ਹਿਜ਼ਕੀਏਲ 12
12
ਗੁਲਾਮੀ ਦਾ ਪ੍ਰਤੀਕ
1ਯਾਹਵੇਹ ਦਾ ਬਚਨ ਮੇਰੇ ਕੋਲ ਆਇਆ: 2“ਹੇ ਮਨੁੱਖ ਦੇ ਪੁੱਤਰ, ਤੂੰ ਬਾਗ਼ੀ ਲੋਕਾਂ ਵਿੱਚ ਰਹਿ ਰਿਹਾ ਹੈ। ਜਿਹਨਾਂ ਦੀਆਂ ਅੱਖਾਂ ਹਨ ਕਿ ਉਹ ਵੇਖਣ ਪਰ ਉਹ ਨਹੀਂ ਵੇਖਦੇ ਅਤੇ ਉਹਨਾਂ ਦੇ ਕੰਨ ਹਨ ਕਿ ਉਹ ਸੁਣਨ ਪਰ ਉਹ ਨਹੀਂ ਸੁਣਦੇ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ।
3“ਇਸ ਲਈ, ਹੇ ਮਨੁੱਖ ਦੇ ਪੁੱਤਰ, ਦੇਸ ਨਿਕਾਲੇ ਲਈ ਸਮਾਨ ਬੰਨ੍ਹ ਅਤੇ ਦਿਨ ਨੂੰ ਉਹਨਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ। ਤੂੰ ਉਹਨਾਂ ਦੇ ਸਾਹਮਣੇ ਆਪਣੇ ਸਥਾਨ ਤੋਂ ਦੂਜੇ ਸਥਾਨ ਵੱਲ ਦੇਸ ਨਿਕਾਲੇ ਵਾਂਗੂੰ ਨਿੱਕਲ ਜਾ। ਸ਼ਾਇਦ ਉਹ ਵੇਖਣ, ਪਰ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ। 4ਤੂੰ ਦਿਨ ਨੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂਦੇ ਹਨ। 5ਜਦੋਂ ਉਹ ਵੇਖਦੇ ਹਨ, ਕੰਧ ਨੂੰ ਖੋਦ ਅਤੇ ਇਸ ਰਾਹੀਂ ਆਪਣਾ ਸਮਾਨ ਲੈ ਕੇ ਨਿੱਕਲ ਜਾ। 6ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੂੰ ਉਹ ਨੂੰ ਆਪਣੇ ਮੋਢੇ ਤੇ ਚੁੱਕ ਅਤੇ ਹਨ੍ਹੇਰੇ ਵਿੱਚ ਉਹ ਨੂੰ ਕੱਢ ਲੈ ਜਾ। ਤੂੰ ਆਪਣਾ ਚਿਹਰਾ ਢੱਕ ਤਾਂ ਜੋ ਤੂੰ ਦੇਸ ਨੂੰ ਨਾ ਵੇਖ ਸਕੇ, ਕਿਉਂ ਜੋ ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਇੱਕ ਨਿਸ਼ਾਨ ਠਹਿਰਾਇਆ ਹੈ।”
7ਇਸ ਲਈ ਜਿਵੇਂ ਮੈਨੂੰ ਹੁਕਮ ਹੋਇਆ ਸੀ, ਮੈਂ ਉਸੇ ਤਰ੍ਹਾਂ ਕੀਤਾ। ਮੈਂ ਦਿਨ ਵੇਲੇ ਆਪਣਾ ਸਮਾਨ ਕੱਢਿਆ ਜਿਵੇਂ ਦੇਸ ਨਿਕਾਲੇ ਲਈ ਕੱਢਦੇ ਹਨ। ਫਿਰ ਸ਼ਾਮ ਨੂੰ ਮੈਂ ਆਪਣੇ ਹੱਥਾਂ ਨਾਲ ਕੰਧ ਖੋਦ ਕੇ। ਮੈਂ ਸ਼ਾਮ ਵੇਲੇ ਆਪਣਾ ਸਮਾਨ ਬਾਹਰ ਕੱਢਿਆ, ਜਦੋਂ ਉਹ ਵੇਖਦੇ ਸਨ, ਉਸ ਨੂੰ ਆਪਣੇ ਮੋਢਿਆਂ ਤੇ ਚੁੱਕ ਲਿਆਂ।
8ਸਵੇਰ ਨੂੰ ਯਾਹਵੇਹ ਦਾ ਬਚਨ ਮੇਰੇ ਕੋਲ ਆਇਆ: 9“ਹੇ ਮਨੁੱਖ ਦੇ ਪੁੱਤਰ, ਕੀ ਇਸਰਾਏਲ ਦੇ ਘਰਾਣੇ ਨੇ ਜੋ ਵਿਦਰੋਹੀ ਘਰਾਣਾ ਹੈ, ਤੇਰੇ ਕੋਲੋਂ ਇਹ ਨਹੀਂ ਪੁੱਛਿਆ, ‘ਕਿ ਤੂੰ ਕੀ ਕਰਦਾ ਹੈ?’
