1 ਕੁਰਿੰਥੀਆਂ 5
5
ਕਲੀਸਿਆ ਵਿੱਚ ਵਿਭਚਾਰ
1ਇਸ ਗੱਲ ਦੀ ਪੱਕੀ ਖ਼ਬਰ ਮਿਲੀ ਹੈ ਕਿ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ: ਇੱਕ ਆਦਮੀ ਆਪਣੀ ਮਤਰੇਈ ਮਾਂ ਨਾਲ ਸੌ ਰਿਹਾ ਹੈ।#5:1 ਲੇਵਿ 18:8; 22:30 2ਇਸ ਉੱਤੇ ਸ਼ਰਮਿੰਦੇ ਹੋਣ ਦੀ ਬਜਾਏ, ਤੁਸੀਂ ਇਸ ਗੱਲ ਉੱਤੇ ਮਾਣ ਕਰਦੇ ਹੋ! ਅਤੇ ਅਜਿਹੇ ਕਰਨ ਵਾਲੇ ਵਿਅਕਤੀ ਨੂੰ ਤੁਹਾਡੇ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ ਸੀ। 3ਭਾਵੇਂ ਮੈਂ ਸਰੀਰਕ ਤੌਰ ਤੇ ਤੁਹਾਡੇ ਵਿੱਚ ਮੌਜੂਦ ਨਹੀਂ ਹਾਂ, ਪਰ ਮੈਂ ਆਤਮਾ ਵਿੱਚ ਤੁਹਾਡੇ ਵਿਚਕਾਰ ਮੌਜੂਦ ਹਾਂ। ਅਤੇ ਮੈਂ ਸਾਡੇ ਪ੍ਰਭੂ ਯਿਸ਼ੂ ਦੇ ਨਾਮ ਵਿੱਚ ਉਸ ਬੁਰਾ ਕੰਮ ਕਰਨ ਵਾਲੇ ਆਦਮੀ ਉੱਤੇ ਆਪਣਾ ਫ਼ੈਸਲਾ ਦੇ ਚੁੱਕਾ ਹਾਂ। 4ਜਦੋਂ ਤੁਸੀਂ ਪ੍ਰਭੂ ਦੇ ਨਾਮ ਉੱਤੇ ਇਕੱਠੇ ਹੁੰਦੇ ਹੋ ਤਾਂ ਮੈਂ ਆਤਮਾ ਵਿੱਚ ਤੁਹਾਡੇ ਨਾਲ ਹੁੰਦਾ ਹਾਂ, ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸ਼ਕਤੀ ਸਾਡੇ ਨਾਲ ਮੌਜੂਦ ਹੁੰਦੀ ਹੈ, 5ਤਦ ਇਸ ਤਰ੍ਹਾਂ ਦੇ ਆਦਮੀ ਨੂੰ ਸਰੀਰ ਦੇ ਨਾਸ ਹੋਣ ਲਈ ਸ਼ੈਤਾਨ ਦੇ ਹਵਾਲੇ ਕਰ ਦਿਓ, ਤਾਂ ਕਿ ਉਸ ਦਾ ਆਤਮਾ ਪ੍ਰਭੂ ਦੇ ਨਿਆਂ ਦੇ ਦਿਨ ਬਚ ਜਾਵੇਂ।
6ਤੁਹਾਡਾ ਘਮੰਡ ਕਰਨਾ ਚੰਗਾ ਨਹੀਂ ਹੈ। ਕੀ ਤੁਸੀਂ ਨਹੀਂ ਜਾਣਦੇ ਕਿ ਥੋੜਾ ਜਿਹਾ ਖਮੀਰ ਪੂਰੇ ਆਟੇ ਨੂੰ ਖਮੀਰ ਕਰ ਦਿੰਦਾ ਹੈ? 7ਪਾਪ ਦੇ ਪੁਰਾਣੇ ਖਮੀਰ ਨੂੰ ਕੱਢ ਕੇ ਸੁੱਟ ਦਿਓ, ਤਾਂ ਜੋ ਤੁਸੀਂ ਪੂਰੀ ਤਰ੍ਹਾਂ ਸ਼ੁੱਧ ਹੋ ਸਕੋ। ਕਿਉਂਕਿ ਸਾਡੇ ਪਸਾਹ ਦੇ ਤਿਉਹਾਰ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ ਹੈ। 8ਇਸ ਲਈ ਆਓ ਅਸੀਂ ਆਪਣੇ ਪਸਾਹ ਦੇ ਤਿਉਹਾਰ ਨੂੰ ਇਸ ਪੁਰਾਣੇ ਖਮੀਰ ਨਾਲ ਨਹੀਂ, ਨਾਂ ਬੁਰਾਈ ਅਤੇ ਦੁਸ਼ਟਪੁਣੇ ਦੇ ਖਮੀਰ ਨਾਲ, ਬਲਕਿ ਸ਼ੁੱਧਤਾ ਅਤੇ ਸੱਚਾਈ ਦੀ ਪਤੀਰੀ ਰੋਟੀ ਨਾਲ ਮਨਾਈਏ।
