Logoja YouVersion
Ikona e kërkimit

ਹਿਜ਼ਕੀਏਲ 15

15
ਇੱਕ ਬੇਕਾਰ ਵੇਲ ਦੇ ਰੂਪ ਵਿੱਚ ਯੇਰੂਸ਼ਲੇਮ
1ਯਾਹਵੇਹ ਦਾ ਬਚਨ ਮੇਰੇ ਕੋਲ ਆਇਆ: 2“ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ? 3ਕੀ ਉਹ ਦੀ ਲੱਕੜੀ ਵਿੱਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇ? ਜਾਂ ਕੀ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨ? 4ਅਤੇ ਜਦੋਂ ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ? 5ਜੇਕਰ ਇਹ ਕਿਸੇ ਚੀਜ਼ ਲਈ ਲਾਭਦਾਇਕ ਨਹੀਂ ਸੀ ਜਦੋਂ ਉਹ ਪੂਰੀ ਸੀ, ਤਾਂ ਜਦੋਂ ਅੱਗ ਨੇ ਇਸ ਨੂੰ ਸਾੜ ਦਿੱਤਾ ਹੈ ਅਤੇ ਉਹ ਸੜ ਗਈ ਤਾਂ ਇਹ ਹੋਰ ਕਿੰਨਾ ਲਾਭਦਾਇਕ ਹੋਵੇਗੀ।
6“ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਜਿਵੇਂ ਮੈਂ ਜੰਗਲ ਦੇ ਰੁੱਖਾਂ ਵਿੱਚ ਅੰਗੂਰੀ ਦੀ ਵੇਲ ਨੂੰ ਅੱਗ ਲਈ ਬਾਲਣ ਲਈ ਦਿੱਤਾ ਹੈ, ਉਸੇ ਤਰ੍ਹਾਂ ਮੈਂ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਲੋਕਾਂ ਨਾਲ ਵਰਤਾਓ ਕਰਾਂਗਾ। 7ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ। ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ। 8ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਇਸ ਲਈ ਕਿ ਉਹਨਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।”

Aktualisht i përzgjedhur:

ਹਿਜ਼ਕੀਏਲ 15: PCB

Thekso

Kopjo

Krahaso

Ndaje

None

A doni që theksimet tuaja të jenë të ruajtura në të gjitha pajisjet që keni? Regjistrohu ose hyr