ਹਿਜ਼ਕੀਏਲ 9
9
ਮੂਰਤੀ ਪੂਜਕਾਂ ਤੇ ਨਿਰਣਾ
1ਫਿਰ ਉਸ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਮੇਰੇ ਕੰਨਾਂ ਵਿੱਚ ਆਖਿਆ, “ਉਹਨਾਂ ਨੂੰ ਨੇੜੇ ਲਿਆਓ ਜਿਹੜੇ ਸ਼ਹਿਰ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤੇ ਗਏ ਹਨ, ਹਰ ਇੱਕ ਦੇ ਹੱਥ ਵਿੱਚ ਇੱਕ ਹਥਿਆਰ ਹੈ।” 2ਵੇਖੋ, ਛੇ ਮਨੁੱਖ ਉੱਪਰ ਦੇ ਦਰਵਾਜ਼ੇ ਵਿੱਚੋਂ ਦੀ ਜੋ ਉੱਤਰ ਵੱਲ ਹੈ, ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤਰ ਸੀ। ਉਹਨਾਂ ਦੇ ਵਿੱਚੋਂ ਇੱਕ ਮਨੁੱਖ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਉਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖੜ੍ਹੇ ਹੋਏ।
3ਹੁਣ ਇਸਰਾਏਲ ਦੇ ਪਰਮੇਸ਼ਵਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਡਿਉੜੀ ਤੇ ਗਿਆ ਅਤੇ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੇ ਸਨ ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਬੁਲਾਇਆ 4ਅਤੇ ਉਸ ਨੂੰ ਕਿਹਾ, “ਯੇਰੂਸ਼ਲੇਮ ਦੇ ਸਾਰੇ ਸ਼ਹਿਰ ਵਿੱਚ ਜਾ ਅਤੇ ਸੋਗ ਕਰਨ ਵਾਲਿਆਂ ਦੇ ਮੱਥੇ ਉੱਤੇ ਨਿਸ਼ਾਨ ਲਗਾ। ਉਹਨਾਂ ਸਾਰੀਆਂ ਘਿਣਾਉਣੀਆਂ ਗੱਲਾਂ ਲਈ ਜੋ ਇਸ ਵਿੱਚ ਕੀਤੀਆਂ ਗਈਆਂ ਹਨ ਸੋਗ ਕਰ।”
5ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, “ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ। 6ਬੁੱਢਿਆਂ, ਜਵਾਨਾਂ ਅਤੇ ਔਰਤਾਂ, ਮਾਵਾਂ ਅਤੇ ਬੱਚਿਆਂ ਨੂੰ ਮਾਰੋ, ਪਰ ਕਿਸੇ ਨੂੰ ਵੀ ਨਾ ਛੂਹੋ ਜਿਸਦਾ ਨਿਸ਼ਾਨ ਹੋਵੇ। ਮੇਰੇ ਪਵਿੱਤਰ ਅਸਥਾਨ ਤੋਂ ਸ਼ੁਰੂ ਕਰੋ।” ਇਸ ਲਈ ਉਹ ਉਹਨਾਂ ਬਜ਼ੁਰਗਾਂ ਨਾਲ ਸ਼ੁਰੂ ਹੋਏ ਜੋ ਭਵਨ ਦੇ ਸਾਮ੍ਹਣੇ ਸਨ।
7ਉਸ ਨੇ ਉਹਨਾਂ ਨੂੰ ਆਖਿਆ ਕਿ ਭਵਨ ਨੂੰ ਭਰਿਸ਼ਟ ਕਰੋ ਅਤੇ ਵੇਹੜਿਆਂ ਨੂੰ ਵੱਢਿਆ ਹੋਇਆਂ ਨਾਲ ਭਰ ਦਿਓ! ਅੱਗੇ ਵਧੋ! ਇਸ ਲਈ ਉਹ ਤੁਰ ਪਏ ਅਤੇ ਸ਼ਹਿਰ ਉੱਤੇ ਹਮਲਾ ਕੀਤਾ। 8ਜਦੋਂ ਉਹ ਮਾਰ ਰਹੇ ਸਨ ਅਤੇ ਮੈਂ ਇਕੱਲਾ ਰਹਿ ਗਿਆ ਸੀ, ਮੈਂ ਮੂੰਹ ਹੇਠਾਂ ਡਿੱਗ ਪਿਆ, ਅਤੇ ਦੁਹਾਈ ਦੇ ਕੇ ਆਖਿਆ, “ਹਾਏ! ਹੇ ਸਰਬਸ਼ਕਤੀਮਾਨ ਯਾਹਵੇਹ! ਕੀ ਤੂੰ ਆਪਣਾ ਵੱਡਾ ਕਹਿਰ ਯੇਰੂਸ਼ਲੇਮ ਉੱਤੇ ਪਾ ਕੇ ਇਸਰਾਏਲ ਦੇ ਸਾਰੇ ਬਚੇ ਹੋਏ ਲੋਕਾਂ ਨੂੰ ਮਾਰ ਦੇਵੇਂਗਾ?”
