1
ਮੱਤੀ 13:23
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ।
Порівняти
Дослідити ਮੱਤੀ 13:23
2
ਮੱਤੀ 13:22
ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ।
Дослідити ਮੱਤੀ 13:22
3
ਮੱਤੀ 13:19
ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।
Дослідити ਮੱਤੀ 13:19
4
ਮੱਤੀ 13:20-21
ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ। ਪਰ ਆਪਣੇ ਵਿੱਚ ਡੂੰਘੀ ਜੜ੍ਹ ਨਹੀਂ ਰੱਖਦਾ, ਪਰ ਥੋੜ੍ਹਾ ਸਮਾਂ ਰਹਿੰਦਾ ਹੈ ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ।
Дослідити ਮੱਤੀ 13:20-21
5
ਮੱਤੀ 13:44
ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ।
Дослідити ਮੱਤੀ 13:44
6
ਮੱਤੀ 13:8
ਅਤੇ ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਫਲ ਲਿਆਇਆ, ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ।
Дослідити ਮੱਤੀ 13:8
7
ਮੱਤੀ 13:30
ਵਾਢੀ ਤੱਕ ਦੋਹਾਂ ਨੂੰ ਇਕੱਠੇ ਵਧਣ ਦਿਓ ਅਤੇ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਕਿ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ ਲਵੋ, ਪਰ ਕਣਕ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ।
Дослідити ਮੱਤੀ 13:30