ਅਤੇ ਜਦੋਂ ਤੁਹਾਡੇ ਬੱਚੇ ਤੁਹਾਨੂੰ ਪੁੱਛਦੇ ਹਨ, ‘ਇਸ ਰਸਮ ਦਾ ਤੁਹਾਡੇ ਲਈ ਕੀ ਅਰਥ ਹੈ?’ ਫਿਰ ਉਹਨਾਂ ਨੂੰ ਆਖੋ, ‘ਇਹ ਯਾਹਵੇਹ ਲਈ ਪਸਾਹ ਦੀ ਬਲੀ ਹੈ, ਜਿਸ ਨੇ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਨੂੰ ਛੱਡ ਦਿੱਤਾ। ਉਸ ਨੇ ਮਿਸਰੀਆਂ ਨੂੰ ਮਾਰਿਆ, ਪਰ ਸਾਡੇ ਘਰਾਂ ਨੂੰ ਬਚਾਇਆ।’ ” ਤਦ ਲੋਕਾਂ ਨੇ ਸਿਰ ਝੁਕਾ ਕੇ ਮੱਥਾ ਟੇਕਿਆ।