ ਇਹ ਵਚਨ ਵਿੱਚ ਨਹੀਂ ਲਿਖਿਆ: ‘ਮੇਰਾ ਘਰ ਸਾਰੀਆਂ ਕੌਮਾਂ ਦੇ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ’? ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਦਿੱਤਾ ਹੈ।’ ”
6
ਮਾਰਕਸ 11:9
ਜਿਹੜੇ ਅੱਗੇ-ਪਿੱਛੇ ਤੁਰੇ ਆਉਂਦੇ ਸਨ ਉਹ ਉੱਚੀ ਆਵਾਜ਼ ਵਿੱਚ ਆਖਣ ਲੱਗੇ, “ਹੋਸਨਾ!” “ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!”
7
ਮਾਰਕਸ 11:10
“ਮੁਬਾਰਕ ਹੈ ਸਾਡੇ ਪਿਤਾ ਦਾਵੀਦ ਦਾ ਆਉਣ ਵਾਲਾ ਰਾਜ!” “ਹੋਸਨਾ ਉੱਚੇ ਸਵਰਗ ਦੇ ਵਿੱਚ!”