1
ਹਿਜ਼ਕੀਏਲ 18:32
ਪੰਜਾਬੀ ਮੌਜੂਦਾ ਤਰਜਮਾ
PCB
ਕਿਉਂ ਜੋ ਮੈਂ ਕਿਸੇ ਦੀ ਮੌਤ ਤੋਂ ਪ੍ਰਸੰਨ ਨਹੀਂ ਹਾਂ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ। ਤੋਬਾ ਕਰੋ ਅਤੇ ਜੀਉਂਦੇ ਰਹੋ!
Krahaso
Eksploroni ਹਿਜ਼ਕੀਏਲ 18:32
2
ਹਿਜ਼ਕੀਏਲ 18:20
ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। ਪੁੱਤਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤਰ ਦੀ ਬਦੀ ਚੁੱਕੇਗਾ। ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ ਉਹ ਦੇ ਉੱਤੇ ਹੋਵੇਗੀ।
Eksploroni ਹਿਜ਼ਕੀਏਲ 18:20
3
ਹਿਜ਼ਕੀਏਲ 18:31
ਆਪਣੇ ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ?
Eksploroni ਹਿਜ਼ਕੀਏਲ 18:31
4
ਹਿਜ਼ਕੀਏਲ 18:23
ਕੀ ਮੈਂ ਦੁਸ਼ਟਾਂ ਦੀ ਮੌਤ ਦਾ ਅਨੰਦ ਲੈਂਦਾ ਹਾਂ? ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ। ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਕੀ ਇਸ ਵਿੱਚ ਨਹੀਂ ਕਿ ਉਹ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ?
Eksploroni ਹਿਜ਼ਕੀਏਲ 18:23
5
ਹਿਜ਼ਕੀਏਲ 18:21
“ਪਰ ਜੇਕਰ ਕੋਈ ਦੁਸ਼ਟ ਵਿਅਕਤੀ ਆਪਣੇ ਕੀਤੇ ਹੋਏ ਸਾਰੇ ਪਾਪਾਂ ਤੋਂ ਮੂੰਹ ਮੋੜ ਲੈਂਦਾ ਹੈ ਅਤੇ ਮੇਰੇ ਸਾਰੇ ਹੁਕਮਾਂ ਦੀ ਪਾਲਨਾ ਕਰਦਾ ਹੈ ਅਤੇ ਉਹੀ ਕਰਦਾ ਹੈ ਜੋ ਸਹੀ ਅਤੇ ਚੰਗਾ ਹੈ, ਤਾਂ ਉਹ ਵਿਅਕਤੀ ਜ਼ਰੂਰ ਜਿਉਂਦਾ ਰਹੇਗਾ; ਉਹ ਨਹੀਂ ਮਰੇਗਾ।
Eksploroni ਹਿਜ਼ਕੀਏਲ 18:21
6
ਹਿਜ਼ਕੀਏਲ 18:9
ਉਹ ਮੇਰੀਆਂ ਬਿਧੀਆਂ ਤੇ ਚਲਦਾ ਹੈ, ਅਤੇ ਵਫ਼ਾਦਾਰੀ ਨਾਲ ਮੇਰੇ ਨਿਯਮਾਂ ਦੀ ਪਾਲਨਾ ਕਰਦਾ ਹੈ। ਉਹ ਆਦਮੀ ਧਰਮੀ ਹੈ; ਉਹ ਜ਼ਰੂਰ ਜੀਉਂਦਾ ਰਹੇਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।
Eksploroni ਹਿਜ਼ਕੀਏਲ 18:9