10“ਉਹਨਾਂ ਨੂੰ ਆਖੋ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਇਹ ਭਵਿੱਖਬਾਣੀ ਯੇਰੂਸ਼ਲੇਮ ਦੇ ਰਾਜਕੁਮਾਰ ਅਤੇ ਉੱਥੇ ਮੌਜੂਦ ਸਾਰੇ ਇਸਰਾਏਲੀਆਂ ਬਾਰੇ ਹੈ।’ 11ਉਹਨਾਂ ਨੂੰ ਆਖੋ, ‘ਮੈਂ ਤੁਹਾਡੇ ਲਈ ਇੱਕ ਨਿਸ਼ਾਨ ਹਾਂ।’
“ਜਿਵੇਂ ਮੈਂ ਕੀਤਾ ਹੈ, ਉਸੇ ਤਰ੍ਹਾਂ ਹੀ ਉਹਨਾਂ ਨਾਲ ਕੀਤਾ ਜਾਵੇਗਾ। ਉਹ ਗ਼ੁਲਾਮਾਂ ਵਜੋਂ ਗ਼ੁਲਾਮੀ ਵਿੱਚ ਚਲੇ ਜਾਣਗੇ।
12“ਉਹਨਾਂ ਵਿੱਚੋਂ ਰਾਜਕੁਮਾਰ ਸ਼ਾਮ ਵੇਲੇ ਆਪਣੀਆਂ ਚੀਜ਼ਾਂ ਆਪਣੇ ਮੋਢੇ ਉੱਤੇ ਰੱਖ ਕੇ ਚਲਾ ਜਾਵੇਗਾ, ਅਤੇ ਉਸ ਦੇ ਲੰਘਣ ਲਈ ਕੰਧ ਵਿੱਚ ਇੱਕ ਟੋਆ ਪੁੱਟਿਆ ਜਾਵੇਗਾ। ਉਹ ਆਪਣਾ ਮੂੰਹ ਢੱਕ ਲਵੇਗਾ ਤਾਂ ਜੋ ਉਹ ਧਰਤੀ ਨੂੰ ਨਾ ਦੇਖ ਸਕੇ। 13ਮੈਂ ਉਹ ਦੇ ਲਈ ਆਪਣਾ ਜਾਲ ਵਿਛਾਵਾਂਗਾ ਅਤੇ ਉਹ ਮੇਰੇ ਫੰਦੇ ਵਿੱਚ ਫਸ ਜਾਵੇਗਾ। ਮੈਂ ਉਸ ਨੂੰ ਕਸਦੀਆਂ ਦੇ ਦੇਸ਼ ਬਾਬੇਲ ਵਿੱਚ ਲਿਆਵਾਂਗਾ, ਪਰ ਉਹ ਉਸ ਨੂੰ ਨਹੀਂ ਵੇਖੇਗਾ ਅਤੇ ਉੱਥੇ ਉਹ ਮਰ ਜਾਵੇਗਾ। 14ਮੈਂ ਉਸ ਦੇ ਆਲੇ-ਦੁਆਲੇ ਦੇ ਸਾਰੇ ਲੋਕਾਂ ਨੂੰ ਅਰਥਾਤ ਉਸ ਦੀ ਲਾਠੀ ਅਤੇ ਉਸ ਦੀਆਂ ਸਾਰੀਆਂ ਫ਼ੌਜਾਂ ਨੂੰ ਹਵਾ ਵਿੱਚ ਖਿਲਾਰ ਦਿਆਂਗਾ ਅਤੇ ਖਿੱਚੀ ਹੋਈ ਤਲਵਾਰ ਨਾਲ ਉਹਨਾਂ ਦਾ ਪਿੱਛਾ ਕਰਾਂਗਾ।
15“ਜਦੋਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸ਼ਾਂ ਵਿੱਚ ਖਿੰਡਾ ਦੇਵਾਂਗਾ ਤਾਂ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ। 16ਪਰ ਮੈਂ ਉਹਨਾਂ ਵਿੱਚੋਂ ਥੋੜ੍ਹੇ ਨੂੰ ਤਲਵਾਰ, ਕਾਲ ਅਤੇ ਬਵਾ ਤੋਂ ਬਚਾਵਾਂਗਾ, ਤਾਂ ਜੋ ਉਹਨਾਂ ਕੌਮਾਂ ਵਿੱਚ ਜਿੱਥੇ ਉਹ ਜਾਣ ਉਹਨਾਂ ਦੇ ਸਾਰੇ ਘਿਣਾਉਣੇ ਕੰਮਾਂ ਨੂੰ ਸਵੀਕਾਰ ਕਰਨ। ਤਦ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ।”