9ਉਸਨੇ ਮੈਨੂੰ ਉੱਤਰ ਦਿੱਤਾ, “ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਦਾ ਪਾਪ ਬਹੁਤ ਵੱਡਾ ਹੈ; ਧਰਤੀ ਲਹੂ ਨਾਲ ਭਰੀ ਹੋਈ ਹੈ ਅਤੇ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ, ਕਿਉਂ ਜੋ ਉਹ ਆਖਦੇ ਹਨ, ‘ਕਿ ਯਾਹਵੇਹ ਨੇ ਦੇਸ ਨੂੰ ਛੱਡ ਦਿੱਤਾ ਹੈ; ਅਤੇ ਯਾਹਵੇਹ ਨਹੀਂ ਵੇਖਦਾ ਹੈ।’ 10ਇਸ ਲਈ ਮੈਂ ਉਹਨਾਂ ਨੂੰ ਤਰਸ ਦੀ ਨਜ਼ਰ ਨਾਲ ਨਹੀਂ ਵੇਖਾਂਗਾ ਅਤੇ ਨਾ ਹੀ ਉਹਨਾਂ ਨੂੰ ਬਖ਼ਸ਼ਾਗਾ, ਪਰ ਮੈਂ ਉਹਨਾਂ ਦੇ ਆਪਣੇ ਸਿਰਾਂ ਉੱਤੇ ਜੋ ਉਹਨਾਂ ਨੇ ਕੀਤਾ ਹੈ ਹੇਠਾਂ ਲਿਆਵਾਂਗਾ।”
11ਵੇਖੋ, ਉਸ ਮਨੁੱਖ ਨੇ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਹਨ ਅਤੇ ਜਿਸ ਦੇ ਪਾਸੇ ਤੇ ਲਿਖਣ ਵਾਲੀ ਦਵਾਤ ਸੀ, ਮੁੜ ਇਸ ਗੱਲ ਦੀ ਖ਼ਬਰ ਦਿੱਤੀ, “ਕਿ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ, ਮੈਂ ਉਸੇ ਤਰ੍ਹਾਂ ਕੀਤਾ।”
Aktualisht i përzgjedhur:
ਹਿਜ਼ਕੀਏਲ 9: PCB
Thekso
Kopjo
Krahaso
Ndaje
A doni që theksimet tuaja të jenë të ruajtura në të gjitha pajisjet që keni? Regjistrohu ose hyr
ਪਵਿੱਤਰ ਬਾਈਬਲ ਪੰਜਾਬੀ ਮੌਜੂਦਾ ਤਰਜਮਾ
ਕਾਪੀਰਾਈਟ ਅਧਿਕਾਰ © 2022, 2025 Biblica, Inc.
ਮਨਜ਼ੂਰੀ ਨਾਲ ਵਰਤਿਆ ਜਾਂਦਾ ਹੈ। ਸੰਸਾਰ ਭਰ ਵਿੱਚ ਸਾਰੇ ਅਧਿਕਾਰ ਰਾਖਵੇਂ ਹਨ।
Holy Bible, Punjabi Contemporary Version™
Copyright © 2022, 2025 by Biblica, Inc.
Used with permission. All rights reserved worldwide.