1
ਮੱਤੀਯਾਹ 19:26
ਪੰਜਾਬੀ ਮੌਜੂਦਾ ਤਰਜਮਾ
PCB
ਯਿਸ਼ੂ ਨੇ ਉਹਨਾਂ ਵੱਲ ਵੇਖਿਆ ਅਤੇ ਕਿਹਾ, “ਮਨੁੱਖ ਲਈ ਇਹ ਅਣਹੋਣਾ ਹੈ, ਪਰ ਪਰਮੇਸ਼ਵਰ ਤੋਂ ਸਭ ਕੁਝ ਹੋ ਸਕਦਾ ਹੈ।”
Муқоиса
ਮੱਤੀਯਾਹ 19:26 омӯзед
2
ਮੱਤੀਯਾਹ 19:6
ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ। ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।”
ਮੱਤੀਯਾਹ 19:6 омӯзед
3
ਮੱਤੀਯਾਹ 19:4-5
ਯਿਸ਼ੂ ਨੇ ਉੱਤਰ ਦਿੱਤਾ, “ਕੀ ਤੁਸੀਂ ਇਹ ਨਹੀਂ ਪੜ੍ਹਿਆ? ਕਿ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ ਕਰਕੇ ਬਣਾਇਆ,’ ਅਤੇ ਕਿਹਾ, ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।’
ਮੱਤੀਯਾਹ 19:4-5 омӯзед
4
ਮੱਤੀਯਾਹ 19:14
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ, ਉਹਨਾਂ ਨੂੰ ਨਾ ਰੋਕੋ ਕਿਉਂ ਜੋ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।”
ਮੱਤੀਯਾਹ 19:14 омӯзед
5
ਮੱਤੀਯਾਹ 19:30
ਪਰ ਬਹੁਤ ਸਾਰੇ ਜੋ ਪਹਿਲੇ ਹਨ, ਪਿਛਲੇ ਹੋਣਗੇ ਅਤੇ ਜੋ ਪਿਛਲੇ ਹਨ, ਉਹ ਪਹਿਲੇ ਹੋਣਗੇ।”
ਮੱਤੀਯਾਹ 19:30 омӯзед
6
ਮੱਤੀਯਾਹ 19:29
ਅਤੇ ਹਰ ਕੋਈ ਜਿਸਨੇ ਆਪਣੇ ਘਰ ਭਰਾਵਾਂ ਭੈਣਾਂ ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫ਼ਲ ਪ੍ਰਪਾਤ ਕਰੇਂਗਾ ਅਤੇ ਸਦੀਪਕ ਜੀਵਨ ਦਾ ਵਾਰਸ ਹੋਵੇਗਾ।
ਮੱਤੀਯਾਹ 19:29 омӯзед
7
ਮੱਤੀਯਾਹ 19:21
ਯਿਸ਼ੂ ਨੇ ਉਸ ਨੂੰ ਕਿਹਾ, “ਅਗਰ ਤੂੰ ਸਪੂੰਰਨ ਬਣਨਾ ਚਾਹੁੰਦਾ ਹੈ, ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਫਿਰ ਆ ਮੇਰੇ ਮਗਰ ਚੱਲ।”
ਮੱਤੀਯਾਹ 19:21 омӯзед
8
ਮੱਤੀਯਾਹ 19:17
ਯਿਸ਼ੂ ਨੇ ਉੱਤਰ ਦਿੱਤਾ, “ਤੂੰ ਮੈਨੂੰ ਭਲਾਈ ਦੇ ਬਾਰੇ ਕਿਉਂ ਪੁੱਛਦਾ ਹੈ? ਭਲਾ ਤਾਂ ਸਿਰਫ ਇੱਕ ਪਰਮੇਸ਼ਵਰ ਹੀ ਹੈ। ਅਗਰ ਤੂੰ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈ, ਤਾਂ ਹੁਕਮਾਂ ਨੂੰ ਮੰਨ।”
ਮੱਤੀਯਾਹ 19:17 омӯзед
9
ਮੱਤੀਯਾਹ 19:24
ਫਿਰ ਮੈਂ ਤੁਹਾਨੂੰ ਆਖਦਾ ਹਾਂ, ਧਨੀ ਵਿਅਕਤੀ ਦਾ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੌਖਾ ਹੈ।”
ਮੱਤੀਯਾਹ 19:24 омӯзед
10
ਮੱਤੀਯਾਹ 19:9
ਮੈਂ ਤੁਹਾਨੂੰ ਆਖਦਾ ਹਾਂ, ਕਿ ਜੇ ਕੋਈ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਲਾਕ ਦੇਵੇ ਅਤੇ ਦੂਸਰੀ ਔਰਤ ਨਾਲ ਵਿਆਹ ਕਰਵਾਉਂਦਾ ਹੈ, ਤਾਂ ਉਹ ਵਿਭਚਾਰ ਕਰਦਾ ਹੈ।”
ਮੱਤੀਯਾਹ 19:9 омӯзед
11
ਮੱਤੀਯਾਹ 19:23
ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨੀ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।
ਮੱਤੀਯਾਹ 19:23 омӯзед