17ਯਾਹਵੇਹ ਦਾ ਬਚਨ ਮੇਰੇ ਕੋਲ ਆਇਆ: 18“ਹੇ ਮਨੁੱਖ ਦੇ ਪੁੱਤਰ, ਤੂੰ ਆਪਣੀ ਰੋਟੀ ਕੰਬਦੇ ਹੋਏ ਖਾ ਅਤੇ ਕੰਬਦੇ ਹੋਏ ਤੇ ਡਰਦੇ ਹੋਏ ਪਾਣੀ ਪੀ। 19ਦੇਸ਼ ਦੇ ਲੋਕਾਂ ਨੂੰ ਆਖ: ‘ਸਰਬਸ਼ਕਤੀਮਾਨ ਯਾਹਵੇਹ ਯੇਰੂਸ਼ਲੇਮ ਅਤੇ ਇਸਰਾਏਲ ਦੇ ਦੇਸ਼ ਵਿੱਚ ਰਹਿਣ ਵਾਲਿਆਂ ਬਾਰੇ ਇਹ ਆਖਦਾ ਹੈ: ਕਿ ਉਹ ਆਪਣੀ ਰੋਟੀ ਫ਼ਿਕਰ ਨਾਲ ਖਾਣਗੇ ਅਤੇ ਆਪਣਾ ਪਾਣੀ ਚਿੰਤਾ ਨਾਲ ਪੀਣਗੇ, ਕਿਉਂ ਜੋ ਉਸ ਦਾ ਦੇਸ ਉਹ ਦੇ ਵਾਸੀਆਂ ਦੇ ਜ਼ੁਲਮ ਦੇ ਕਾਰਨ ਉਹ ਦੀ ਭਰਪੂਰੀ ਤੋਂ ਖਾਲੀ ਕੀਤਾ ਜਾਵੇਗਾ। 20ਵਸੇ ਹੋਏ ਨਗਰ ਉਜਾੜ ਦਿੱਤੇ ਜਾਣਗੇ ਅਤੇ ਜ਼ਮੀਨ ਵਿਰਾਨ ਹੋ ਜਾਵੇਗੀ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਾਹਵੇਹ ਹਾਂ।’ ”
ਕੋਈ ਦੇਰੀ ਨਹੀਂ ਹੋਵੇਗੀ
21ਯਾਹਵੇਹ ਦਾ ਬਚਨ ਮੇਰੇ ਕੋਲ ਆਇਆ: 22“ਹੇ ਮਨੁੱਖ ਦੇ ਪੁੱਤਰ, ਇਸਰਾਏਲੀਆਂ ਦੀ ਭੂਮੀ ਵਿੱਚ ਇਹ ਕਹਾਵਤ ਹੈ, ‘ਕਿ ਸਮਾਂ ਲੰਘਦਾ ਜਾਂਦਾ ਹੈ ਅਤੇ ਹਰ ਦਰਸ਼ਣ ਮਿਟ ਜਾਂਦਾ ਹੈ’? 23ਉਹਨਾਂ ਨੂੰ ਆਖੋ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ। ਮੈਂ ਇਸ ਕਹਾਵਤ ਨੂੰ ਖਤਮ ਕਰਨ ਜਾ ਰਿਹਾ ਹਾਂ ਅਤੇ ਉਹ ਇਸਰਾਏਲ ਵਿੱਚ ਇਸ ਦਾ ਹਵਾਲਾ ਨਹੀਂ ਦੇਣਗੇ, ਉਹ ਦਿਨ ਨੇੜੇ ਹਨ ਜਦੋਂ ਹਰ ਦਰਸ਼ਣ ਪੂਰਾ ਹੋਵੇਗਾ। 24ਕਿਉਂ ਜੋ ਅੱਗੇ ਤੋਂ ਇਸਰਾਏਲ ਦੇ ਘਰਾਣੇ ਵਿੱਚ ਕੋਈ ਝੂਠਾ ਦਰਸ਼ਣ ਨਾ ਵੇਖੇਗਾ ਅਤੇ ਚਾਪਲੂਸੀ ਨਾਲ ਵਿਭਾਜਨ ਨਹੀਂ ਹੋਵੇਗਾ। 