9ਮੈਂ ਆਪਣੇ ਪੱਤਰ ਵਿੱਚ ਤੁਹਾਨੂੰ ਇਹ ਲਿਖਿਆ ਕਿ ਵਿਭਚਾਰ ਕਰਨ ਵਾਲੇ ਲੋਕਾਂ ਨਾਲ ਸੰਗਤ ਨਾ ਕਰੋ। 10ਮੇਰਾ ਮਤਲਬ ਇਹ ਬਿਲਕੁਲ ਨਹੀਂ ਸੀ, ਕਿ ਤੁਸੀਂ ਸੰਸਾਰ ਦੇ ਉਹਨਾਂ ਸਾਰੇ ਮਨੁੱਖਾਂ ਤੋਂ, ਜੋ ਬੁਰੇ ਕੰਮ ਕਰਨ ਵਾਲੇ, ਲੋਭੀ, ਠੱਗ ਜਾਂ ਮੂਰਤੀ ਪੂਜਕ ਹਨ, ਕੋਈ ਸੰਬੰਧ ਨਾ ਰੱਖਣਾ, ਨਹੀਂ ਤਾਂ ਤੁਹਾਨੂੰ ਇਸ ਸੰਸਾਰ ਤੋਂ ਹੀ ਬਾਹਰ ਜਾਣਾ ਪਵੇਗਾ। 11ਪਰ ਹੁਣ ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿ ਤੁਹਾਨੂੰ ਉਸ ਵਿਅਕਤੀ ਨਾਲ ਸੰਗਤ ਨਹੀਂ ਕਰਨੀ ਚਾਹੀਦੀ ਜੋ ਆਪਣੇ ਆਪ ਨੂੰ ਵਿਸ਼ਵਾਸੀ ਕਹਿੰਦਾ ਹੈ ਪਰ ਵਿਭਚਾਰੀ, ਲਾਲਚੀ, ਮੂਰਤੀ ਪੂਜਕ, ਨਿੰਦਕ, ਸ਼ਰਾਬੀ ਅਤੇ ਚੋਰ ਹੋਵੇ। ਅਜਿਹੇ ਵਿਅਕਤੀ ਨਾਲ ਰੋਟੀ ਤੱਕ ਨਾ ਖਾਣਾ।
12ਕਿਉਂਕਿ ਮੈਨੂੰ ਕੀ ਲੋੜ ਹੈ ਜੋ ਕਲੀਸਿਆ ਦੇ ਨਹੀਂ ਹਨ ਉਹਨਾਂ ਦਾ ਨਿਆਂ ਕਰਾਂ? ਕੀ ਤੁਸੀਂ ਕਲੀਸਿਆ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ? 13ਪਰਮੇਸ਼ਵਰ ਉਹਨਾਂ ਦਾ ਨਿਆਂ ਕਰੇਗਾ ਜਿਹੜੇ ਮਸੀਹੀ ਨਹੀਂ ਹਨ। ਜਿਵੇਂ ਪਵਿੱਤਰ ਸ਼ਾਸਤਰ ਕਹਿੰਦਾ ਹੈ, “ਦੁਸ਼ਟ ਵਿਅਕਤੀ ਨੂੰ ਆਪਣੇ ਵਿੱਚੋਂ ਬਾਹਰ ਕੱਢ ਦਿਓ।”#5:13 ਬਿਵ 13:5; 17:7; 19:19; 21:21; 22:21; 24:7
Trenutno izabrano:
1 ਕੁਰਿੰਥੀਆਂ 5: PCB
Istaknuto
Kopiraj
Uporedi
Podeli
Želiš li da tvoje istaknuto bude sačuvano na svim tvojim uređajima? Kreiraj nalog ili se prijavi
ਪਵਿੱਤਰ ਬਾਈਬਲ ਪੰਜਾਬੀ ਮੌਜੂਦਾ ਤਰਜਮਾ
ਕਾਪੀਰਾਈਟ ਅਧਿਕਾਰ © 2022, 2025 Biblica, Inc.
ਮਨਜ਼ੂਰੀ ਨਾਲ ਵਰਤਿਆ ਜਾਂਦਾ ਹੈ। ਸੰਸਾਰ ਭਰ ਵਿੱਚ ਸਾਰੇ ਅਧਿਕਾਰ ਰਾਖਵੇਂ ਹਨ।
Holy Bible, Punjabi Contemporary Version™
Copyright © 2022, 2025 by Biblica, Inc.
Used with permission. All rights reserved worldwide.