25ਪਰ ਮੈਂ ਯਾਹਵੇਹ ਉਹੀ ਕਹਾਂਗਾ ਜੋ ਮੈਂ ਚਾਹਾਂਗਾ ਅਤੇ ਇਹ ਬਿਨਾਂ ਦੇਰ ਕੀਤੇ ਪੂਰਾ ਹੋਵੇਗਾ। ਕਿਉਂ ਜੋ ਤੁਹਾਡੇ ਦਿਨਾਂ ਵਿੱਚ, ਹੇ ਬਾਗ਼ੀ ਲੋਕੋ, ਮੈਂ ਜੋ ਵੀ ਕਹਾਂਗਾ, ਮੈਂ ਉਸ ਨੂੰ ਪੂਰਾ ਕਰਾਂਗਾ, ਸਰਬਸ਼ਕਤੀਮਾਨ ਦਾ ਵਾਕ ਹੈ।’ ”
26ਯਾਹਵੇਹ ਦਾ ਬਚਨ ਮੇਰੇ ਕੋਲ ਆਇਆ: 27“ਹੇ ਮਨੁੱਖ ਦੇ ਪੁੱਤਰ, ਇਸਰਾਏਲੀ ਆਖ ਰਹੇ ਹਨ, ‘ਜੋ ਦਰਸ਼ਣ ਉਹ ਵੇਖਦਾ ਹੈ ਉਹ ਹੁਣ ਤੋਂ ਕਈ ਸਾਲਾਂ ਤੋਂ ਹੈ, ਅਤੇ ਉਹ ਦੂਰ ਦੇ ਭਵਿੱਖ ਬਾਰੇ ਭਵਿੱਖਬਾਣੀ ਕਰਦਾ ਹੈ।’
28“ਇਸੇ ਲਈ ਆਖੋ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਅੱਗੇ ਲਈ ਮੇਰੀ ਕਿਸੇ ਬਚਨ ਦੇ ਪੂਰੇ ਹੋਣ ਵਿੱਚ ਢਿੱਲ ਨਾ ਪਵੇਗੀ; ਸਗੋਂ ਪ੍ਰਭੂ ਯਾਹਵੇਹ ਦਾ ਵਾਕ ਹੈ ਕਿ ਜਿਹੜੀ ਗੱਲ ਮੈਂ ਆਖਾਂਗਾ, ਉਹ ਪੂਰੀ ਹੋ ਜਾਵੇਗੀ।’ ”
Aktualisht i përzgjedhur:
ਹਿਜ਼ਕੀਏਲ 12: PCB
Thekso
Kopjo
Krahaso
Ndaje
A doni që theksimet tuaja të jenë të ruajtura në të gjitha pajisjet që keni? Regjistrohu ose hyr
ਪਵਿੱਤਰ ਬਾਈਬਲ ਪੰਜਾਬੀ ਮੌਜੂਦਾ ਤਰਜਮਾ
ਕਾਪੀਰਾਈਟ ਅਧਿਕਾਰ © 2022, 2025 Biblica, Inc.
ਮਨਜ਼ੂਰੀ ਨਾਲ ਵਰਤਿਆ ਜਾਂਦਾ ਹੈ। ਸੰਸਾਰ ਭਰ ਵਿੱਚ ਸਾਰੇ ਅਧਿਕਾਰ ਰਾਖਵੇਂ ਹਨ।
Holy Bible, Punjabi Contemporary Version™
Copyright © 2022, 2025 by Biblica, Inc.
Used with permission. All rights reserved worldwide.